Punjab Mantri Mandal ਪੰਜਾਬ ਦੇ 4 ਮੰਤਰੀਆਂ ਨੇ ਦਿੱਤੇ ਅਸਤੀਫੇ, ਭਲਕੇ 4 ਵਿਧਾਇਕ ਮੰਤਰੀ ਵਜੋਂ ਚੁੱਕਣਗੇ ਸਹੁੰ
ਚੰਡੀਗੜ੍ਹ: ਪੰਜਾਬ ਕੈਬਨਿਟ ਦੇ ਚਾਰ ਮੰਤਰੀਆਂ ਨੇ ਅਸਤੀਫੇ ਦੇ ਦਿੱਤੇ ਹਨ। ਮੰਤਰੀ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਨੇ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਇਲਾਵਾ ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਬਰਿੰਦਰ ਗੋਇਲ ਅਤੇ ਮਹਿੰਦਰ ਭਗਤ ਕੈਬਨਿਟ ਵਿੱਚ ਸ਼ਾਮਲ ਕੀਤੇ ਜਾਣਗੇ। ਰਾਜ ਭਵਨ ਵਿੱਚ ਸ਼ਾਮ 5 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ। ਹਾਲਾਂਕਿ ਇੱਕ ਹੋਰ ਵਿਧਾਇਕ ਨੂੰ ਵੀ ਮੰਤਰੀ ਬਣਾਏ ਜਾਣ ਦੇ ਚਰਚੇ ਹਨ, ਜਿਸ ਦਾ ਨਾਮ ਹਾਲੇ ਸਰਕਾਰ ਵੱਲੋਂ ਗੁਪਤ ਰੱਖਿਆ ਗਿਆ ਹੈ।
Punjab Mantri Mandal Change

ਦਿੱਲੀ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਪੰਜਾਬ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ਵਿਸਥਾਰ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਸਮਾਂ ਮੰਗਿਆ ਹੈ। ਸੋਮਵਾਰ ਸ਼ਾਮ 5 ਵਜੇ ਰਾਜ ਭਵਨ ਵਿੱਚ ਇੱਕ ਸਾਦੇ ਸਮਾਗਮ ਦੌਰਾਨ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ ਜਾਵੇਗੀ। ਢਾਈ ਸਾਲ ਪੁਰਾਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਇਹ ਚੌਥੀ ਵਾਰ ਹੋਵੇਗਾ ਜਦੋਂ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਜਾ ਰਿਹਾ ਹੈ।
ਪੰਜਾਬ ਕੈਬਨਿਟ ਦੇ ਚਾਰ ਮੰਤਰੀਆਂ ਨੇ ਅਸਤੀਫੇ ਦੇ ਦਿੱਤੇ ਹਨ। ਮੰਤਰੀ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਨੇ ਅਸਤੀਫਾ ਦੇ ਦਿੱਤਾ ਹੈ। ਜਦੋਂ ਕਿ 5 ਨਵੇਂ ਮੰਤਰੀ ਬਣਾਏ ਜਾ ਸਕਦੇ ਹਨ।
ਕਿਉਂਕਿ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਇਹ ਅਹੁਦਾ ਖਾਲੀ ਹੈ।
Punjab Mantri Mandal
ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦੀ ਮੰਤਰੀ ਮੰਡਲ ਵਿੱਚੋਂ ਛੁੱਟੀ ਕਰ ਦਿੱਤੀ ਗਈ ਹੈ।