Punjab News: ਜੰਡਿਆਲਾ ਗੁਰੂ ਦਾ ਨਸ਼ਾ ਤਸਕਰ ਬਠਿੰਡਾ ਪੁਲਿਸ ਨੇ ਕੀਤਾ ਗ੍ਰਿਫਤਾਰ 400 ਗਰਾਮ ਹੈਰੋਇਨ ਬਰਾਮਦ।

Nishi Kashyap
2 Min Read

​ਬਠਿੰਡਾ, 17 ਮਾਰਚ (ਜਗਸੀਰ ਭੁੱਲਰ)

​Punjab News: ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਬਠਿੰਡਾ ਪੁਲਿਸ ਦੇ ਸੀ.ਆਈ.ਏ. ਸਟਾਫ-2 ਨੂੰ ਇੱਕ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਚੈਕਿੰਗ ਦੌਰਾਨ ਇੱਕ ਸ਼ਖ਼ਸ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਫੜਿਆ ਗਿਆ ਕਥਿਤ ਦੋਸ਼ੀ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਨਾਲ ਸਬੰਧਤ ਹੈ, ਜੋ ਬਠਿੰਡਾ ਇਲਾਕੇ ਵਿੱਚ ਨਸ਼ੇ ਦੀ ਸਪਲਾਈ ਕਰਨ ਦੀ ਫਿਰਾਕ ਵਿੱਚ ਸੀ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੁਲਜ਼ਮ ਦੇ ਤਾਰ ਹੋਰ ਕਿਹੜੇ ਵੱਡੇ ਤਸਕਰਾਂ ਨਾਲ ਜੁੜੇ ਹੋਏ ਹਨ ਅਤੇ ਉਹ ਇਹ ਖੇਪ ਕਿਸ ਨੂੰ ਦੇਣ ਆਇਆ ਸੀ। ​Punjab News

​ਸਥਾਨਕ ਸੈਕਟਰੀਏਟ ਵਿੱਚ ਕੀਤੀ ਗਈ ਪ੍ਰੈੱਸ ਵਾਰਤਾ ਦੌਰਾਨ ਐੱਸ.ਪੀ. (ਇਨਵੈਸਟੀਗੇਸ਼ਨ) ਜਸਮੀਤ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਸਟਾਫ-2 ਦੀ ਟੀਮ ਮਹਾਵੀਰ ਦਲ ਹਸਪਤਾਲ ਬਠਿੰਡਾ ਦੇ ਨੇੜੇ ਸ਼ੱਕੀ ਪੁਰਸ਼ਾਂ ਅਤੇ ਵਾਹਨਾਂ ਦੀ (​Punjab News) ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੇ ਇੱਕ ਸ਼ੱਕੀ ਨੌਜਵਾਨ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿੱਚੋਂ 400 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਮੁਲਜ਼ਮ ਦੀ ਪਛਾਣ ਜਸ਼ਨ ਵਾਸੀ ਬਾਜੀਗਰ ਬਸਤੀ (ਜੰਡਿਆਲਾ ਗੁਰੂ, ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ) ਵਜੋਂ ਹੋਈ ਹੈ।​Punjab News

​ਐੱਸ.ਪੀ. ਜਸਮੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਕੋਤਵਾਲੀ ਬਠਿੰਡਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀ ਅਨੁਸਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪੁੱਛਗਿੱਛ ਰਾਹੀਂ ਨਸ਼ਾ ਸਪਲਾਈ ਦੀ ਪੂਰੀ ਚੇਨ ਦਾ ਪਰਦਾਫਾਸ਼ ਕੀਤਾ ਜਾ ਸਕੇ। ਪੁਲਿਸ ਵੱਲੋਂ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਫੜੇ ਗਏ ਵਿਅਕਤੀ ਖ਼ਿਲਾਫ਼ ਪਹਿਲਾਂ ਵੀ ਕੋਈ ਅਪਰਾਧਿਕ ਮਾਮਲੇ ਦਰਜ ਹਨ ਜਾਂ ਨਹੀਂ। ​Punjab News

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *