Punjab News: ਵਿਰਾਸਤੀ ਮੇਲੇ ਸਾਡੀ ਪੁਰਾਣੀ ਵਿਰਾਸਤ ਨੂੰ ਸੰਭਾਲਣ ਚ ਪੂਰਾ ਕਰਦੇ ਹਨ ਸਹਿਯੋਗ : ਗੁਰਮੀਤ ਖੁੱਡੀਆਂ

Nishi Kashyap
3 Min Read

ਬਠਿੰਡਾ, 21 ਮਾਰਚ ਜਗਸੀਰ ਭੁੱਲਰ: (Punjab News) ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ 19 ਵੇਂ ਵਿਰਾਸਤ ਦਾ ਆਗਾਜ਼ ਸ਼ਾਨੋ ਸ਼ੌਕਤ ਨਾਲ ਅੱਜ ਕੀਤਾ ਗਿਆ। ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਅੱਜ ਮੇਲੇ ਦੇ ਪਹਿਲੇ ਦਿਨ ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਅਮੀਰ ਵਿਰਸੇ ਦਾ ਮਾਲਕ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਵਿਰਾਸਤ ਮੇਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਇਸ ਤਰ੍ਹਾਂ ਦੇ ਸਮਾਗਮ ਵੱਡਾ ਰੋਲ ਅਦਾ ਕਰਦੇ ਹਨ।

ਕੈਬਿਨੇਟ ਮੰਤਰੀ ਸ ਖੁੱਡੀਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ (Punjab News) ਕਿ ਅਜਿਹੇ ਵਿਰਾਸਤੀ ਮੇਲੇ ਸਾਡੀ ਪੁਰਾਣੀ ਵਿਰਾਸਤ ਨੂੰ ਸੰਭਾਲਣ ਚ ਪੂਰਾ ਸਹਿਯੋਗ ਕਰਦੇ ਹਨ। (Punjab News)

ਇਸ ਮੌਕੇ ਕਲਾਕਾਰ ਸ਼੍ਰੀ ਬੀਨੂ ਢਿੱਲੋਂ ਅਤੇ ਸ਼੍ਰੀ ਕਰਮਜੀਤ ਅਨਮੋਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਲੋਕ ਸੰਦੇਸ਼ ਦੌਰਾਨ ਹਾਜ਼ਰੀਨ ਦਾ ਮਨੋਰੰਜਨ ਕੀਤਾ। ਗਾਇਕ ਸ਼੍ਰੀ ਗੁਰਜੀਤ ਜੀਤੀ ਨੇ ਆਪਣੀ ਗਾਇਕੀ ਨਾਲ ਸਮਾਂ ਬੰਨ੍ਹਿਆ। ਚੰਡੀਗੜ੍ਹ ਤੋਂ ਵਿਸ਼ੇਸ਼ ਰੂਪ ਚ ਆਏ ਜੁਗਨੀ ਗਰੁੱਪ ਨੇ ਭੰਗੜਾ ਪੇਸ਼ ਕੀਤਾ ।(Punjab News)

ਮਾਲਵਾ ਹੈਰੀਟੇਜ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਅੱਜ ਮੇਲੇ ਦੇ ਪਹਿਲੇ ਦਿਨ ਵਿਰਾਸਤੀ ਕਾਫ਼ਲਾ ਕੱਢਿਆ ਗਿਆ। ਕਾਫ਼ਲੇ ਦੀ ਸ਼ੁਰੂਆਤ ਗੁਰੂਦੁਆਰਾ ਹਾਜੀ ਰਤਨ ਸਾਹਿਬ ਤੋਂ ਅਰਦਾਸ ਕਰਕੇ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ, ਮੇਅਰ ਬਠਿੰਡਾ ਸ਼੍ਰੀ ਪਦਮਜੀਤ ਮਹਿਤਾ, ਮਾਲਵਾ ਫਾਊਂਡੇਸ਼ਨ ਦੇ ਸਰਪ੍ਰਸਤ ਸ਼੍ਰੀ ਹਰਵਿੰਦਰ ਸਿੰਘ ਖਾਲਸਾ ਅਤੇ ਹੋਰ ਮੋਹਤਵਰ ਲੋਕ ਹਾਜ਼ਰ ਸਨ। (Punjab News)

ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦਾ ਕਾਫ਼ਲਾ ਸ਼ਹਿਰ ਦੇ ਵੱਖ ਵੱਖ ਖੇਤਰਾਂ ਚੋਂ ਹੁੰਦਾ ਹੋਈਆ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਮੁਕੰਮਲ ਹੋਈਆ।

60 ਸੈਲਫ ਹੈਲਪ ਗਰੁੱਪਾਂ ਵੱਲੋਂ ਲਗਾਏ ਗਏ ਹਨ ਸਟਾਲ

ਜ਼ਿਲ੍ਹਾ ਬਠਿੰਡਾ ਦੀ ਵੱਖ ਵੱਖ ਸਵੈ-ਸੇਵੀ ਗਰੁੱਪਾਂ ਵੱਲੋਂ ਆਪਣੇ ਵੱਲੋਂ ਬਣਾਏ ਉਤਪਾਦ ਮੇਲੇ ਵਿਖੇ ਵੇਚੇ ਜਾ ਰਹੇ ਹਨ। ਉਨ੍ਹਾਂ ਗਰੁੱਪਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਫ਼ਤ ਚ ਸਟਾਲ ਦਿੱਤੇ ਗਏ ਹਨ ਤਾਂ ਜੋ ਇਨ੍ਹਾਂ ਨੂੰ ਆਪਣੀਆਂ ਬਣਾਈਆਂ ਚੀਜਾਂ ਵੇਚਣ ਲਈ ਢੁੱਕਵੀਂ ਥਾਂ ਅਤੇ ਬਜਾਰ ਮਿਲੇ।

ਸੈਲਫੀ ਪੁਆਇੰਟ ਰਿਹਾ ਖਿੱਚ ਦਾ ਕੇਂਦਰ

ਨੌਜਵਾਨ ਪੀੜ੍ਹੀ ਨੂੰ ਸੱਭਿਆਚਾਰ ਅਤੇ ਵਿਰਾਸਤ ਨਾਲ ਜੋੜਨ ਲਈ ਮੇਲੇ ਚ ਚਾਰ ਵਿਸ਼ੇਸ਼ ਸੈਲਫੀ ਪੁਆਇੰਟ ਬਣਾਏ ਗਏ ਹਨ ਜਿਹੜੇ ਮੇਲੇ ਤੇ ਆਏ ਲੋਕਾਂ ਲਈ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਸੀਨੀਅਰ ਪੁਲੀਸ ਕਪਤਾਨ ਮੈਡਮ ਜਯੋਤੀ ਯਾਦਵ ਬੈਂਸ, ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ, ਸ਼੍ਰੀ ਅਮਰਦੀਪ ਸਿੰਘ ਰਾਜਨ ਬਠਿੰਡਾ, ਮੇਅਰ ਪਦਮਜੀਤ ਮਹਿਤਾ, ਚੇਅਰਮੈਨ, ਚੇਅਰਮੈਂਨ ਜਤਿੰਦਰ ਸਿੰਘ ਭੱਲਾ, ਚੇਅਰਮੈਨ ਨੀਲ ਗਰਗ, ਰਾਕੇਸ਼ ਪੁਰੀ, ਹਰਦੀਪ ਸਿੰਘ ਸਰਾਂ ਆਦਿ ਹਾਜਰ ਸਨ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *