Murder in Chandigarh ਪਾਰਕ ‘ਚ ਲਹੂ-ਲੁਹਾਨ ਹਾਲਤ ‘ਚ ਮਿਲੇ ਦੋ ਨੌਜਵਾਨ
Murder in Chandigarh: ਚੰਡੀਗੜ੍ਹ ਵਿੱਚ ਇਕ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਸੈਕਟਰ-38 ਦੇ ਪਾਰਕ ਵਿੱਚ ਦੋ ਨੌਜਵਾਨ ਬੇਹੋਸ਼ੀ ਦੀ ਹਾਲਤ ਵਿੱਚ ਮਿਲੇ ਹਨ। ਦੋਵੇਂ ਨੌਜਵਾਨ ਜ਼ਖ਼ਮੀ ਹਾਲਤ ਵਿੱਚ ਪਾਰਕ ਵਿੱਚ ਬੇਹੋਸ਼ ਪਏ ਸਨ।
Murder in Chandigarh
ਦੋਵਾਂ ਦੇ ਸਿਰ ਅਤੇ ਸਰੀਰ ‘ਤੇ ਡੂੰਘੀਆਂ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ, ਜਿਸ ਤੋਂ ਲੱਗਦਾ ਹੈ ਕਿ ਦੋਵਾਂ ‘ਤੇ ਪੱਥਰਾਂ ਨਾਲ ਹਮਲਾ ਕੀਤਾ ਗਿਆ ਹੈ। ਇਸ ਨਾਲ ਇਲਾਕੇ ‘ਚ ਹੜਕੰਪ ਮਚ ਗਿਆ ਹੈ।
ਸੂਚਨਾ ਮਿਲਦੇ ਹੀ ਮਲੋਆ ਥਾਣਾ ਪੁਲਿਸ ਨੇ ਦੋਵਾਂ ਨੌਜਵਾਨਾਂ ਨੂੰ ਜੀ.ਐੱਮ.ਐੱਸ.ਐੱਚ.-16 ‘ਚ ਦਾਖਲ ਕਰਵਾਇਆ। ਜਿੱਥੇ ਡਾਕਟਰ ਨੇ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਦੂਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਅੱਜ ਸਵੇਰੇ 9 ਵਜੇ ਦੇ ਕਰੀਬ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਕਿ ਪਾਰਕ ਵਿੱਚ ਦੋ ਨੌਜਵਾਨ ਲਹੂ-ਲੁਹਾਨ ਹਾਲਤ ਵਿੱਚ ਬੇਹੋਸ਼ ਪਏ ਹਨ। ਸੂਚਨਾ ਮਿਲਣ ‘ਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਦੀ ਵੀ ਜਾਂਚ ਕਰ ਰਹੀ ਹੈ।
ਉੱਥੇ ਉਹ ਲੋਕਾਂ ਤੋਂ ਪੁੱਛਗਿੱਛ ਕਰ ਰਹੇ ਹਨ। ਹਾਲਾਂਕਿ ਅਜੇ ਤਕ ਨੌਜਵਾਨਾਂ ਦੀ ਪਛਾਣ ਨਹੀਂ ਹੋ ਸਕੀ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਸਮੇਤ ਫੋਰੈਂਸਿਕ ਟੀਮ ਅਤੇ ਐਸਪੀ ਸਿਟੀ ਅਤੇ ਡੀਐਸਪੀ ਵੀ ਮੌਕੇ ‘ਤੇ ਪਹੁੰਚ ਗਏ ਹਨ।
Breaking News