ਬਠਿੰਡਾ, 13 ਮਾਰਚ, 2026 (ਜਗਸੀਰ ਭੁੱਲਰ)
(Bathinda News) ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਸੁਧਾਰਨ ਦੇ ਮਕਸਦ ਨਾਲ ਨਵੇਂ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਡਾ. ਅਰੁਣ ਬਾਂਸਲ ਨੇ ਸ਼ੁੱਕਰਵਾਰ ਨੂੰ ਰਸਮੀ ਤੌਰ ‘ਤੇ ਆਪਣਾ ਅਹੁਦਾ ਸੰਭਾਲ ਲਿਆ ਹੈ। ਡਾ. ਬਾਂਸਲ ਦੇ ਹਸਪਤਾਲ ਪਹੁੰਚਣ ‘ਤੇ ਸਮੂਹ ਡਾਕਟਰਾਂ ਅਤੇ ਨਰਸਿੰਗ ਸਟਾਫ਼ ਨੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। (Bathinda News)
ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਰੁਣ ਬਾਂਸਲ ਨੇ ਕਿਹਾ ਕਿ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹਸਪਤਾਲ ਵਿੱਚ ਆਉਣ ਵਾਲੇ ਹਰ ਮਰੀਜ਼ ਨੂੰ ਮਿਆਰੀ ਅਤੇ ਸਮੇਂ ਸਿਰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਸਟਾਫ਼ ਨੂੰ ਅਪੀਲ ਕੀਤੀ ਕਿ ਉਹ ਟੀਮ ਭਾਵਨਾ ਨਾਲ ਕੰਮ ਕਰਨ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾਂ ਹਸਪਤਾਲ ਦੀ ਸਾਫ਼-ਸਫਾਈ, ਦਵਾਈਆਂ ਦੀ ਨਿਰੰਤਰ ਉਪਲਬਧਤਾ ਅਤੇ ਸਰਕਾਰ ਦੀਆਂ ਸਿਹਤ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣ ‘ਤੇ ਖਾਸ ਜ਼ੋਰ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਹਸਪਤਾਲ ਦੇ ਪ੍ਰਬੰਧਾਂ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਰੀਜ਼ਾਂ ਦੀ ਸਹੂਲਤ ਹੀ ਹਮੇਸ਼ਾ ਸਰਵਉੱਚ ਰਹੇਗੀ। (Bathinda News)
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
