ਬਰਨਾਲਾ,
Punjab News: ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਮਾਈ ਭਾਰਤ ਕੇਂਦਰ ਬਰਨਾਲਾ ਵਲੋਂ ਡਿਪਟੀ ਡਾਇਰੈਕਟਰ ਰਾਹੁਲ ਸੈਣੀ ਦੀ ਪ੍ਰਧਾਨਗੀ ਹੇਠ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਦੇ ਸਹਿਯੋਗ ਨਾਲ ਸ਼ਹੀਦੀ ਦਿਵਸ ਮੌਕੇ ਸ਼ਹੀਦ ਏ ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਦੇਣ ਲਈ ਪ੍ਰੋਗਰਾਮ ਕਰਵਾਇਆ ਗਿਆ।
(Punjab News) ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਹਨਾਂ ਨੇ ਕਿਹਾ ਕਿ ਸ਼ਹੀਦੀ ਦਿਵਸ ਨਾ ਸਿਰਫ਼ ਸ਼ਹੀਦਾਂ ਨੂੰ ਸ਼ਰਧਾਂਜਲੀ ਹੈ, ਸਗੋਂ ਇਹ ਯਾਦ ਦਿਵਾਉਂਦਾ ਹੈ ਕਿ ਰਾਸ਼ਟਰ ਨਿਰਮਾਣ ਦੀ ਜ਼ਿੰਮੇਵਾਰੀ ਹੁਣ ਨੌਜਵਾਨਾਂ ‘ਤੇ ਹੈ। ਇਸ ਪ੍ਰੋਗਰਾਮ ਵਿਚ ਪਹਿਲਾਂ ਸ਼ਹੀਦਾਂ ਦੀ ਤਸਵੀਰ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਐਨ ਐਸ ਐਸ ਪ੍ਰੋਗਰਾਮ ਅਫ਼ਸਰ ਪ੍ਰੋਫੈਸਰ ਅਰਚਨਾ ਨੇ ਕਿਹਾ ਕਿ ਇਸ ਦਿਨ ਦਾ ਮਕਸਦ ਸਾਡੇ ਵਿਰਸੇ ਨੂੰ ਯਾਦ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਦੇਸ਼ ਭਗਤੀ ਦੀ ਪ੍ਰੇਰਣਾ ਦੇਣਾ ਹੈ। ਪ੍ਰੋਫੈਸਰ ਹਰਜਿੰਦਰ ਕੌਰ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਾਨੂੰ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਸ਼ਾਂਤੀ ਲਈ ਕੰਮ ਕਰਨ ਦੀ ਪ੍ਰੇਰਣਾ ਦਿੰਦੀ ਹੈ। (Punjab News)
ਪ੍ਰੋਫੈਸਰ ਕਿਰਨਪਾਲ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਇਕ ਕਵਿਤਾ ਵੀ ਸੁਣਾਈ ਗਈ। ਇਸ ਉਪਰੰਤ ਇਸ ਸਾਲ ਮਾਈ ਭਾਰਤ ਕੇਂਦਰ ਬਰਨਾਲਾ ਵਲੋਂ ਪੈਦਲ ਯਾਤਰਾ ਕੱਢੀ ਗਈ। ਇਸ ਪ੍ਰੋਗਰਾਮ ਦਾ ਥੀਮ “ਮੇਰਾ ਭਾਰਤ ਮੇਰੀ ਜ਼ਿੰਮੇਵਾਰੀ” ਹੈ। ਨੌਜਵਾਨਾਂ ਵਲੋਂ “ਮੇਰਾ ਭਾਰਤ ਮੇਰੀ ਜਿੰਮੇਵਾਰੀ”, ਨਾਅਰਿਆਂ ਨਾਲ ਰੈਲੀ ਵਿਚ ਭਾਗ ਲਿਆ। ਇਸ ਮੌਕੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ, ਪ੍ਰੋਫੈਸਰ ਜੈਸਮੀਨ, ਜੀਵਨ ਸਿੰਘ, ਆਦਿ ਹਾਜ਼ਰ ਸਨ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
