Punjab News: ਪੰਜਾਬ ਦੇ ਅਧਿਕਾਰੀਆਂ ਨੂੰ ਭਰਿਸ਼ਟਾਚਾਰ ਕਰਨ ਲਈ ਮਜਬੂਰ ਕਰ ਰਹੀ ਹੈ ਆਮ ਆਦਮੀ ਪਾਰਟੀ: ਹਰਸਿਮਰਤ ਕੌਰ ਬਾਦਲ

Nishi Kashyap
3 Min Read

Punjab News: ਇਨੀ ਦਿਨੀ ਪੰਜਾਬ ਵਿੱਚ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਆਤਮ ਹੱਤਿਆ ਦਾ ਮਾਮਲਾ ਲਗਾਤਾਰ ਸਿਆਸੀ ਹਲਕਿਆਂ ਵਿੱਚ ਗਰਮਾਇਆ ਹੋਇਆ ਹੈ ਭਾਵੇਂ ਅੱਜ ਦੇਸ਼ ਭਰ ਦੇ ਵਿੱਚ ਸ਼ਹੀਦੇ ਆਜ਼ਮ ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਪਰ ਕਿਤੇ ਨਾ ਕਿਤੇ ਸਿਆਸੀ ਹਲਕਿਆਂ ਵਿੱਚ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਆਤਮ ਹੱਤਿਆ ਦਾ ਮਾਮਲਾ ਚਰਚਾ ਵਿੱਚ ਬਣਿਆ ਹੋਇਆ ਹੈ ਬਠਿੰਡਾ

ਵਿਖੇ ਆਰੀਆ ਸਮਾਜ ਚੌਂਕ ਵਿੱਚ ਲੱਗੀਆਂ ਸ਼ਹੀਦ ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੀ ਪ੍ਰਤਿਮਾ ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪਹੁੰਚੀ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਭਰਿਸ਼ਟਾਚਾਰ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ ਜਿਸ ਪਿੱਛੇ ਵੱਡਾ ਕਾਰਨ ਆਮ ਆਦਮੀ ਪਾਰਟੀ ਵੱਲੋਂ ਅਫਸਰ ਸ਼ਾਹੀ ਨੂੰ ਭਰਿਸ਼ਟਾਚਾਰ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ ਉਹਨਾਂ ਡੀਐਮ ਗਗਨਦੀਪ (Punjab News) ਸਿੰਘ ਰੰਧਾਵਾ ਆਤਮ ਹੱਤਿਆ ਮਾਮਲੇ ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਜੇਕਰ ਇਹ ਘਟਨਾ ਕਿਸੇ ਆਮ ਵਿਅਕਤੀ ਨਾਲ ਵਾਪਰੀ ਹੁੰਦੀ ਤਾਂ ਪੁਲਿਸ ਨੇ ਹੁਣ ਤੱਕ ਉਸ ਨੂੰ ਗ੍ਰਿਫਤਾਰ ਕਰਕੇ ਇਨਕਾਊਂਟਰ ਕੀਤਾ ਹੋਣਾ ਸੀ ਪਰ ਇਸ ਮਾਮਲੇ ਵਿੱਚ ਹਾਲੇ ਤੱਕ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਨਹੀਂ ਕੀਤੀ ਗਈ ਅਤੇ ਇਸੇ ਤਰ੍ਹਾਂ ਬੀਤੇ ਦਿਨੀ ਬਾਘਾਪੁਰਾਣਾ ਦੇ

ਐਸਡੀਐਮ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਲਿਖੀ ਗਈ ਚਿੱਠੀ ਤੋ ਸਾਫ ਜਾਹਿਰ ਹੁੰਦਾ ਹੈ ਕਿ ਅਫਸਰ ਸ਼ਾਹੀ ਨੂੰ ਗਲਤ ਕੰਮ ਕਰਨ ਲਈ ਸਰਕਾਰ ਵੱਲੋਂ ਮਜਬੂਰ ਕੀਤਾ ਜਾ ਰਿਹਾ ਹੈ। ਜਿਸ ਕਾਰਨ ਅੱਜ ਅਫਸਰ ਸ਼ਾਹੀ ਖੁਦਕੁਸ਼ੀਆਂ ਦੇ ਰਾਹ ਪਈ ਹੋਈ ਹੈ ਉਹਨਾਂ (Punjab News) ਕਿਹਾ ਕਿ ਪੰਜਾਬ ਵਿੱਚ ਲਗਾਤਾਰ ਗੈਂਗਸਟਰ ਵਾਦ ਵੱਧਦਾ ਜਾ ਰਿਹਾ ਹੈ ਜਿਸ ਪਿੱਛੇ ਵੱਡਾ ਆਮ ਆਦਮੀ ਪਾਰਟੀ ਵੱਲੋਂ ਇਹਨਾਂ ਗੈਂਗਸਟਰਾਂ ਦੀ ਸ਼ਹਿ ਤੇ ਰਾਜਨੀਤਿਕ ਦਖਲ ਦਿੱਤੇ (Punjab News) ਜਾ ਰਹੇ ਹਨ ਅਤੇ ਧੱਕੇ ਨਾਲ ਚੋਣਾਂ ਜਿੱਤੀਆਂ ਜਾ ਰਹੀਆਂ ਹਨ ਅਜਿਹੇ ਹਾਲਾਤਾਂ ਵਿੱਚ ਪੰਜਾਬ ਦਾ ਆਮ ਵਰਗ ਪਿਸ ਰਿਹਾ ਹੈ ਅਤੇ ਆਏ ਦਿਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜੋ ਕਿ

ਦਿਲ ਨੂੰ ਝੰਝੋੜ ਕੇ ਰੱਖ ਦਿੰਦੀਆਂ ਹਨ ਉਹਨਾਂ ਕਿਹਾ ਕਿ ਜਿਸ ਤਰ੍ਹਾਂ ਸਰਕਾਰ (Punjab News) ਵੱਲੋਂ ਭਰਿਸ਼ਟਾਚਾਰ ਅਤੇ ਫਰਜ਼ੀ ਇਨਕਾਊਂਟਰ ਕੀਤੇ ਜਾ ਰਹੇ ਹਨ ਇਹਨਾਂ ਦੀ ਸਰਕਾਰ ਆਉਣ ਤੇ ਨਿਰਪੱਖ ਜਾਂਚ ਕਰਵਾਈ ਜਾਵੇਗੀ ਅਤੇ ਇਹਨਾਂ ਮਾਮਲਿਆਂ ਲਈ ਜਿੰਮੇਵਾਰ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੂਚਨਾ ਚਾਹੀਦਾ ਹੈ ਕਿ ਪੰਜਾਬ ਵਿੱਚ ਕੀ ਵਾਪਰ ਰਿਹਾ ਹੈ ਕੌਣ ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਨੂੰ ਬੜਾਵਾ ਦੇ ਰਿਹਾ ਹੈ ਇਹਨਾਂ ਚੀਜ਼ਾਂ ਦੀ ਨਿਰਪੱਖ ਜਾਂਚ ਅਤੇ ਸਮਝ ਹੋਣੀ ਚਾਹੀਦੀ ਹੈ

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *