Punjab News:ਪੰਜਾਬੀਆਂ ਨਾਲ ਕੀਤੀਆਂ ਗਰੰਟੀਆਂ ਨੂੰ ਮਾਨ ਸਰਕਾਰ ਨੇ ਪੂਰਾ ਕਰਕੇ ਜਿੱਤਿਆ ਲੋਕਾਂ ਦਾ ਭਰੋਸਾ – ਕਿਰਨਦੀਪ ਕੌਰ ਬਰਾੜਮਹਿਲਾਵਾਂ ਨੇ ਮੁੱਖ ਮੰਤਰੀ ਵਲੋਂ ਦਿੱਤੀ ਜਾ ਰਹੀ ਸਨਮਾਨ ਰਾਸ਼ੀ ਦੀ ਖੁਸ਼ੀ ਜਾਗੋ ਕੱਢ ਕੇ ਮਨਾਈ

Nishi Kashyap
3 Min Read

ਰਾਮਪੁਰਾਫੂਲ, 13 ਮਾਰਚ (ਮਨਮੋਹਨ ਗਰਗ)

Punjab News: ਪੰਜਾਬੀਆਂ ਨਾਲ ਚੋਣਾਂ ਦੌਰਾਨ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਦੇ ਹੋਏ ਮਾਨ ਸਰਕਾਰ ਨੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਇਹ ਗੱਲ ਨਗਰ ਕੌਂਸਲ ਰਾਮਪੁਰਾਫੂਲ ਦੀ ਪ੍ਰਧਾਨ ਕਿਰਨਦੀਪ ਕੌਰ ਬਰਾੜ ਨੇ ਮਾਨ ਸਰਕਾਰ ਵਲੋਂ ਜਰਨਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਸਨਮਾਨ ਰਾਸ਼ੀ ਦੇਣ ਦੀ ਖੁਸ਼ੀ ਵਿਚ ਕੱਢੀ ਜਾਗੋ ਵਿਚ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਏ ਗਏ ਹਰ ਫੈਸਲੇ ਨੂੰ ਪੰਜਾਬ ਦੇ ਲੋਕਾਂ ਵੱਲੋਂ ਭਰਪੂਰ ਸਮਰਥਨ ਅਤੇ ਸਲਾਘਾ ਮਿਲ ਰਹੀ ਹੈ, ਕਿਉਂਕਿ ਇਹ ਫੈਸਲੇ ਸਿੱਧੇ ਤੌਰ ਤੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਏ ਗਏ ਹਨ। Punjab News:

ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਸਿਹਤ ਖੇਤਰ ਵਿੱਚ ਵੱਡੇ ਕਦਮ ਚੁੱਕਦੇ ਹੋਏ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਇਸ ਤੋਂ ਇਲਾਵਾ ਬਜ਼ੁਰਗਾਂ ਲਈ ਤੀਰਥ ਸਥਾਨਾਂ ਦੀ ਯਾਤਰਾ ਦੀ ਵਿਸ਼ੇਸ਼ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ, ਜੋ ਪੰਜਾਬੀਆਂ ਲਈ ਇਕ ਅਨਮੋਲ ਸੌਗਾਤ ਸਾਬਤ ਹੋ ਰਹੀ ਹੈ। Punjab News:

ਕਿਰਨਦੀਪ ਕੌਰ ਬਰਾੜ ਨੇ ਕਿਹਾ ਕਿ ਮੁਫਤ ਬਿਜਲੀ ਦੇਣ ਦੇ ਨਾਲ-ਨਾਲ ਮਾਨ ਸਰਕਾਰ ਵੱਲੋਂ ਸਿਹਤ ਅਤੇ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਵੀ ਵੱਡੇ ਬਦਲਾਅ ਕੀਤੇ ਗਏ ਹਨ। ਇਨ੍ਹਾਂ ਬਦਲਾਵਾਂ ਨਾਲ ਆਮ ਲੋਕਾਂ ਦੀਆਂ ਸਹੂਲਤਾਂ ਵਿੱਚ ਵੱਡਾ ਵਾਧਾ ਹੋਇਆ ਹੈ ਅਤੇ ਇਹ ਬਦਲਾਅ ਹੁਣ ਜ਼ਮੀਨੀ ਪੱਧਰ ਤੇ ਸਾਫ਼ ਤੌਰ ਤੇ ਦਿਖਾਈ ਦੇ ਰਹੇ ਹਨ। Punjab News:

ਮਹਿਲਾਵਾਂ ਨੇ ਮੁੱਖ ਮੰਤਰੀ ਦੇ ਇਸ ਫੈਸਲੇ ਨੂੰ ਮਹਿਲਾਵਾਂ ਦੇ ਹੱਕ ਵਿੱਚ ਦੱਸਦੇ ਹੋਏ ਕਿਹਾ ਕਿ ਹਰ ਔਰਤ ਦਾ ਮਾਨ-ਸਨਮਾਨ ਕਰਦਿਆਂ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਅੱਗੇ ਤੋਂ ਵੀ ਮਹਿਲਾਵਾਂ ਲਈ ਹੋਰ ਚੰਗੀਆਂ ਅਤੇ ਲਾਭਕਾਰੀ ਸਕੀਮਾਂ ਲੈ ਕੇ ਆਉਣਗੇ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਇਸੇ ਤਰ੍ਹਾਂ ਕੰਮ ਕਰਦੀ ਰਹੇਗੀ।ਇਸ ਮੋਕੇ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਮੈਨ ਰੁਪਿੰਦਰ ਕੌਰ ਗਿੱਲ ਵਾਈਸ ਚੇਅਰਮੈਨ ਮਹਿਲਾ ਕਮਿਸ਼ਨ, ਸਰਪੰਚ ਸੁਨੀਤਾ ਰਾਣੀ, ਬਲਾਕ ਪ੍ਰਧਾਨ ਬਲਜੀਤ ਕੌਰ ਗੁੱਜਰ, ਸਰਪੰਚ ਸਗਨਪਰੀਤ ਕੋਰ ਭਾਈਰੂਪਾ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਜਾਗੋ ਵਿਚ ਸ਼ਾਮਿਲ ਹੋ ਕੇ ਲੋਕ ਬੋਲੀਆਂ ਪਾ ਕੇ ਮਾਨ ਸਰਕਾਰ ਦੇ ਸ਼ਾਸਨਕਾਲ ਦੀ ਸ਼ਲਾਘਾ ਕੀਤੀ। Punjab News:

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *