CENTRAL GOVERNMENT SCHEME : ਕੇਂਦਰ ਸਰਕਾਰ ਨੇ ਕੌਮੀ ਖ਼ੁਰਾਕ ਸੁਰੱਖਿਆ ਐਕਟ ਅਧੀਨ ਪੰਜਾਬ ਦੇ 10 ਲੱਖ ਲਾਭਪਾਤਰੀਆਂ ਨੂੰ ਸ਼ੱਕੀ ਕਰਾਰ ਦਿੱਤਾ ਹੈ। ਕੇਂਦਰ ਨੇ ਅਜਿਹੇ ਸ਼ੱਕੀ ਲਾਭਪਾਤਰੀ ਸ਼ਨਾਖ਼ਤ ਕੀਤੇ ਹਨ ਜਿਹੜੇ ਵਿੱਤੀ ਤੌਰ ਉਤੇ ਤਕੜੇ ਹਨ। ਕੇਂਦਰੀ ਖ਼ੁਰਾਕ ਜਨਤਕ ਵੰਡ ਮੰਤਰਾਲੇ ਨੇ ਇਨ੍ਹਾਂ ਲਾਭਪਾਤਰੀਆਂ ਨੂੰ ਸ਼ੱਕੀ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ 30 ਸਤੰਬਰ ਤੱਕ ਇਨ੍ਹਾਂ ਸ਼ੱਕੀਆਂ ਦੀ ਪੁਸ਼ਟੀ ਕਰਨ ਅਤੇ ਇਨ੍ਹਾਂ ਦੇ ਨਾਮ ਹਟਾਉਣ ਲਈ ਕਿਹਾ ਹੈ।

ਇਧਰ, ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਭਾਜਪਾ ਗਰੀਬਾਂ ਵਿਰੁੱਧ ਸਾਜ਼ਿਸ਼ਾਂ ਰਚ ਰਹੀ ਹੈ। ਧਾਲੀਵਾਲ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 10 ਲੱਖ ਗਰੀਬਾਂ ਦੇ ਰਾਸ਼ਨ ਕਾਰਡ ਕੱਟਣ ਦੇ ਹੁਕਮ ਜਾਰੀ ਕੀਤੇ ਗਏ ਹਨ, ਜੋ ਸਿੱਧਾ-ਸਿੱਧਾ ਗਰੀਬਾਂ ਦੇ ਅਧਿਕਾਰਾਂ ‘ਤੇ ਡਾਕਾ ਹੈ।CENTRAL GOVERNMENT SCHEME
” ਮੁਫ਼ਤ ਰਾਸ਼ਨ ‘ਚ ਵੱਡਾ ਧੋਖਾਧੜੀ ?
ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਇਸ ਫ਼ੈਸਲੇ ਦੀ ਤਿੱਖੀ ਨਿੰਦਾ ਕਰਦੀ ਹੈ। ਧਾਲੀਵਾਲ ਨੇ ਕਿਹਾ, ਭਾਜਪਾ ਗਰੀਬ ਵਿਰੋਧੀ ਪਾਰਟੀ ਹੈ, ਜੋ ਗਰੀਬ ਲੋਕਾਂ ਦਾ ਹੱਕ ਖੋਹਣਾ ਚਾਹੁੰਦੀ ਹੈ। ਜਿੱਥੇ ਭਾਜਪਾ ਦੀ ਸਰਕਾਰ ਨਹੀਂ ਹੈ, ਉਥੇ ਸਾਜ਼ਿਸ਼ਾਂ ਰਚ ਕੇ ਲੋਕਾਂ ਨੂੰ ਤੰਗ ਕੀਤਾ ਜਾਂਦਾ ਹੈ।CENTRAL GOVERNMENT SCHEME

ਧਾਲੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਭਾਜਪਾ ਦੇ ਲੋਕ ਗੈਰ-ਕਾਨੂੰਨੀ ਤਰੀਕੇ ਨਾਲ ਪਿੰਡ-ਪਿੰਡ ਜਾ ਕੇ ਲੋਕਾਂ ਦਾ ਪੈਨਸਨਲ ਡਾਟਾ ਇਕੱਠਾ ਕਰ ਰਹੇ ਹਨ। ਦੱਸ ਦਈਏ ਕੇਂਦਰ ਮੁਤਾਬਕ ਇਨ੍ਹਾਂ ਸ਼ੱਕੀ ਲਾਭਪਾਤਰੀ ਆਮਦਨ ਕਰ ਭਰ ਰਹੇ ਹਨ, ਪੰਜ ਏਕੜ ਤੋਂ ਵੱਧ ਜ਼ਮੀਨ ਦੇ ਮਾਲਕ ਹਨ ਜਾਂ ਚਾਰ ਪਹੀਆ ਵਾਹਨ ਦੇ ਮਾਲਕ ਹੋਣ ਤੋਂ ਇਲਾਵਾ ਕੰਪਨੀਆਂ ’ਚ ਵੀ ਡਾਇਰੈਕਟਰ ਹਨ। ਕੇਂਦਰੀ ਖ਼ੁਰਾਕ ਮੰਤਰਾਲੇ ਨੇ ਹਾਲ ਹੀ ਵਿਚ ਸਮੁੱਚੇ ਮੁਲਕ ਵਿਚ ਰਾਸ਼ਨ ਕਾਰਡ ਹੋਲਡਰਾਂ ਦੇ ਰਿਕਾਰਡ ਦਾ ਪੰਜ ਵੱਖ ਵੱਖ ਵਿਭਾਗਾਂ ਨਾਲ ਮਿਲਾਨ ਕੀਤਾ ਹੈ।CENTRAL GOVERNMENT SCHEME
CENTRAL GOVERNMENT SCHEME : ਮੁਫ਼ਤ ਰਾਸ਼ਨ ‘ਚ ਵੱਡਾ ਖੁਲਾਸਾ !”
ਦੱਸ ਦਈਏ ਕਿ ਕੇਂਦਰ ਸਰਕਾਰ ਨੇ ਰਾਸ਼ਨ ਕਾਰਡ ਧਾਰਕਾਂ ਦੀ ਸੂਚੀ ਦੀ ਵੱਡੇ ਪੱਧਰ ਉਤੇ ਛਾਂਟੀ ਸ਼ੁਰੂ ਕਰ ਦਿੱਤੀ ਹੈ। ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ ਪਹਿਲੀ ਵਾਰ ਰਾਸ਼ਨ ਕਾਰਡ ਧਾਰਕਾਂ ਦੀ ਇੱਕ ਸੂਚੀ ਤਿਆਰ ਕੀਤੀ ਹੈ, ਜੋ ਮੁਫਤ ਅਨਾਜ ਵਰਗੇ ਲਾਭਾਂ ਲਈ ਯੋਗ ਨਹੀਂ ਹੋ ਸਕਦੇ ਹਨ। ਇਸ ਸੂਚੀ ਵਿੱਚ ਲਗਭਗ 1.17 ਕਰੋੜ ਲੋਕ ਸ਼ਾਮਲ ਹਨ। ਇਹ ਉਹ ਲੋਕ ਹਨ ਜਿਨ੍ਹਾਂ ਕੋਲ ਜਾਂ ਤਾਂ ਚਾਰ ਪਹੀਆ ਵਾਹਨ ਹਨ ਜਾਂ ਆਮਦਨ ਕਰ ਦਾਤਾ ਹਨ ਜਾਂ ਕੰਪਨੀਆਂ ਵਿੱਚ ਡਾਇਰੈਕਟਰ ਹਨ। ਕੇਂਦਰ ਨੇ ਰਾਜਾਂ ਨੂੰ 30 ਸਤੰਬਰ ਤੱਕ ਇਨ੍ਹਾਂ ਅਯੋਗ ਕਾਰਡ ਧਾਰਕਾਂ ਨੂੰ ਹਟਾਉਣ ਲਈ ਜ਼ਰੂਰੀ ਤਸਦੀਕ ਕਰਨ ਦੇ ਨਿਰਦੇਸ਼ ਦਿੱਤੇ ਹਨ।

ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ ਰਾਸ਼ਨ ਕਾਰਡ ਧਾਰਕਾਂ ਦੇ ਵੇਰਵਿਆਂ ਨੂੰ ਵੱਖ-ਵੱਖ ਸਰਕਾਰੀ ਡੇਟਾ ਬੇਸਾਂ ਨਾਲ ਮਿਲਾ ਕੇ ਇਹ ਸੂਚੀ ਤਿਆਰ ਕੀਤੀ ਹੈ। ਇਸ ਵਿਚ ਆਮਦਨ ਕਰ ਵਿਭਾਗ (ਟੈਕਸਦਾਤਾ), ਕਾਰਪੋਰੇਟ ਮਾਮਲਿਆਂ ਦੇ ਮੰਤਰਾਲੇ (ਡਾਇਰੈਕਟਰ) ਅਤੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ (ਚਾਰ ਪਹੀਆ ਵਾਹਨ ਮਾਲਕ) ਵਰਗੇ ਵਿਭਾਗਾਂ ਦਾ ਡੇਟਾ ਸ਼ਾਮਲ ਹੈ। ਇਸ ਕਰਾਸ-ਵੈਰੀਫਿਕੇਸ਼ਨ ਵਿੱਚ ਪਾਇਆ ਗਿਆ ਕਿ 94.71 ਲੱਖ ਰਾਸ਼ਨ ਕਾਰਡ ਧਾਰਕ ਆਮਦਨ ਕਰ ਦਾਤਾ ਹਨ, 17.51 ਲੱਖ ਕੋਲ ਚਾਰ ਪਹੀਆ ਵਾਹਨ ਹਨ ਅਤੇ 5.31 ਲੱਖ ਲੋਕ ਕੰਪਨੀਆਂ ਵਿੱਚ ਡਾਇਰੈਕਟਰ ਹਨ।CENTRAL GOVERNMENT SCHEME
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ