National Award-Winning Teacher Pankaj Goyal ਬਰਨਾਲਾ ਦੇ ਡਿਪਟੀ ਕਮਿਸ਼ਨਰ ਨੇ ਕੌਮੀ ਪੁਰਸਕਾਰ ਜੇਤੂ ਅਧਿਆਪਕ ਪੰਕਜ ਗੋਇਲ ਨਾਲ ਕੀਤੀ ਮੁਲਾਕਾਤ
ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਕੌਮੀ ਪੁਰਸਕਾਰ ਹਾਸਲ ਕਰਨ ਵਾਲੇ ਬਰਨਾਲਾ ਦੇ ਅਧਿਆਪਕ ਪੰਕਜ ਕੁਮਾਰ ਗੋਇਲ ਨਾਲ ਆਪਣੇ ਦਫਤਰ ਵਿਖੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਪੰਕਜ ਜ਼ਿਲ੍ਹਾ ਬਰਨਾਲਾ ਦੇ ਤੀਜੇ ਅਧਿਆਪਕ ਹਨ ਜਿਨ੍ਹਾਂ ਨੂੰ ਅਧਿਆਪਕ ਦਿਵਸ ਮੌਕੇ ਕੌਮੀ ਪੱਧਰ ਉੱਤੇ ਸਨਮਾਨਿਤ ਕੀਤਾ ਗਿਆ ਹੈ।
ਇਨ੍ਹਾਂ ਤੋਂ ਪਹਿਲਾਂ ਡਾ. ਬਰਜਿੰਦਰ ਪਾਲ ਸਿੰਘ, ਜਿਹੜੇ ਕਿ ਹੁਣ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਹਰਪ੍ਰੀਤ ਸਿੰਘ ਹੈਡ ਟੀਚਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਬੀਹਲਾ ਨੂੰ ਕੌਮੀ ਪੱਧਰ ਉੱਤੇ ਇਹ ਸਨਮਾਨ ਦੇ ਕੇ ਸਨਮਾਨਿਤ ਕੀਤਾ ਜਾ ਚੁੱਕਾ ਹੈ।
National Award-Winning Teacher Pankaj Goyal

ਡਿਪਟੀ ਕਮਿਸ਼ਨਰ ਨੇ ਕਿਹਾ ਇਸ ਸਨਮਾਨ ਨਾਲ ਜ਼ਿਲ੍ਹਾ ਬਰਨਾਲਾ ਨੇ ਫੇਰ ਇਕ ਵਾਰ ਸਾਬਤ ਕਰ ਦਿੱਤਾ ਹੈ ਕਿ ਉਸ ਦੇ ਵਸਨੀਕ ਕਿਸੇ ਵੀ ਖੇਤਰ ‘ਚ ਘੱਟ ਨਹੀਂ। ਉਨ੍ਹਾਂ ਦੱਸਿਆ ਕਿ ਸ੍ਰੀ ਪੰਕਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਸਮਾਜਿਕ ਸਿੱਖਿਆ ਵਿਸ਼ੇ ਦੇ ਮਾਸਟਰ ਵਜੋਂ ਤਾਇਨਾਤ ਹਨ ਅਤੇ ਲੜਕੀਆਂ ਦੀ ਸਿੱਖਿਆ ‘ਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਆਪਣਾ ਤਜਰਬਾ ਸਾਂਝਾ ਕਰਦਿਆਂ ਪੰਕਜ ਗੋਇਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਇਸ ਵਾਰ ਵਿਗਿਆਨ ਤੋਂ ਇਲਾਵਾ ਹੋਰ ਵਿਸ਼ਿਆਂ ਦੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸਤਵੰਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਸ਼੍ਰੀਮਤੀ ਮਲਕਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਰਜਿੰਦਰ ਪਾਲ ਸਿੰਘ ਅਤੇ ਹੋਰ ਸਟਾਫ ਮੈਂਬਰ ਮੌਜੂਦ ਸਨ।