ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਹੀਂ ਹੋ ਰਹੇ ਵਾਅਦੇ ਪੂਰੇ – ਐਡਵੋਕੇਟ ਭੂਸ਼ਣ ਬਾਂਸਲ
AAP Promises Proved To Be False?
ਫਰੀਦਕੋਟ, 9 ਅਪ੍ਰੈਲ 2022 – ਵੋਟਾਂ ਤੋ ਪਹਿਲਾਂ ਪੰਜਾਬ ਦੀ ਜਨਤਾ ਨਾਲ ਨਾਲ ਵੱਡੇ ਵੱਡੇ ਵਾਅਦੇ (AAP Promises) ਕਰ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਵਾਅਦੇ ਨਹੀ ਹੋ ਰਹੇ ਪੂਰੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਜਿਲ੍ਹਾ ਸੈਕਟਰੀ ਐਡਵੋਕੇਟ ਭੂਸ਼ਣ ਬਾਂਸਲ ਨੇ ਕੀਤਾ।

ਐਡਵੋਕੇਟ ਭੂਸ਼ਣ ਬਾਂਸਲ ਨੇ ਕਿਹਾ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਮੁਫਤ ਬਿਜਲੀ ਦੇਣ, ਕੱਚੇ ਮੁਲਾਜ਼ਮ ਪੱਕੇ ਕਰਨ, ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣਾ ਤੇ ਹੋਰ ਵਾਅਦੇ ਕੀਤੇ ਸਨ ਜੋ ਕਿ ਲਾਅਰੇ ਹੀ ਸਾਬਤ ਹੋਏ ਹਨ, ਜਿਸ ਨਾਲ ਲੋਕਾਂ ਵਿੱਚ ਪਹਿਲੇ ਮਹੀਨੇ ਨਾਮੋਸ਼ੀ ਪਾਈ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੇਕਰ ਵਾਅਦੇ ਪੰਜਾਬ ਦੀ ਜਨਤਾ ਨਾਲ ਵਾਅਦੇ ਪੂਰੇ ਨਾ ਕੀਤੇ ਤਾਂ ਜਿਸ ਤਰ੍ਹਾਂ ਅਸੀਂ ਕਾਂਗਰਸ ਪਾਰਟੀ ਦਾ ਵਿਰੋਧ ਕਰਦੇ ਸੀ ਉਸੇ ਤਰ੍ਹਾਂ ਅਸੀਂ ਆਮ ਆਦਮੀ ਪਾਰਟੀ ਦਾ ਵਿਰੋਧ ਕਰਾਂਗੇ।
ਭੂਸ਼ਣ ਬਾਂਸਲ ਨੇ ਅੱਗੇ ਕਿਹਾ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਜਿਵੇਂ ਪ੍ਰੋਬੇਸ਼ਨ ਪੀਰੀਅਡ ਖਤਮ ਕਰਨ ਅਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਅਜਿਹੇ ਫੈਸਲਿਆਂ ਵੱਲ ਵੀ ਧਿਆਨ ਦੇਵੇ ਆਮ ਆਦਮੀ ਪਾਰਟੀ ਦੀ ਸਰਕਾਰ।
Crime Awaz India