ਵਿਖੇ ਮੁੱਖ ਮੰਤਰੀ ਪੰਜਾਬ ਦਾ ਕਰਨਗੇ ਘਿਰਾਓ ਕੰਪਿਊਟਰ ਅਧਿਆਪਕ

Mittal
By Mittal
3 Min Read
File Photo

Computer Teachers Union Punjab : 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਪੰਜਾਬ ਦਾ ਕਰਨਗੇ ਘਿਰਾਓ ਕੰਪਿਊਟਰ ਅਧਿਆਪਕ : ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ

“ਮੀਟਿੰਗਾਂ  ਅਤੇ ਸਰਕਾਰ ਦੇ ਐਲਾਨਾ ਦੇ ਬਾਵਜੂਦ ਨਹੀਂ ਕੀਤਾ ਜਾ ਰਿਹਾ  ਕੰਪਿਊਟਰ ਅਧਿਆਪਕਾਂ ਦੇ ਮਸਲਿਆਂ ਦਾ ਹੱਲ ”

Computer Teachers Union Punjab

ਬਰਨਾਲਾ ਵਿਖੇ ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਇੱਕ ਅਜਿਮ ਮੀਟਿੰਗ ਕੀਤੀ ਗਈ ਜਿੳ ਵਿੱਚ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਸਰਕਾਰ ਤੇ ਝੂਠੇ ਲਾਰਿਆ ਅਤੇ ਸਰਕਾਰੀ ਤੌਰ ਤੇ ਕੀਤੇ ਅਲਾਨਾ ਦੇ ਬਾਵਜੂਦ ਵੀ ਕੰਪਿਊਟਰ ਅਧਿਆਪਕਾਂ ਦੇ ਮਸਲਿਆ ਦਾ ਹੱਲ ਨਹੀ ਕੀਤਾ ਜਾ ਰਿਹਾ ਜਿਸ ਦੋ ਰੋਸ ਵਜੋਂ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਵਿੱਚ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ 28 ਸਤੰਬਰ ਨੂੰ ਖਟਕੜ੍ਹ ਕਲਾ ਵਿਖੇ ਮੁੱਖ ਮੰਤਰੀ ਪੰਜਾਬ ਦਾ ਘਿਰਾਓ ਕੀਤਾ ਜਾਵੇਗਾ।

Facebook crimeawaz.in
instagram-crime awaz
twitter-crime awaz

We Are Everywhere Follow CAI

Computer Teachers Union Punjab

ਜਿਲ੍ਹਾ ਬਰਨਾਲਾ ਦੇ ਪ੍ਰਧਾਨ ਪਰਦੀਪ ਕੁਮਾਰ ਅਤੇ ਜਿਲ੍ਹੇ ਤੋਂ ਸੂਬਾ ਮੀਤ ਪ੍ਰਧਾਨ ਸਿਕੰਦਰ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਮੈਡਮ ਸੁਖਜੀਤ ਕੌਰ ਨੇ ਸਾਂਝੇ ਤੌਰ ਤੇ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆ ਕਿਹਾ ਗਿਆ। ਪੰਜਾਬ ਸਰਕਾਰ ਦੀ ਟਾਲ- ਮਟੋਲ ਦੀ ਨੀਤੀ ਤੋਂ ਨਿਰਾਸ਼ ਅਤੇ ਅੱਕੇ ਕੰਪਿਊਟਰ ਅਧਿਆਪਕ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਹੱਕ- ਸੱਚ ਦੀ ਅਵਾਜ ਬੁਲੰਦ ਕਰਨ ਖਾਤਰ ਅਤੇ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦਿਆਂ ਨੂੰ ਚੇਤੇ ਕਰਵਾਉਣ ਲਈ ਖਟਕੜ ਕਲਾਂ – ਨਵਾ ਸ਼ਹਿਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖਿਰਾਓ ਕਰਨ ਦਾ ਫੈਸਲਾ ਲਿਆ ਗਿਆ।

ਬੇਸ਼ੱਕ ਸਤੰਬਰ 2022 ਅਤੇ ਬਾਅਦ ਵਿੱਚ ਅਨੇਕਾਂ ਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਖਬਾਰਾਂ, ਸ਼ੋਸ਼ਲ ਮੀਡੀਆ ਅਤੇ ਆਮ ਆਦਮੀ ਪਾਰਟੀ ਦੇ ਵੱਖ-2 ਮੰਚਾਂ ਤੇ ਕੰਪਿਊਟਰ ਅਧਿਆਪਕਾਂ ਨੁੰ ਦੀਵਾਲੀ ਦੇ ਮੌਕੇ ਤੇ ਬਣਦੇ ਲਾਭ ਦੇਣ ਦਾ ਐਲਾਨ ਕੀਤਾ ਸੀ ਜੋ 3 ਸਾਲ ਬੀਤ ਜਾਣ ਉਪਰੰਤ ਵੀ ਪੂਰਾ ਨਹੀਂ ਕੀਤਾ ਗਿਆ।

ਜਿਕਰਯੋਗ ਹੈ ਕਿ ਜੁਲਾਈ 2011 ਨੂੰ ਸਿੱਖਿਆ ਵਿਭਾਗ ਅਧੀਨ ਬਣੀ ਪਿਕਟਸ ਸੁਸਾਇਟੀ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਲ ਸਰਵਿਸ ਸੇਵਾਵਾਂ ਤਹਿਤ ਰੈਗੂਲਰ ਕੀਤਾ ਗਿਆ ਪਰ ਅੱਜ ਤੱਕ ਇਹ ਨੋਟੀਫਿਕੇਸ਼ਨ ਪੂਰਨ ਤੌਰ ਤੇ ਕੰਪਿਊਟਰ ਅਧਿਆਪਕਾਂ ਤੇ ਲਾਗੂ ਨਹੀ ਕੀਤਾ ਗਿਆ ।

ਜੱਥੇਬੰਦੀ ਦੇ ਆਗੂਆ ਨੇ ਜਾਣਕਾਰੀ ਦਿੰਦਿਆ ਕਿਹਾ ਕੰਪਿਊਟਰ ਅਧਿਆਪਕਾਂ (Computer Teachers Union Punjab) ਦਾ 6ਵਾਂ ਤਨਖਾਹ ਕਮਿਸ਼ਨ , ਏ.ਸੀ.ਪੀ. ਅਤੇ ਹੋਰ ਵਿੱਤੀ ਲਾਭ ਜਬਰੀ ਰੋਕੇ ਹਨ ਜਿਨਾਂ੍ਹ ਨੂੰ ਤਰੂੰਤ ਲਾਗੂ ਕੀਤਾ ਜਾਵੇ ,90 ਦੇ ਕਰੀਬ ਮ੍ਰਿਤਕ ਕੰਪਿਊਟਰ ਅਧਿਆਪਕਾਂ ਦੇ ਪਰਿਵਾਰ ਜੋ ਸੜਕਾਂ ਤੇ ਰੁੱਲ ਰਹੇ ਹਨ, ਪੰਜਾਬ ਸਰਕਾਰ ਨੇ ਉਹਨਾਂ ਨੂੰ ਨਾ ਹੀ ਨੌਕਰੀ ਦਿੱਤੀ, ਨਾ ਹੀ ਇੱਕ ਧੇਲੇ ਦੀ ਸਹਾਇਤਾ ਕੀਤੀ ਗਈ।

ਜੇਕਰ ਪੰਜਾਬ ਸਰਕਾਰ ਇਸ ਸਮੇਂ ਦੌਰਾਨ ਕੰਪਿਊਟਰ ਅਧਿਆਪਕਾਂ ਦੇ ਮਸਲਿਆਂ ਦਾ ਕੋਈ ਹੱਲ ਨਹੀਂ ਲੈ ਆਉਂਦੀ ਤਾਂ ਆਉਣ ਵਾਲੀਆਂ ਜਿਮਨੀ ਚੋਣਾਂ ਦੌਰਾਨ ਪੋਲ ਖੋਲ ਰੈਲੀਆ ਕੀਤੀ ਜਾਣਗੀ ਜਿਸ ਦੀ ਸਮੁੱਚੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਗੁਰਵਿੰਦਰ ਸਿੰਘ ਤਰਤਾਰਨ (9501458600) – ਸੂਬਾ ਪ੍ਰਧਾਨ, ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ (Computer Teachers Union Punjab)

my Report Crime Awaz India Project
My Report: Send Your City News
TAGGED:
Leave a Comment

Leave a Reply

Your email address will not be published. Required fields are marked *