Olympian Balbir Singh Senior Scholarship Scheme

crimeawaz
2 Min Read
CM Bhagwant Mann
Highlights
  • An Annual Budget Of Rs 12.50 Crore Has Been Kept By The Sports Department For This Scheme.

Scholarship Scheme: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਵਚਨਬੱਧਤਾ ਤਹਿਤ ਖੇਡ ਵਿਭਾਗ ਵੱਲੋਂ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਹੇਠਲੇ ਪੱਧਰ ’ਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ’ ਦੀ ਸ਼ੁਰੂਆਤ ਕਰਨ ਦਾ ਫੈਸਲਾ ਕੀਤਾ ਗਿਆ ਹੈ।

Chief Minister Bhagwant Mann

Scholarship Scheme: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਵਚਨਬੱਧਤਾ ਤਹਿਤ ਖੇਡ ਵਿਭਾਗ ਵੱਲੋਂ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਹੇਠਲੇ ਪੱਧਰ ’ਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ Olympian Balbir Singh Senior Scholarship Scheme ਦੀ ਸ਼ੁਰੂਆਤ ਕਰਨ ਦਾ ਫੈਸਲਾ ਕੀਤਾ ਗਿਆ ਹੈ।

Gurmeet Singh Meet Hayer

ਇਹ ਐਲਾਨ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।

Gurmeet Singh Meet Hayer

ਮੀਤ ਹੇਅਰ ਨੇ ਦੱਸਿਆ ਕਿ ਭਾਰਤੀ ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਨਾਮ ਉਤੇ ਉੱਘੇ ਖਿਡਾਰੀਆਂ ਲਈ ਇਹ ਨਿਵੇਕਲੀ ਸਕੀਮ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਤਹਿਤ ਹਰ ਸਾਲ ਸੀਨੀਅਰ ਨੈਸ਼ਨਲ ਵਿੱਚ ਤਮਗੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਇਕ ਸਾਲ ਲਈ 8000 ਰੁਪਏ ਪ੍ਰਤੀ ਮਹੀਨਾ ਅਤੇ ਜੂਨੀਅਰ ਨੈਸ਼ਨਲ ਵਿੱਚ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ ਇਕ ਸਾਲ ਲਈ 6000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤੇ ਜਾਣਗੇ।

ਖਿਡਾਰੀ ਨੇ ਸੋਨੇ, ਚਾਂਦੀ ਤੇ ਕਾਂਸੀ ਦਾ ਕੋਈ ਵੀ ਤਮਗਾ ਜਿੱਤਿਆ ਹੋਵੇ, ਉਸ ਨੂੰ ਇਹ ਰਾਸ਼ੀ ਇਕ ਸਾਲ ਲਈ ਪ੍ਰਤੀ ਮਹੀਨਾ ਮਿਲੇਗੀ। ਇਸ ਸਕੀਮ ਲਈ ਖੇਡ ਵਿਭਾਗ ਵੱਲੋਂ ਸਾਲਾਨਾ 12.50 ਕਰੋੜ ਰੁਪਏ ਬਜਟ ਰੱਖਿਆ ਗਿਆ ਹੈ।

Read More News

More News Video
TAGGED:
Leave a Comment

Leave a Reply

Your email address will not be published. Required fields are marked *