Punjab News: ਭੁੱਚੋ ਮੰਡੀ ਨਥਾਣਾ 28 ਮਾਰਚ (ਹਰਬੰਸ ਸਿੰਘ ਭੋਲਾ) ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਹਾਈ ਸਕੂਲ ਪੂਹਲੀ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ
ਜਿਸ ਵਿੱਚ ਸੈਸ਼ਨ 2025-26 ਦੌਰਾਨ ਛੇਵੀਂ ਸੱਤਵੀਂ ਅਤੇ ਨੌਵੀਂ (Punjab News) ਜਮਾਤਾਂ ਦੇ ਪਹਿਲੀ,ਦੂਜੀ ਅਤੇ ਤੀਜੀ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ SMC ਕਮੇਟੀ ਵੱਲੋਂ ਅਤੇ ਸਮੂਹ ਸਟਾਫ ਵੱਲੋਂ ਭਾਰਤੀ ਏਅਰ ਟੈਲ ਫਾਊਂਡੇਸ਼ਨ ਦੁਆਰਾ ਦਿੱਤੀਆਂ ਗਈਆਂ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ| ਇਸ ਮੌਕੇ ਉੱਪਰ ਸ਼੍ਰੀਮਤੀ ਸੁਖਜਿੰਦਰ ਕੌਰ ਸਾਇੰਸ ਮਿਸਟ੍ਰੈਸ ਦੁਆਰਾ ਐਚ.ਪੀ.ਵੀ ਵੈਕਸੀਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸ਼੍ਰੀਮਤੀ ਰਜਨੀ ਅਰੋੜਾ ਦੁਆਰਾ ਹਾਜ਼ਰ ਮਾਪਿਆਂ ਨੂੰ ਦਾਖਲਾ,ਐਸ.ਐਮ.ਐਸ ਅਲਰਟ ਅਤੇ ਹੁਨਰ ਸਿੱਖਿਆ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਹੈ
ਹੈੱਡ ਮਿਸਟ੍ਰੈਸ ਸ਼੍ਰੀਮਤੀ ਗਗਨਦੀਪ ਕੌਰ ਜੀ ਦੁਆਰਾ ਸਾਰੇ ਮਾਪਿਆਂ ਅਤੇ ਵਿਦਿਆਰਥੀਆਂ (Punjab News) ਨੂੰ ਜੀ ਆਇਆਂ ਨੂੰ ਆਖਿਆ ਗਿਆ ਅਤੇ ਧੰਨਵਾਦ ਕੀਤਾ ਗਿਆ ਇਸ ਦੇ ਨਾਲ ਹੀ ਉਹਨਾਂ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਸਕੂਲ ਆਉਣ ਅਤੇ ਪੜ੍ਹਨ ਲਈ ਪ੍ਰੇਰਿਤ ਕੀਤਾ| ਨਾਲ ਹੀ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ ਆਏ ਗਏ ਮਾਪਿਆਂ ਲਈ ਚਾਹ ਪਾਣੀ ਦਾ ਪ੍ਰਬੰਧ ਕੀਤਾ ਗਿਆ, ਇਸ ਮੌਕੇ ਸਮੂਹ ਸਟਾਫ ਅਤੇ SMC ਕਮੇਟੀ ਮੈਂਬਰ ਹਾਜ਼ਰ ਸਨ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
