AAP MLA Labh Singh Ugoke ਖਿਲਾਫ਼ ਤੁਰੰਤ ਮਾਮਲਾ ਦਰਜ ਕੀਤਾ ਜਾਵੇ, ਬੋਲੇ ਸਿਮਰਨਜੀਤ ਮਾਨ
ਬਰਨਾਲਾ ਜ਼ਿਲ੍ਹੇ ਦੇ ਕਸਬਾ ਸ਼ਹਿਣਾ ਵਿੱਚ ਬੀਤੇ ਕੱਲ ਆਮ ਆਦਮੀ ਪਾਰਟੀ ਦੇ ਭਦੋੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਆਮ ਆਦਮੀ ਕਲੀਨਿਕ ਦੇ ਉਦਘਾਟਨ ਸਮਾਰੋਹ ਵਿੱਚ ਸਰਪੰਚ ਦੇ ਪੁੱਤਰ ਨੂੰ ਥੱਪੜ ਮਾਰਨ ਦਾ ਮੁੱਦਾ ਭਖਦਾ ਜਾ ਰਿਹਾ ਹੈ।
ਇਸ ਮੁੱਦੇ ਨੂੰ ਲੈ ਕੇ ਸੋਸ਼ਲ ਮੀਡੀਆ ਤੋਂ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ‘ਆਪ’ ਵਿਧਾਇਕ ਦੀ ਨਿੰਦਾ ਕੀਤੀ ਜਾ ਰਹੀ ਹੈ।
ਸੰਗਰੂਰ ਤੋਂ ਲੋਕ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਰਪੰਚ ਦੇ ਪੁੱਤਰ ਨੂੰ ਮਿਲਣ ਲਈ ਸ਼ਹਿਣਾ ਪੁੱਜੇ ਤਾਂ ਸੰਸਦ ਮੈਂਬਰ ਨੇ ਹਾਈਕੋਰਟ ‘ਚ ‘ਆਪ’ ਵਿਧਾਇਕ ਖਿਲਾਫ ਕੇਸ ਦਾਇਰ ਕਰਨ ਦੀ ਗੱਲ ਕਹੀ ਹੈ।
AAP MLA Labh Singh Ugoke
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਕੱਲ੍ਹ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਵੱਲੋਂ ਸਰਪੰਚ ਦੇ ਪੁੱਤਰ ਨੂੰ ਥੱਪੜ ਮਾਰਨ ਦੀ ਜੋ ਗੱਲ ਕਹੀ ਗਈ ਹੈ , ਉਹ ਪੂਰੀ ਤਰ੍ਹਾਂ ਨਿੰਦਣਯੋਗ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਥੇ ਹੀ ਉਨ੍ਹਾਂ ਕਿਹਾ ਕਿ ਉਹ ਪੂਰੀ ਤਰ੍ਹਾਂ ਨਾਲ ਪਿੰਡ ਦੇ ਲੋਕਾਂ ਦੇ ਨਾਲ ਹਨ, ਇਸ ਮਾਮਲੇ ‘ਤੇ ਮੰਗ ਕਰਦੇ ਹੋਏ ਕਿਹਾ ਕਿ ਵਿਧਾਇਕ ਲਾਭ ਸਿੰਘ ਦੇ ਖਿਲਾਫ ਤੁਰੰਤ ਮਾਮਲਾ ਦਰਜ ਕੀਤਾ ਜਾਵੇ, ਜਦੋਂ ਕਿ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਵਿਧਾਇਕ ਲਾਭ ਸਿੰਘ ਖਿਲਾਫ ਕੇਸ ਦਰਜ ਕਰਵਾਉਣ ਲਈ ਹਾਈਕੋਰਟ ਜਾਣ ਤੋਂ ਵੀ ਗੁਰੇਜ਼ ਨਹੀਂ ਕਰਨਗੇ, ਜਦਕਿ ਉਨ੍ਹਾਂ ਕਿਹਾ ਕਿ ਵਿਧਾਇਕ ਦੇ ਅਜਿਹੇ ਸ਼ਬਦ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ।
ਦੱਸ ਦੇਈਏ ਕਿ ਬਰਨਾਲਾ ਦੇ ਸ਼ਹਿਣਾ ਵਿਖੇ ਪਿੰਡ ਦੀ ਸਰਪੰਚ ਦਾ ਮੁੰਡਾ ਸੁਖਵਿੰਦਰ ਸਿੰਘ ਤੇ ਪਿੰਡ ਵਾਸੀ ਪ੍ਰਾਇਮਰੀ ਹੈਲਥ ਸੈਂਟਰ (ਪੀਐਚਸੀ) ਨੂੰ ਆਮ ਆਦਮੀ ਕਲੀਨਿਕ ਵਿੱਚ ਬਦਲਣ ‘ਤੇ ਵਿਧਾਇਕ ਲਾਭ ਸਿੰਘ ਉਗੋਕੇ ਕੋਲ ਮੁੱਦਾ ਚੁੱਕਦੇ ਹੋਏ ਵਿਰੋਧ ਕਰ ਰਹੇ ਸਨ ਤਾਂ ਗੱਲਬਾਤ ਕਰਦੇ ਹੋਏ ਆਪ ਵਿਧਾਇਕ ਲਾਭ ਸਿੰਘ ਉਗੋਕੇ ਗੁੱਸੇ ਵਿੱਚ ਆ ਗਿਆ ਅਤੇ ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਉਹ ਨੌਜਵਾਨ ਨੂੰ ਕਹਿ ਰਿਹਾ ਹੈ ਕਿ
ਮਾਰ ਮਾਰ ਲਫੇੜੇ, ਤੈਨੂੰ ਅੰਦਰ ਸੁੱਟਿਆ ਹੁੰਦਾ, ਫੇਰ ਪਤਾ ਲੱਗਣਾ ਸੀ।
By AAP MLA Labh Singh Ugoke To Sukhwinder Singh (Shehna)
ਵੀਡੀਓ ਵਾਇਰਲ ਹੋਣ ਤੋਂ ਬਾਅਦ ਹਾਲਾਂਕਿ AAP MLA Labh Singh Ugoke ਨੇ ਆਪਣੀ ਗ਼ਲਤੀ ਤੇ ਪੜ੍ਹਦਾ ਪਾਉਂਦੇ ਹੋਏ ਕਿਹਾ ਕਿ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ ਜਦਕਿ ਉਨ੍ਹਾਂ ਦਾ ਅਸਲ ਮਕਸਦ ਇਹ ਸੀ ਕਿ ਜੇਕਰ ਕਿਸੇ ਹੋਰ ਪਾਰਟੀ ਦੀ ਸਰਕਾਰ ਹੁੰਦੀ ਤਾਂ ਉਸ ਨੂੰ ਵਿਰੋਧ ਦੀ ਥਾਂ ਕੁੱਟਿਆ ਜਾਂਦਾ ਅਤੇ ਜੇਲ੍ਹ ਸੁੱਟ ਦਿੱਤਾ ਜਾਣਾ ਸੀ।