Summer Vacation 2022 ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ
ਮੋਹਾਲੀ : ਪੰਜਾਬ ਦੇ ਸਿੱਖਿਆ ਵਿਭਾਗ ਨੇ ਵਧਦੀ ਹੋਈ ਗਰਮੀ ਤੇ ਲੂ ਦੀ ਤਪਸ਼ ਨੂੰ ਦੇਖਦੇ ਹੋਏ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਹੈ। ਵੇਰਵਿਆਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 7 ਵਜੇ ਤੋਂ 11 ਵਜੇ ਤੋਂ ਲੱਗਣਗੇ। ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 7 ਵਜੇ ਤੋਂ 12.30 ਵਜੇ ਤਕ ਹੋਵੇਗਾ। ਇਹ ਸਮਾਂ 2 ਮਈ ਤੋਂ ਲਾਗੂ ਹੋਵੇਗਾ।
ਇਸ ਤੋਂ ਇਲਾਵਾ ਸਿੱਖਿਆ ਵਿਭਾਗ ਵੱਲੋਂ ਛੁੱਟੀਆਂ ਦਾ ਸ਼ਡਿਊਲ ਵੀ ਜਾਰੀ ਕਰ ਦਿੱਤਾ ਗਿਆ ਹੈ ਜਿਸ ਅਨੁਸਾਰ 15 ਮਈ ਤੋਂ 30 ਜੂਨ ਤਕ ਹੋਣਗੀਆਂ। ਵਿਦਿਆਰਥੀ ਨੋਟ ਕਰ ਲੈਣ ਕਿ 16 ਮਈ ਤੋਂ 31 ਮਈ ਤਕ ਆਨਲਾਈਨ ਕਲਾਸਾਂ ਲੱਗਣਗੀਆਂ।
Summer Vacation 2022
