“ਝੋਨੇ ਦੀ ਪਰਾਲੀ — ਖੁਰਾਕੀ ਤੱਤਾਂ ਦਾ ਅਨਮੋਲ ਖਜ਼ਾਨਾ ! [ BATALA NEWS ]

Yuvraj Singh Aujla
5 Min Read
ਖੁਰਾਕੀ-ਤੱਤਾਂ-ਦਾ-ਅਨਮੋਲ-ਖਜ਼ਾਨਾ-[-batala-news-]

ਖੁਰਾਕੀ ਤੱਤਾਂ ਦਾ ਅਨਮੋਲ ਖਜ਼ਾਨਾ [ BATALA NEWS ] ਬਟਾਲਾ, 13 ਅਗਸਤ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਗੁਰਦਾਸਪੁਰ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਫੀਡ ਬੈਕ ਫਾਊਂਡੇਸ਼ਨ ਵਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਡੇਰਾ ਬਾਬਾ ਨਾਨਕ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।[ BATALA NEWS ]

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜੇਕਰ ਮਿੱਟੀ ਦੀ ਸਿਹਤ ਤੰਦਰੁਸਤ ਹੋਵੇਗੀ ਤਾਂ ਪੈਦਾ ਹੋਇਆ ਅਨਾਜ ਵੀ ਮਿਆਰੀ ਹੋਵੇਗਾ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਵਿਚ ਬਹੁਤ ਸਾਰੇ ਖੁਰਾਕੀ ਤੱਤ ਮੌਜੂਦ ਹੁੰਦੇ ਹਨ ਜੋਂ ਅੱਗ ਲੱਗਣ ਕਾਰਨ ਖਤਮ ਹੋ ਜਾਂਦੇ ਹਨ। ਉਨਾਂ ਕਿਹਾ ਕਿ ਇਨ੍ਹਾਂ ਖੁਰਾਕੀ ਤੱਤਾਂ ਨੂੰ ਜ਼ਮੀਨ ਵਿਚ ਵਾਪਿਸ ਕਰਨ ਦੀ ਜ਼ਰੂਰਤ ਹੈ ਤਾਂ ਜੋਂ ਖੁਰਾਕੀ ਤੱਤਾਂ ਨਾਲ ਭਰਪੂਰ ਅਨਾਜ ਪੈਦਾ ਕੀਤਾ ਜਾ ਸਕੇ।[ BATALA NEWS]

BATALA NEWS

ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਲੋੜੀਂਦੀ ਮਸੀਨਰੀ ਸਬਸਿਡੀ ’ਤੇ ਦਿੱਤੀ ਜਾ ਰਹੀ ਹੈ, ਜਿਸ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਦੀ ਸੰਭਾਲ ਖੇਤ ਤੋਂ ਬਾਹਰ ਅਤੇ ਖੇਤ ਅੰਦਰ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਜ਼ਿਲਾ ਗੁਰਦਾਸਪੁਰ ਵਿਚ ਪਿਛਲੇ ਸਾਲ ਪਰਾਲੀ ਨੂੰ ਅੱਗ ਲੱਗਣ ਦੀਆਂ 199 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ,ਜਿਨ੍ਹਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਖੁਰਾਕੀ ਤੱਤਾਂ ਨਾਲ ਭਰਪੂਰ ਕੁਦਰਤੀ ਖਜਾਨਾ ਹੈ।[ BATALA NEWS]

ਉਨਾਂ ਕਿਹਾ ਕਿ ਇਕ ਏਕੜ ਵਿੱਚੋਂ ਤਕਰੀਬਨ 3 ਟਨ ਪਰਾਲੀ ਪੈਦਾ ਹੁੰਦੀ ਹੈ ਜੇਕਰ ਇਸ ਨੂੰ ਖੇਤ ਵਿਚ ਸੰਭਾਲ ਕੇ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ 1200 ਕਿਲੋ ਜੈਵਿਕ ਮਾਦਾ,16.5 ਕਿਲੋ ਨਾਈਟਰੋਜਨ, 6.9 ਕਿਲੋ ਫਾਸਫੋਰਸ, 62.5ਕਿਲੋ ਪੋਟਾਸ਼ ਅਤੇ 3.6ਕਿਲੋ ਸਲਫ਼ਰ ਮਿੱਟੀ ਨੂੰ ਮਿਲ ਜਾਂਦੀ ਹੈ ਜਿਸ ਦੀ ਕੁਲ ਕੀਮਤ ਤਕਰੀਬਨ 16 ਹਜ਼ਾਰ ਬਣਦੀ ਹੈ।[ BATALA NEWS]

ਉਨਾਂ ਕਿਹਾ ਕਿ ਫੀਡ ਬੈਕ ਫਾਊਂਡੇਸ਼ਨ ਵਲੋਂ ਝੋਨੇ ਦੀ ਪਰਾਲੀ ਅਤੇ ਪਸ਼ੂਆਂ ਦੇ ਗੋਹੇ ਤੋਂ ਦੇਸੀ ਖਾਦ ਤਿਆਰ ਕਰਨ ਦਾ ਕੰਮ ਵੱਡੀ ਪੱਧਰ ’ਤੇ ਕੀਤਾ ਜਾ ਰਿਹਾ ਹੈ।

my Report Crime Awaz India Project
My Report: Send Your City News

ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾ ਕੇ ਵਾਤਾਵਰਨ ਸ਼ੁੱਧ ਕਰਨ ਵਿਚ ਆਪਣਾ ਬਣਦਾ ਯੋਗਦਾਨ ਪਾਈਏ ਤਾਂ ਜੋਂ ਜ਼ਿਲਾ ਗੁਰਦਾਸਪੁਰ ਨੂੰ ਨਮੂਨੇ ਦਾ ਜ਼ਿਲ੍ਹਾ ਬਣਾਇਆ ਜਾ ਸਕੇ। [ BATALA NEWS]

ਡਾ.ਸੁਖਬੀਰ ਸਿੰਘ ਨੇ ਕਿਸਾਨਾਂ ਨੁੰ ਸੀ ਆਰ ਐਮ ਸਕੀਮ ਅਧੀਨ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਅਤੇ ਝੋਨੇ ਦੀਆਂ ਬਿਮਾਰੀਆਂ ਅਤੇ ਕੀੜਿਆਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ । ਸਤਵਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਨੇ ਕਿਸਾਨ ਵੀਰਾਂ ਨੂੰ ਮਿੱਟੀ ਪਾਣੀ ਪਰਖ ਦੀ ਮਹੱਤਤਾ ਅਤੇ ਖਾਦਾਂ ਦੀ ਸੁਚੱਜੀ ਵਰਤੋਂ , ਝੋਨੇ ਦੇ ਬੌਣੇ ਬੂਟਿਆਂ ਦੇ ਵਿਸ਼ਾਨੂੰ ਰੋਗ ਬਾਰੇ ਬਾਰੇ ਜਾਣੂ ਕਰਵਾਇਆ।[ BATALA NEWS]

ਖੇਤੀ ਵਿਸਥਾਰ ਅਫ਼ਸਰ ਸੰਦੀਪ ਸਿੰਘ ਨੇ ਆਖਰ ਵਿਚ ਫੀਡ ਬੈਕ ਫਾਊਂਡੇਸ਼ਨ, ਮਹਿਮਾਨਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ.ਸੁਖਬੀਰ ਸਿੰਘ ਸੰਧੂ, ਬਰਿੰਦਰ ਕੁਮਾਰ ਫੀਡ ਬੈਕ ਫਾਊਂਡੇਸ਼ਨ, ਸੁਖਦਿਆਲ ਸਿੰਘ, ਸਤਵਿੰਦਰ ਸਿੰਘ, ਸੰਦੀਪ ਸਿੰਘ, ਤਰਲੋਚਨ ਸਿੰਘ ਚਾਹਲ ਖੇਤੀ ਵਿਸਥਾਰ ਅਫ਼ਸਰ, ਪੁਨੀਤ ਕੁਮਾਰ ਖੇਤੀ ਉਪ ਨਿਰੀਖਕ, ਪਰਮਜੀਤ ਸਿੰਘ, ਪਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਅਤੇ ਕਿਸਾਨ ਔਰਤਾਂ ਹਾਜ਼ਰ ਮੌਕੇ ਸਨ।[ BATALA NEWS]

my Report Crime Awaz India Project
My Report: Send Your City News

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

Leave a Comment

Leave a Reply

Your email address will not be published. Required fields are marked *