High Court Bomb News ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਇੱਕ ਵਾਰ ਫਿਰ ਤੋਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਵੇਰੇ ਚੀਫ਼ ਜਸਟਿਸ ਨੂੰ ਈਮੇਲ ਰਾਹੀਂ ਇਹ ਧਮਕੀ ਦਿੱਤੀ ਗਈ ਸੀ।
![“ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ” [High Court Bomb News] 2](https://i0.wp.com/crimeawaz.in/wp-content/uploads/2025/08/image-102.png?resize=800%2C450&ssl=1)
ਈਮੇਲ ਵਿੱਚ ਲਿਖਿਆ ਸੀ ਕਿ ਦੁਪਹਿਰ 1.35 ਵਜੇ ਹਾਈ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ।[High Court Bomb News]
“ ਕਾਨੂੰਨ ਦੇ ਕਿਲੇ ਨੂੰ ਮਿਲੀ ਬੰਬ ਚਿਤਾਵਨੀ ” [High Court Bomb News]
ਇਸ ਧਮਕੀ ਤੋਂ ਬਾਅਦ ਤੁਰੰਤ ਹੀ ਸੁਰੱਖਿਆ ਏਜੰਸੀਆਂ ਹਰਕਤ ਵਿੱਚ ਆ ਗਈਆਂ। ਚੰਡੀਗੜ੍ਹ ਪੁਲਿਸ ਨੇ ਹਾਈ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਕੇ ਸੁਰੱਖਿਆ ਵਧਾ ਦਿੱਤੀ ਹੈ। ਬੰਬ ਸਕੁਐਡ ਅਤੇ ਡਾਗ ਸਕੁਐਡ ਦੀਆਂ ਟੀਮਾਂ ਨੇ ਪੂਰੇ ਹਾਈ ਕੋਰਟ ਕੰਪਲੈਕਸ ਵਿੱਚ ਤਲਾਸ਼ੀ ਮੁਹਿੰਮ ਚਲਾਈ।[High Court Bomb News]
![“ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ” [High Court Bomb News] 4 High Court Bomb News](https://i0.wp.com/crimeawaz.in/wp-content/uploads/2025/08/image-104.png?resize=1024%2C576&ssl=1)
ਹਾਲਾਂਕਿ, ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ। ਪੁਲਿਸ ਨੇ ਇਸ ਨੂੰ ਇੱਕ ਅਫਵਾਹ ਮੰਨਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। ਧਮਕੀ ਦੇਣ ਵਾਲੇ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।’ [High Court Bomb News]
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ