ਬਠਿੰਡਾ, 17 ਮਾਰਚ (ਜਗਸੀਰ ਭੁੱਲਰ)
Punjab News: ਰਾਮਪੁਰਾ ਦੇ ਆਯੂਸ਼ਮਾਨ ਅਰੋਗਿਆ ਕੇਂਦਰ (ਡਿਸਪੈਂਸਰੀ) ਵਿੱਚ ਹੋਈ ਚੋਰੀ ਦੀ ਵਾਰਦਾਤ ਨੂੰ ਬਠਿੰਡਾ ਪੁਲਿਸ ਨੇ 24 ਘੰਟਿਆਂ ਦੇ ਅੰਦਰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਸ਼ਖ਼ਸ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਚੋਰੀ ਕੀਤਾ ਸਮਾਨ ਬਰਾਮਦ ਕਰ ਲਿਆ ਹੈ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਮੁਲਜ਼ਮ ਸਿਰਫ਼ ਡਿਸਪੈਂਸਰੀ ਹੀ ਨਹੀਂ, ਸਗੋਂ ਪਿਛਲੇ ਲੰਮੇ ਸਮੇਂ ਤੋਂ ਇਲਾਕੇ ਦੇ ਖੇਤਾਂ ਵਿੱਚੋਂ ਮੋਟਰਾਂ ਦੀਆਂ ਕੇਬਲਾਂ ਅਤੇ ਟ੍ਰਾਂਸਫਾਰਮਰਾਂ ਦਾ ਸਮਾਨ ਚੋਰੀ ਕਰਨ ਦੀਆਂ ਵਾਰਦਾਤਾਂ ਨੂੰ ਵੀ ਅੰਜਾਮ ਦੇ ਰਿਹਾ ਸੀ। Punjab News
ਸਥਾਨਕ ਸੈਕਟਰੀਏਟ ਵਿੱਚ ਕੀਤੀ ਗਈ (Punjab News) ਪ੍ਰੈੱਸ ਵਾਰਤਾ ਦੌਰਾਨ ਜਾਣਕਾਰੀ ਦਿੰਦਿਆਂ ਐੱਸ.ਪੀ. ਇਨਵੈਸਟੀਗੇਸ਼ਨ ਜਸਮੀਤ ਸਿੰਘ ਸਾਹੀਵਾਲ ਨੇ ਦੱਸਿਆ ਕਿ 16 ਮਾਰਚ ਨੂੰ ਡਿਸਪੈਂਸਰੀ ਵਿੱਚੋਂ ਸਮਾਨ ਚੋਰੀ ਹੋਣ ਸਬੰਧੀ ਮਿਲੀ ਦਰਖਾਸਤ ‘ਤੇ ਥਾਣਾ ਸਿਟੀ ਰਾਮਪੁਰਾ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਟੀਮਾਂ ਨੇ ਸੀ.ਸੀ.ਟੀ.ਵੀ. ਫੁਟੇਜ ਅਤੇ ਹਿਊਮਨ ਇੰਟੈਲੀਜੈਂਸ ਦੀ ਮਦਦ ਨਾਲ ਕਾਰਵਾਈ ਕਰਦਿਆਂ ਗਗਨਦੀਪ (Punjab News ) ਸਿੰਘ ਉਰਫ ਗੱਗੂ, ਵਾਸੀ ਕੋਠੇ ਪਿਪਲੀ (ਮਹਿਰਾਜ) ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ਵਿੱਚੋਂ ਡਿਸਪੈਂਸਰੀ ਵਿੱਚੋਂ ਚੋਰੀ ਕੀਤਾ ਇੱਕ ਇਨਵਰਟਰ ਸੈੱਟ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ।
ਐੱਸ.ਪੀ. ਜਸਮੀਤ ਸਿੰਘ ਨੇ ਅੱਗੇ ਖੁਲਾਸਾ ਕੀਤਾ ਕਿ ਮੁਲਜ਼ਮ ਗੱਗੂ ਨੇ ਮੰਨਿਆ ਹੈ ਕਿ ਉਸ ਨੇ ਪਿੰਡ ਮਹਿਰਾਜ, ਸੋਂਧਾ ਲਹਿਰਾ ਅਤੇ ਲਹਿਰਾ ਬੇਗਾ ਦੇ ਖੇਤਾਂ ਵਿੱਚੋਂ ਕਰੀਬ 30 ਮੋਟਰਾਂ ਦੀਆਂ ਕੇਬਲਾਂ, ਸਟਾਰਟਰ ਗਰੀਪ ਅਤੇ ਟ੍ਰਾਂਸਫਾਰਮਰਾਂ ਦਾ ਸਮਾਨ ਚੋਰੀ ਕੀਤਾ ਹੈ। ਉਹ ਇਹ ਸਾਰਾ ਚੋਰੀ ਦਾ ਸਮਾਨ ਰਾਮਪੁਰਾ ਦੇ ਇੱਕ ਕਬਾੜੀਏ ਮੁਕੇਸ਼ ਕੁਮਾਰ ਨੂੰ ਵੇਚਦਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਕਬਾੜੀਏ ਮੁਕੇਸ਼ ਕੁਮਾਰ ਨੂੰ ਵੀ ਨਾਮਜ਼ਦ ਕਰ ਲਿਆ ਹੈ, ਜਿਸ ਦੀ ਭਾਲ ਜਾਰੀ ਹੈ। ਫਿਲਹਾਲ ਮੁਲਜ਼ਮ ਗਗਨਦੀਪ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ ਤਾਂ ਜੋ ਇਲਾਕੇ ਵਿੱਚ ਹੋਈਆਂ ਹੋਰ ਚੋਰੀਆਂ ਦਾ ਵੀ ਪਤਾ ਲਗਾਇਆ ਜਾ ਸਕੇ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
