Exposed Vigilance Bureau Arrested Punjab Police ASI Red-Handed Taking Bribe 2000

crimeawaz
3 Min Read
Source: Google Demo Pic
Highlights
  • ਮੋਟਰਸਾਈਕਲ ਜ਼ਬਤ ਕਰ ਲਿਆ ਅਤੇ ਉਸ ਮੋਟਰ ਸਾਈਕਲ ਨੂੰ ਛੱਡਣ ਬਦਲੇ ਰਿਸ਼ਵਤ ਵਜੋਂ 60,000 ਰੁਪਏ ਦੀ ਮੰਗ ਕੀਤੀ

Vigilance Bureau Arrested Punjab Police ASI ਜਲੰਧਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਕੀਤਾ ਕਾਬੂ

ਚੰਡੀਗੜ੍ਹ, 14 ਸਤੰਬਰ 2022 – ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ ਕਪੂਰਥਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਲਖਵਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਤੋਂ ਇਲਾਵਾ ਥਾਣਾ ਸਿਟੀ ਖਰੜ, ਐਸ.ਏ.ਐਸ.ਨਗਰ ਵਿਖੇ ਤਾਇਨਾਤ ਏ.ਐਸ.ਆਈ. ਸੋਮ ਨਾਥ ਖਿਲਾਫ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।

Vigilance Bureau Arrested Punjab Police ASI

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਗੌਰਵ ਵਾਸੀ ਅਮਨ ਨਗਰ, ਕਪੂਰਥਲਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਦਾ ਦੁਕਾਨ ‘ਤੇ ਆਪਣੇ ਭਾਈਵਾਲ ਨਾਲ ਮਾਮੂਲੀ ਝਗੜਾ ਹੋ ਗਿਆ ਅਤੇ ਸਬੰਧਤ ਏ.ਐਸ.ਆਈ. ਵੱਲੋਂ ਇਸ ਬਾਰੇ ਪੁਲਿਸ ਕੋਲ ਦਾਖਲ ਸ਼ਿਕਾਇਤ ਦੇ ਮਾਮਲੇ ਵਿੱਚ ਉਸਦੀ ਮੱਦਦ ਕਰਨ ਬਦਲੇ ਉਸ ਤੋਂ ਪੈਸੇ ਦੀ ਮੰਗ ਕੀਤੀ ਗਈ ਸੀ।

  • ਸ਼ਿਕਾਇਤ ਦੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਜਲੰਧਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। “Vigilance Bureau Arrested Punjab Police ASI”
  • ਦੋਸ਼ੀ ਪੁਲਿਸ ਅਧਿਕਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
  • ਬੁਲਾਰੇ ਨੇ ਅੱਗੇ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਸੋਮ ਨਾਥ ਵਿਰੁੱਧ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।
Vigilance Bureau Arrested Punjab Police ASI
Vigilance Bureau Arrested Punjab Police ASI

ਉਹਨਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਬਲਬੀਰ ਸਿੰਘ ਵਾਸੀ ਗ੍ਰੀਨ ਕੰਫਰਟ ਹੋਮਜ਼, ਖਰੜ, ਜ਼ਿਲ੍ਹਾ ਐਸ.ਏ.ਐਸ.ਨਗਰ ਦੀ ਸ਼ਿਕਾਇਤ ‘ਤੇ ਏ.ਐਸ.ਆਈ. ਸੋਮ ਨਾਥ ਦੇ ਖਿਲਾਫ ਵਿਜੀਲੈਂਸ ਪੁਲਿਸ ਸਟੇਸ਼ਨ ਫਲਾਇੰਗ ਸਕੁਐਡ-1, ਐਸ.ਏ.ਐਸ.ਨਗਰ, ਪੰਜਾਬ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰ. 14 ਮਿਤੀ 13.9.22 ਦਰਜ ਕੀਤੀ ਗਈ ਹੈ।

Facebook crimeawaz.in
instagram-crime awaz
twitter-crime awaz

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਬਲਬੀਰ ਸਿੰਘ ਨੇ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਅਤੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨਾਲ ਉਸ ਦੀ ਮਾਮੂਲੀ ਤਕਰਾਰ ਹੋਈ ਸੀ। ਇਸ ਉਪਰੰਤ ਉਸ ਮੁਲਾਜਮ ਨੇ ਉਸਦਾ ਮੋਟਰਸਾਈਕਲ ਜ਼ਬਤ ਕਰ ਲਿਆ ਅਤੇ ਉਸ ਮੋਟਰ ਸਾਈਕਲ ਨੂੰ ਛੱਡਣ ਬਦਲੇ ਰਿਸ਼ਵਤ ਵਜੋਂ 60,000 ਰੁਪਏ ਦੀ ਮੰਗ ਕੀਤੀ। ਗੱਲਬਾਤ ਦੌਰਾਨ ਸ਼ਿਕਾਇਤਕਰਤਾ ਨੇ ਸਬੂਤ ਵਜੋਂ ਕਾਲ ਰਿਕਾਰਡ ਵੀ ਕੀਤੀ।

ਪੁੱਛਗਿੱਛ ਦੌਰਾਨ ਸ਼ਿਕਾਇਤ ਵਿਚਲੇ ਤੱਥ ਸਹੀ ਪਾਏ ਗਏ ਅਤੇ ਵਿਜੀਲੈਂਸ ਬਿਊਰੋ ਨੇ ਉਕਤ ਦੋਸ਼ੀ ਏ.ਐਸ.ਆਈ ਖਿਲਾਫ ਰਿਸ਼ਵਤਖੋਰੀ ਦਾ ਮਾਮਲਾ ਦਰਜ ਕਰ ਲਿਆ।

Vigilance Bureau Arrested Punjab Police ASI
my Report Crime Awaz India Project

Leave a Comment

Leave a Reply

Your email address will not be published. Required fields are marked *