Punjab News: ਆਉਣ ਵਾਲਾ ਸਾਲ ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਇੱਕ ਨਵੇਂ ਸਿਖਰ ਤੇ ਲਿਜਾਣ ਵਾਲਾ- ਚੇਅਰਮੈਨ ਇੰਦਰਜੀਤ ਮਾਨ

Nishi Kashyap
3 Min Read

Punjab News: ਰਾਮਪੁਰਾਫੂਲ, 17 ਮਾਰਚ (ਮਨਮੋਹਨ ਗਰਗ):- ਮਾਰਕਫੈੱਡ ਦੇ ਚੇਅਰਮੈਨ ਇੰਦਰਜੀਤ ਮਾਨ ਨੇ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਮੋਕੇ ਆਪਣੀ ਖੁਸ਼ੀ ਜ਼ਾਹਿਰ ਕਰਦਿਆ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਹੜੀਆਂ ਉਮੀਦਾਂ ਨਾਲ ਮਾਨ ਸਰਕਾਰ ਨੂੰ ਸੱਤਾ ਵਿੱਚ ਲਿਆਂਦਾ ਸੀ, ਅੱਜ ਉਹ ਉਮੀਦਾਂ ਹਕੀਕਤ ਬਣਦੀਆਂ ਦਿਖਾਈ ਦੇ ਰਹੀਆਂ ਹਨ। ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਹਿੱਤ ਫੈਸਲਿਆਂ ਨਾਲ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਵੱਡਾ ਬਦਲਾਅ ਆਇਆ ਹੈ। (Punjab News)

ਉਨ੍ਹਾਂ ਕਿਹਾ ਕਿ ਘਰ-ਘਰ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਲੋਕਾਂ ਦੇ ਘਰਾਂ ਵਿੱਚ ਰੌਸ਼ਨੀ ਹੀ ਨਹੀਂ, ਸਗੋਂ ਉਨ੍ਹਾਂ ਦੇ ਚਿਹਰਿਆਂ ’ਤੇ ਵੀ ਖੁਸ਼ੀ ਦੀ ਚਮਕ ਆਈ ਹੈ। ਇਸੇ ਤਰ੍ਹਾਂ ਮੁਫ਼ਤ ਅਤੇ ਗੁਣਵੱਤਾ ਵਾਲੀ ਸਿੱਖਿਆ ਦੀ ਨੀਤੀ ਨਾਲ ਸਕੂਲਾਂ ਵਿੱਚ ਬੱਚਿਆਂ ਦੇ ਸੁਪਨੇ ਨਵੀਂ ਉਡਾਣ ਭਰ ਰਹੇ ਹਨ। (Punjab News)

ਚੇਅਰਮੈਨ ਮਾਨ ਨੇ ਕਿਹਾ ਕਿ ਹਸਪਤਾਲਾਂ ਵਿੱਚ ਪੰਜਾਬੀਆਂ ਨੂੰ ਇੱਜ਼ਤ ਨਾਲ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਨਾਲ ਆਮ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ।ਉਨ੍ਹਾਂ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਸੁਰੂ ਹੋਣ ਨਾਲ ਸੜਕਾਂ ਤੇ ਹੋਣ ਵਾਲੇ ਐਕਸੀਡੈਂਟਾਂ ‘ਚ 50ਫੀਸਦੀ ਤੱਕ ਕਮੀ ਆਈ ਹੈ ਨਾਲ ਹੀ ਪੰਜਾਬ ਭਰ ਵਿੱਚ ਨਵੀਆਂ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ, ਜਿਸ ਨਾਲ ਵਪਾਰ ਅਤੇ ਆਵਾਜਾਈ ਵਿੱਚ ਵੱਡਾ ਸੁਧਾਰ ਆਇਆ ਹੈ। (Punjab News)

ਚੇਅਰਮੈਨ ਇੰਦਰਜੀਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਟੋਲ ਪਲਾਜਿਆਂ ਤੋਂ ਮੁਕਤੀ ਦਿਵਾਈ ਗਈ ਜੋ ਲੋਕਾਂ ਲਈ ਬਹੁਤ ਵੱਡੀ ਰਾਹਤ ਸਾਬਿਤ ਹੋਈ।
ਉਨ੍ਹਾਂ ਹੋਰ ਕਿਹਾ ਕਿ ਨੌਜਵਾਨਾਂ ਨੂੰ ਮਿਲ ਰਹੇ ਨਵੇਂ ਮੌਕਿਆਂ ਨਾਲ ਪੰਜਾਬ ਦੀ ਤਸਵੀਰ ਤੇ ਤਕਦੀਰ ਬਦਲ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਲੋਕਾਂ ਦੀ ਉਮੀਦ ਨੂੰ ਭਰੋਸੇ ਵਿੱਚ ਬਦਲਿਆ ਜਾ ਸਕਦਾ ਹੈ। (Punjab News)

ਚੇਅਰਮੈਨ ਇੰਦਰਜੀਤ ਮਾਨ ਨੇ ਮਹਿਲਾਵਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਧਾਈ ਦਿੰਦਿਆ ਕਿਹਾ ਕਿ ਮਾਨ ਸਰਕਾਰ ਨੇ ਮਾਵਾਂ- ਭੈਣਾਂ ਸਤਿਕਾਰ ਰਾਸੀ ਯੋਜਨਾ ਰਾਹੀਂ ਮਹਿਲਾਵਾਂ ਨੂੰ 1000 ਰੁਪਏ ਅਤੇ 1500 ਰੁਪਏ ਦੇਕੇ ਮਹਿਲਾਵਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕੀਤਾ।
ਚੇਅਰਮੈਨ ਇੰਦਰਜੀਤ ਮਾਨ ਨੇ ਕਿਹਾ ਕਿ ਮਾਨ ਸਰਕਾਰ ਨੇ ਪੂਰੀ ਦੁਨੀਆ ਨੂੰ ਦਿਖਾ ਦਿੱਤਾ ਹੈ ਕਿ ਜੇ ਸਰਕਾਰ ਦੀ ਨੀਅਤ ਸੱਚੀ ਹੋਵੇ ਤਾਂ ਇਨਕਲਾਬ ਆਉਣਾ ਲਾਜ਼ਮੀ ਹੈ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *