ਆਪ ਪਾਰਟੀ ਵਿਚ ਸ਼ਾਮਿਲ ਹੋਏ ਭਾਜਪਾ ਆਗੂਆਂ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਦਾ ਪਾਰਟੀ ਵਿਚ ਕੀਤਾ ਸਵਾਗਤ
Barnala BJP Leaders Joins AAP
ਬਰਨਾਲਾ 4 ਨਵੰਬਰ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ ਅਤੇ ਇੱਥੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ,ਨੂੰ ਵੱਡਾ ਝਟਕਾ ਆਪ ਚ ਆਗੂ ਹੋਏ ਸ਼ਾਮਿਲ ਬਰਨਾਲਾ ਤੋਂ ਭਾਜਪਾ ਆਗੂ ਧੀਰਜ ਦਦਾਹੂਰ,ਕੌਂਸਲਰ ਨੀਰਜ ਅਤੇ ਸਾਬਕਾ ਕੌਂਸਲਰ ਸਰੋਜ ਰਾਣੀ ਵਾਲਮੀਕੀ ਸਮਾਜ ਦੇ ਕੌਮੀ ਪ੍ਰਧਾਨ ਰਿੰਕਾ ਬਾਹਮਣੀਆ ਅਤੇ ਅਕਾਲੀ ਦਲ ਬਾਦਲ ਦੇ ਆਗੂ ਗੁਰਨਾਮ ਸਿੰਘ ਵਾਹਿਗੁਰੂ ਆਪ ਪਾਰਟੀ ਵਿਚ ਸ਼ਾਮਿਲ ਹੋਏ , ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਦਾ ਪਾਰਟੀ ਵਿਚ ਕੀਤਾ ਸਵਾਗਤ ਅਤੇ ਕੀਤਾ ਧੰਨਵਾਦ
Barnala BJP Leaders Joins AAP

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਲ ਕੀਤਾ ਅਤੇ ਸਵਾਗਤ ਕੀਤਾ। ਧੀਰਜ ਦਦਾਹੂਰ 26 ਸਾਲ ਤੱਕ ਭਾਜਪਾ ਵਿੱਚ ਰਹੇ।
ਉਹ 1988 ਤੋਂ ਆਰਐਸਐਸ ਨਾਲ ਵੀ ਜੁੜੇ ਹੋਏ ਸਨ। ਉਹ ਭਾਜਪਾ ਦੇ ਬਰਨਾਲਾ ਜ਼ਿਲ੍ਹੇ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਇਲਾਕੇ ਦਾ ਨਾਮਵਰ ਕਮਿਸ਼ਨ ਏਜੰਟ ਅਤੇ ਰਾਈਸ ਸ਼ੈਲਰ ਹਨ ਅਤੇ ਕਮਿਸ਼ਨ ਏਜੰਟ ਐਸੋਸੀਏਸ਼ਨ ਬਰਨਾਲਾ ਦੇ ਚੁਣੇ ਹੋਏ ਪ੍ਰਧਾਨ ਰਹਿ ਚੁੱਕੇ ਹਨ। ਉਹ ਪੰਜਾਬ ਵਿੱਚ ਭਾਜਪਾ ਦੇ ਕਈ ਵਿਧਾਨ ਸਭਾ ਅਤੇ ਲੋਕ ਸਭਾ ਹਲਕਿਆਂ ਦੇ ਇੰਚਾਰਜ ਵੀ ਰਹਿ ਚੁੱਕੇ ਹਨ।

ਧੀਰਜ ਦਦਾਹੂਰ ਦੇ ਨਾਲ-ਨਾਲ ਬਰਨਾਲਾ ਨਗਰ ਕੌਂਸਲ ਵਿੱਚ ਭਾਜਪਾ ਦੇ ਕੌਂਸਲਰ ਨੀਰਜ ਅਤੇ ਸਾਬਕਾ ਕੌਂਸਲਰ ਸਰੋਜ ਰਾਣੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਵਾਲਮੀਕੀ ਸਮਾਜ ਦੇ ਕੌਮੀ ਪ੍ਰਧਾਨ ਰਿੰਕਾ ਬਾਹਮਣੀਆ ਅਤੇ ਅਕਾਲੀ ਦਲ ਬਾਦਲ ਦੇ ਆਗੂ ਗੁਰਨਾਮ ਸਿੰਘ ਵਾਹਿਗੁਰੂ ਸਮੇਤ ਕਈ ਹੋਰ ਲੋਕ ਵੀ ਪਾਰਟੀ ਵਿੱਚ ਸ਼ਾਮਲ ਹੋਏ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਧੀਰਜ ਦਦਾਹੂਰ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਬਰਨਾਲਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਈ ਹੈ। ਅਸੀਂ ਮਿਲ ਕੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਾਂਗੇ ਅਤੇ ਸੂਬੇ ਦਾ ਵਿਕਾਸ ਕਰਾਂਗੇ। ਉਨ੍ਹਾਂ ਦਾਅਵਾ ਕੀਤਾ ਕਿ ਬਰਨਾਲਾ ਵਿੱਚ ‘ਆਪ’ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤ ਰਿਹਾ ਹੈ।