ਬਠਿੰਡਾ, 24 ਮਾਰਚ (ਜਗਸੀਰ ਭੁੱਲਰ)
Punjab News: ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸੀਆਈਏ-1 ਦੀ ਟੀਮ ਨੇ ਦੋ ਨੌਜਵਾਨਾਂ ਨੂੰ 106 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਬਠਿੰਡਾ ਪੁਲਿਸ ਪਿਛਲੇ 9 ਦਿਨਾਂ ਦੌਰਾਨ ਵੱਖ-ਵੱਖ ਥਾਵਾਂ ਤੋਂ ਹੁਣ ਤੱਕ ਕੁੱਲ 1093 ਗ੍ਰਾਮ (1 ਕਿੱਲੋ 93 ਗ੍ਰਾਮ) (Punjab News) ਹੈਰੋਇਨ ਬਰਾਮਦ ਕਰ ਚੁੱਕੀ ਹੈ ਅਤੇ ਇਹਨਾਂ ਮਾਮਲਿਆਂ ਵਿੱਚ ਕੁੱਲ 29 ਵਿਅਕਤੀ ਸਲਾਖਾਂ ਪਿੱਛੇ ਪਹੁੰਚਾਏ ਗਏ ਹਨ। ਇਹ ਕਾਰਵਾਈਆਂ ਐਸਐਸਪੀ ਜਯੋਤੀ ਯਾਦਵ ਅਤੇ ਐਸਪੀ (ਡੀ) ਜਸਮੀਤ ਸਿੰਘ ਦੀ ਨਿਗਰਾਨੀ ਹੇਠ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ।
ਇਸ ਸਬੰਧੀ ਡੀਐਸਪੀ ਸੰਦੀਪ ਭਾਟੀ ਨੇ ਦੱਸਿਆ ਕਿ ਸੀਆਈਏ-1 ਦੀ ਟੀਮ ਜਦੋਂ ਬੀੜ ਤਲਾਬ ਖੇਤਰ ਵਿੱਚ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ, ਤਾਂ (Punjab News) ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੋਕਿਆ ਗਿਆ। ਤਲਾਸ਼ੀ ਲੈਣ ‘ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 106 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਵਾਸੀ ਬੀੜ ਤਲਾਬ (ਬਸਤੀ ਨੰਬਰ 3) ਅਤੇ ਗੁਰਮੀਤ ਸਿੰਘ (Punjab News) ਵਾਸੀ ਬੀੜ ਤਲਾਬ (ਬਸਤੀ ਨੰਬਰ 1) ਵਜੋਂ ਹੋਈ ਹੈ।
ਥਾਣਾ ਸਦਰ ਬਠਿੰਡਾ ਵਿਖੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਨੰਬਰ 65 ਦਰਜ ਕੀਤਾ ਗਿਆ ਹੈ। ਡੀਐਸਪੀ ਭਾਟੀ ਅਨੁਸਾਰ ਮੁਢਲੀ ਪੜਤਾਲ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਹੈਰੋਇਨ ਬੀੜ ਤਲਾਬ ਦੇ ਹੀ ਕਿਸੇ ਅਣਪਛਾਤੇ ਵਿਅਕਤੀ ਤੋਂ ਲਿਆਂਦੀ ਗਈ ਸੀ। ਪੁਲਿਸ ਮੁਲਜ਼ਮਾਂ ਦਾ ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਅਗਲੀ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਨਸ਼ੇ ਦੀ ਸਪਲਾਈ ਚੇਨ ਦਾ ਪਤਾ ਲਗਾਇਆ ਜਾ ਸਕੇ।
ਇੱਥੇ ਦੱਸਣਾ ਬਣਦਾ ਹੈ ਕਿ ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ। ਜਿਸ ਦੇ ਨਤੀਜੇ ਵਜੋਂ ਪਿਛਲੇ ਨੌ ਦਿਨਾਂ ਵਿੱਚ ਜਿਲ੍ਹੇ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਨੇ 29 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਭਾਰੀ ਮਾਤਰਾ ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਜਿਨਾਂ ਵਿੱਚ 1093 ਗ੍ਰਾਮ ਹੈਰੋਇਨ ਫੜੀ ਗਈ ਹੈ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
