Punjab News: ਰਾਮਪੁਰਾ ਫੂਲ,16 ਮਾਰਚ (ਮਨਮੋਹਨ ਗਰਗ): ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੱਧੂ ਨੇ ਰਾਮਪੁਰਾ ਵਿਖੇ ਟੀ-ਪੁਆਇੰਟ ‘ਤੇ ਲਗਾਤਾਰ ਵਾਪਰ ਰਹੇ ਸੜਕ ਹਾਦਸਿਆਂ ਦਾ ਗੰਭੀਰ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਇਸ ਸੰਵੇਦਨਸ਼ੀਲ ਸਥਾਨ ‘ਤੇ ਆਵਾਜਾਈ ਦਾ ਦਬਾਅ ਵੱਧ ਹੋਣ ਕਾਰਨ ਅਕਸਰ ਹਾਦਸੇ ਵਾਪਰਦੇ ਹਨ, ਜਿਸ ਕਾਰਨ ਲੋਕਾਂ ਦੀ ਜਾਨ ਨੂੰ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਇਸ ਸਮੱਸਿਆ ਦੇ ਪੱਕੇ ਹੱਲ ਲਈ ਟੀ-ਪੁਆਇੰਟ ‘ਤੇ ਫਲਾਈਓਵਰ ਬਣਾਉਣ ਜਾਂ ਟ੍ਰੈਫਿਕ ਦੀ ਸੁਵਿਧਾ ਲਈ ਕੱਟ ਵਧਾਉਣ ਵਰਗੇ ਉਪਾਅ ਵੀ ਸੁਝਾਏ। Punjab News
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੂੰ ਹਦਾਇਤ ਕੀਤੀ ਕਿ ਵਿਧਾਇਕ ਬਲਕਾਰ ਸਿੱਧੂ ਵੱਲੋਂ ਉਠਾਏ ਗਏ ਇਸ ਮਹੱਤਵਪੂਰਨ ਜਨਹਿਤ ਦੇ ਮੁੱਦੇ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ। Punjab News
ਇਸ ‘ਤੇ ਜਵਾਬ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਐਨ.ਐਚ-7 ਅਤੇ ਐਨ.ਐਚ-254 ਦੇ ਮੌੜ ਚੌਕ ਨੇੜੇ ਕੱਟ ਹੋਣ ਕਾਰਨ ਪਹਿਲਾਂ ਕਈ ਹਾਦਸੇ ਵਾਪਰਦੇ ਰਹੇ ਸਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਕੱਟ ਬੰਦ ਕੀਤਾ ਗਿਆ, ਸੜਕਾਂ ‘ਤੇ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ ਅਤੇ ਟ੍ਰੈਫਿਕ ਨਿਯੰਤਰਣ ਲਈ ਸਾਈਨ ਬੋਰਡ ਵੀ ਲਗਾਏ ਗਏ ਹਨ। Punjab News
ਪਰੰਤੂ ਵਿਧਾਇਕ ਬਲਕਾਰ ਸਿੱਧੂ ਨੇ ਵਿਧਾਨ ਸਭਾ ਵਿੱਚ ਸਪੱਸ਼ਟ ਕੀਤਾ ਕਿ ਰਾਮਪੁਰਾ ਦੇ ਟੀ-ਪੁਆਇੰਟ ‘ਤੇ ਅਜੇ ਵੀ ਸਮੱਸਿਆ ਦਾ ਪੂਰਾ ਹੱਲ ਨਹੀਂ ਹੋਇਆ। ਉਨ੍ਹਾਂ ਦੁਬਾਰਾ ਮੰਗ ਕੀਤੀ ਕਿ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇੱਥੇ ਫਲਾਈਓਵਰ ਬਣਾਇਆ ਜਾਵੇ ਅਤੇ ਟ੍ਰੈਫਿਕ ਪ੍ਰਬੰਧਨ ਲਈ ਲੋੜ ਅਨੁਸਾਰ ਕੱਟ ਵਧਾਇਆ ਜਾਵੇ, ਤਾਂ ਜੋ ਭਵਿੱਖ ਵਿੱਚ ਹਾਦਸਿਆਂ ਤੋਂ ਪੂਰੀ ਤਰ੍ਹਾਂ ਬਚਾਵ ਹੋ ਸਕੇ। Punjab News
ਮੰਤਰੀ ਹਰਭਜਨ ਸਿੰਘ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਧਾਨ ਸਭਾ ਵਿੱਚ ਭਰੋਸਾ ਦਿਵਾਇਆ ਕਿ ਸੰਬੰਧਿਤ ਅਧਿਕਾਰੀਆਂ ਨਾਲ ਮੌਕੇ ਦਾ ਜਾਇਜ਼ਾ ਲੈ ਕੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਸਮੱਸਿਆ ਦਾ ਢੁਕਵਾਂ ਹੱਲ ਯਕੀਨੀ ਬਣਾਇਆ ਜਾਵੇਗਾ।ਉਨਾ ਕਿਹਾ ਕਿ Punjab News
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਮੁੱਦਿਆਂ ਨੂੰ ਨਿਰਪੱਖਤਾ ਅਤੇ ਇਮਾਨਦਾਰੀ ਨਾਲ ਸੁਣ ਕੇ ਉਨ੍ਹਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਵਿਧਾਨ ਸਭਾ ਵਿੱਚ ਜਨਹਿਤ ਨਾਲ ਜੁੜੇ ਮੁੱਦਿਆਂ ਨੂੰ ਤੁਰੰਤ ਉਠਾਉਣਾ ਅਤੇ ਸਰਕਾਰ ਵੱਲੋਂ ਉਸ ‘ਤੇ ਸੰਵੇਦਨਸ਼ੀਲਤਾ ਨਾਲ ਕਾਰਵਾਈ ਦਾ ਭਰੋਸਾ ਦੇਣਾ ਇਸ ਗੱਲ ਦੀ ਨਿਸ਼ਾਨੀ ਹੈ ਕਿ ਮਾਨ ਸਰਕਾਰ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
