1 ਫੁੱਟਬਾਲ ਮੈਚ ਨਾਲ ਸ਼ੁਰੂ ਹੋਈ ਜਿੱਤ ਦੀ ਖੇਡ ! ਬਰਨਾਲਾ, 15 ਅਗਸਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਰਨਾਲਾ ਵਲੋਂ ਨਸ਼ਾ ਮੁਕਤ ਭਾਰਤ ਅਭਿਆਨ ਦੀ 5ਵੀਂ ਵਰ੍ਹੇਗੰਢ ਅਤੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਖੇਡ ਮੁਕਾਬਲੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿਖੇ ਖੇਡ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਗਏ। ਇਸ ਮੌਕੇ ਗੁਰਦੇਵ ਫੁੱਟਬਾਲ ਅਕੈਡਮੀ ਧਨੌਲਾ ਅਤੇ ਯੂਐਫ਼ਸੀ ਬਰਨਾਲਾ ਵਿਚਕਾਰ ਮੁਕਾਬਲਾ ਹੋਇਆ ਜਿਸ ਵਿਚ ਗੁਰਦੇਵ ਫੁੱਟਬਾਲ ਅਕੈਡਮੀ ਨੇ 2-0 ਨਾਲ ਜਿੱਤ ਹਾਸਲ ਕੀਤੀ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ ਡਾ. ਤੇਅਵਾਸਪ੍ਰੀਤ ਕੌਰ ਨੇ ਕਿਹਾ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ ਡਾ. ਤੇਅਵਾਸਪ੍ਰੀਤ ਕੌਰ, ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦਫ਼ਤਰ ਤੋਂ ਮੁਕੇਸ਼ ਬਾਂਸਲ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦਫ਼ਤਰ ਬਰਨਾਲਾ ਦਾ ਸਟਾਫ਼ ਤੇ ਖੇਡ ਵਿਭਾਗ ਦੇ ਕੋਚ ਮੌਜੂਦ ਸਨ।
ਭਾਰਤ ਅਭਿਆਨ ਤਹਿਤ ਫੁੱਟਬਾਲ ਮੈਚ ਕਰਵਾਇਆ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ