ਮਾਨਸਾ, 13ਮਾਰਚ (ਜੀਵਨ ਸਿੰਘ ਕ੍ਰਾਂਤੀ )
Mansa News: ਠੇਕਾ ਤੇ ਆਉਟਸੋਰਸ ਮੁਲਾਜ਼ਮਾਂ ਵੱਲੋਂ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾਈ ਲੀਡਰਸ਼ਿਪ ਦੇ ਸੱਦੇ ’ਤੇ ਫ਼ਰਦ ਕੇਂਦਰ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਵਿੱਚ ਠੇਕੇ ਅਤੇ ਆਉਟਸੋਰਸ ਮੁਲਾਜ਼ਮਾਂ ਲਈ ਕੋਈ ਢੁਕਵੀਂ ਪਾਲਿਸੀ ਨਾ ਬਣਾਉਣ ਦੇ ਵਿਰੋਧ ਵਿੱਚ ਤਿੱਖਾ ਰੋਸ ਪ੍ਰਗਟਾਇਆ ਗਿਆ। ਇਸ ਦੌਰਾਨ ਜ਼ਿਲ੍ਹਾ ਮਾਨਸਾ ਦੀਆਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਮੁਲਾਜ਼ਮਾਂ ਨੇ ਬਜਟ ਦੀਆਂ ਕਾਪੀਆਂ ਸਾੜ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। Mansa News ਠੇਕਾ ਤੇ ਆਉਟਸੋਰਸ ਮੁਲਾਜ਼ਮਾਂ ਵੱਲੋਂ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ
ਇਸ ਮੌਕੇ ਜਾਣਕਾਰੀ ਦਿੰਦਿਆਂ ਫ਼ਰਦ ਕੇਂਦਰ ਯੂਨੀਅਨ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਹਰਦੀਪ ਚਕੇਰੀਆ, ਮੀਤ ਪ੍ਰਧਾਨ ਕਰਮਜੀਤ ਸਿੰਘ ਭੀਖੀ, ਸਕੱਤਰ ਸੇਵਕ ਸਿੰਘ ਜੋਗਾ ਅਤੇ ਸੂਬਾ ਪ੍ਰਧਾਨ ਰਮਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਠੇਕੇ ਅਤੇ ਆਉਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕੀਤੇ ਆਪਣੇ ਚੋਣੀ ਵਾਅਦਿਆਂ ਤੋਂ ਮੁੱਕਰ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਜਟ ਵਿੱਚ ਮੁਲਾਜ਼ਮਾਂ ਲਈ ਕੋਈ ਸਪਸ਼ਟ ਪਾਲਿਸੀ ਨਾ ਬਣਾਕੇ ਸਰਕਾਰ ਨੇ ਆਪਣੇ ਵਾਅਦਿਆਂ ਤੋਂ ਪੱਲਾ ਝਾੜ ਲਿਆ ਹੈ, ਜਿਸ ਕਾਰਨ ਠੇਕਾ ਅਤੇ ਆਉਟਸੋਰਸ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। Mansa News
ਆਗੂਆਂ ਨੇ ਦੱਸਿਆ ਕਿ ਫ਼ਰਦ ਕੇਂਦਰ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਮਾਨਸਾ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਬਜਟ ਦੀਆਂ ਕਾਪੀਆਂ ਸਾੜ ਕੇ ਸਰਕਾਰ ਦੀ ਨੀਤੀ ਦਾ ਵਿਰੋਧ ਕੀਤਾ ਗਿਆ ਅਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। Mansa News
ਇਸ ਮੌਕੇ ਸੂਬਾ ਪ੍ਰਧਾਨ ਰਮਨਦੀਪ ਸਿੰਘ, ਖ਼ਜਾਨਚੀ ਰਾਜੇਸ਼ ਕੁਮਾਰ, ਮੀਤ ਪ੍ਰਧਾਨ ਕਰਮਜੀਤ ਸਿੰਘ, ਕੁਲਦੀਪ ਸਿੰਘ, ਗਗਨਦੀਪ ਸਿੰਘ, ਗੁਰਵਿੰਦਰ ਸਿੰਘ, ਗੁਰਦੀਪ ਕੌਰ, ਸੁਖਦੀਪ ਕੌਰ, ਸੁਖਵੀਰ ਸਿੰਘ ਸਮੇਤ ਹੋਰ ਮੁਲਾਜ਼ਮ ਵੀ ਹਾਜ਼ਰ ਸਨ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
