National Lok Adalat – ਕੌਮੀ ਲੋਕ ਅਦਾਲਤ ਸਬੰਧੀ ਵੱਖ ਵੱਖ ਵਿਭਾਗਾਂ ਨਾਲ ਕੀਤੀਆਂ ਮੀਟਿੰਗਾਂ
ਬਰਨਾਲਾ, 9 ਅਗਸਤ (ਹੇਮੰਤ ਮਿੱਤਲ਼) ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 14 ਸਤੰਬਰ 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਜਾ ਰਹੀ ਹੈ।
ਕੌਮੀ ਲੋਕ ਅਦਾਲਤ ਵਿੱਚ ਦੋ ਧਿਰਾਂ ਦਾ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ —ਸਹਿਤ— ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ੍ਰੀ ਬੀ.ਬੀ.ਐਸ. ਤੇਜੀ ਨੇ ਕੀਤਾ ਗਿਆ।
National Lok Adalat

ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ ਵਿੱਚ 138 ਐਨ.ਆਈ.ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਜਗੰਲਾਤ ਵਿਭਾਗ ਦੇ ਕੇਸ, ਬਿਜਲੀ, ਪਾਣੀ, ਸੀਵਰੇਜ, ਵਾਟਰ ਸਪਲਾਈ, ਹਾਉਸ ਟੈਕਸ ਆਦੀ ਸਾਰੇ ਤਰ੍ਹਾਂ ਦੇ ਕੇਸਾਂ ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿਹਾ ਕਿ 14 ਸਤੰਬਰ ਨੂੰ ਕੋਮੀ ਲੋਕ ਅਦਾਲਤ, ਜ਼ਿਲ੍ਹਾ ਕਚਹਿਰੀਆਂ ਬਰਨਾਲਾ ਵਿਖੇ ਲਗਾਈ ਜਾਵੇਗੀ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ਼, ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀ ਮਦਨ ਲਾਲ, ਪੀ.ਸੀ.ਐੱਸ., ਮਾਨਯੋਗ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ਸੀ.ਜੇ.ਐਮ —ਕਮ— ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਅੱਜ ਬੱਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਅਤੇ ਲੇਬਰ ਵਿਭਾਗ ਦੇ ਅਧਿਕਾਰੀਆਂ ਨਾਲ ਕੌਮੀ ਲੋਕ ਅਦਾਲਤ ਸੰਬਧੀ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਰੱਖਣ ਲਈ ਕਿਹਾ ਗਿਆ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਆਪਸੀ ਰਾਜ਼ੀਨਾਮੇ ਰਾਹੀਂ ਹੋ ਸਕੇ। ਉਨ੍ਹਾਂ ਦੱਸਿਆ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿੱਚ ਹੋ ਜਾਂਦਾ ਹੈ, ਉਨ੍ਹਾਂ ਖਿਲਾਫ ਅੱਗੇ ਅਪੀਲ ਨਹੀ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਲਏ ਗਏ ਫੈਸਲਿਆਂ ਨੂੰ ਦਿਵਾਨੀ ਕੋਰਟ ਦੀ ਡਿਗਰੀ ਵਾਲੀ ਮਾਨਤਾ ਪ੍ਰਾਪਤ ਹੈ।