[ GANGSTER ATTACK ] ਡੇਰਾ ਬਾਬਾ ਨਾਨਕ ਵਿੱਚ ਅੱਜ ਸ਼ਾਮ ਅੰਨ੍ਹੇਵਾਹ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਕਰਿਆਨੇ ਸਟੋਰ ਮਾਲਕ ਰਵੀ ਕੁਮਾਰ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਆ ਰਿਹਾ ਸੀ।
![" ਸ਼ਰੇਆਮ ਗੋਲੀਆਂ… ਕਰਿਆਨੇ ਵਾਲੇ ਦੀ ਦਿਨ ਦਿਹਾੜੇ ਹੱਤਿਆ !" [ GANGSTER ATTACK ] 2 [ GANGSTER ATTACK ]](https://i0.wp.com/crimeawaz.in/wp-content/uploads/2025/08/image-119.png?resize=400%2C225&ssl=1)
ਜਦੋਂ ਉਹ ਆਪਣੇ ਘਰ ਦੇ ਗੇਟ ’ਤੇ ਕਾਰ ਤੋਂ ਹੇਠਾਂ ਉਤਰ ਰਿਹਾ ਸੀ, ਉਸ ਸਮੇਂ ਗੁਰੂਦਵਾਰਾ ਚੌਲਾ ਸਾਹਿਬ ਵਾਲੇ ਪਾਸਿਓਂ ਦੋ ਅਣਪਛਾਤੇ ਮੋਟਰਸਾਈਕਲ ਬੁੱਲਟ ਸਵਾਰ ਨੌਜਵਾਨ ਆਏ ਅਤੇ ਉਸ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।[ GANGSTER ATTACK ]
” ਬਦਮਾਸ਼ ਆਏ… ਗੋਲੀਆਂ ਚਲੀਆਂ… ਤੇ ਜ਼ਿੰਦਗੀ ਖ਼ਤਮ ![ GANGSTER ATTACK ]
ਗੋਲੀਆਂ ਲੱਗਣ ਨਾਲ ਰਵੀ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ। ਘਰ ਦੇ ਮੈਂਬਰਾਂ ਨੇ ਤੁਰੰਤ ਉਸਨੂੰ ਅੰਮ੍ਰਿਤਸਰ ਹਸਪਤਾਲ ਪਹੁੰਚਾਇਆ ਪਰ ਉੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। [ GANGSTER ATTACK ]
ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਹੱਤਿਆ ਦੇ ਕਾਰਨਾਂ ਬਾਰੇ ਸਪਸ਼ਟ ਨਹੀਂ ਹੋ ਸਕਿਆ। ਪੁਲਿਸ ਵੱਲੋਂ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਹੋ ਸਕੇ। [ GANGSTER ATTACK ]
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ