ਭਾਸ਼ਾ ਦਫ਼ਤਰ ਵੱਲੋਂ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਦਾ ਆਯੋਜਨ

Yuvraj Singh Aujla
5 Min Read

Barnala Punjabi Poetry Competition : ਬਰਨਾਲਾ, 23 ਅਗਸਤ ਸੂਬੇ ਦਾ ਭਾਸ਼ਾ ਵਿਭਾਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਦੀਆਂ ਸਾਹਿਤਕ ਰੁਚੀਆਂ ਦੀ ਪ੍ਰਫੁਲਤਾ ਲਈ ਲਗਾਤਾਰ ਯਤਨਸ਼ੀਲ ਹੈ। ਇਨ੍ਹਾਂ ਯਤਨਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵੱਲੋਂ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ।

 [ Barnala Punjabi Poetry Competition ]

ਜ਼ਿਲ੍ਹਾ ਭਾਸ਼ਾ ਅਫ਼ਸਰ ਬਰਨਾਲਾ (ਵਾਧੂ ਚਾਰਜ) ਸ. ਕਿਰਪਾਲ ਸਿੰਘ ਦੀ ਅਗਵਾਈ ਹੇਠ ਵਾਈ.ਐੱਸ.ਕਾਲਜ ਹੰਡਿਆਇਆ ਵਿਖੇ ਕਰਵਾਏ ਮੁਕਾਬਲਿਆਂ ‘ਚ ਜ਼ਿਲ੍ਹੇ ਦੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ। ਇਸ ਮੌਕੇ ਵਾਈ.ਐੱਸ ਸੰਸਥਾਵਾਂ ਦੇ ਚੇਅਰਮੈਨ ਪ੍ਰੋਫੈਸਰ ਦਰਸ਼ਨ ਕੁਮਾਰ, ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਾਲ ਸਿੰਘ ਰਾਣਾ, ਮੋਹਿਤ ਜਿੰਦਲ ਦਾ ਵੀ ਵਿਸ਼ੇਸ਼ ਸਹਿਯੋਗ ਰਿਹਾ। [ Barnala Punjabi Poetry Competition ]

ਸਮੂਹ ਹਾਜ਼ਰੀਨ ਨੂੰ ਜੀ ਆਇਆਂ ਕਹਿੰਦਿਆਂ ਮੁਕਾਬਲਿਆਂ ਬਾਰੇ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ। ਓਨ੍ਹਾਂ ਦੱਸਿਆ ਕਿ ਅੱਜ ਹੋ ਰਹੇ ਚਾਰ ਵੰਨਗੀਆਂ ਦੇ ਮੁਕਾਬਲਿਆਂ ਵਿੱਚੋਂ ਪਹਿਲੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸੂਬਾ ਪੱਧਰੀ ਮੁਕਾਬਲੇ ਵਿੱਚ ਸ਼ਮੂਲੀਅਤ ਕਰਨਗੇ।

ਸਾਹਿਤ ਸਿਰਜਣ ਮੁਕਾਬਲਿਆਂ ਦੀ ਜੱਜਮੈਂਟ ਉੱਘੇ ਆਲੋਚਕ ਅਤੇ ਲੇਖਕ ਤੇਜਾ ਸਿੰਘ ਤਿਲਕ ਅਤੇ ਡਾ. ਬਿਕਰਮਜੀਤ ਸਿੰਘ ਪੁਰਬਾ ਸਹਾਇਕ ਪ੍ਰੋਫੈਸਰ ਵੱਲੋਂ ਕੀਤੀ ਗਈ, ਜਦਕਿ ਕਵਿਤਾ ਗਾਇਨ ਮੁਕਾਬਲਿਆਂ ਦੀ ਜੱਜਮੈਂਟ ਕਵੀ ਰਾਮ ਸਰੂਪ ਸ਼ਰਮਾ ਅਤੇ ਕਵੀ ਡਾ. ਰਾਮਪਾਲ ਸਹਾਇਕ ਪ੍ਰੋਫੈਸਰ ਵੱਲੋਂ ਕੀਤੀ ਗਈ।

Barnala Punjabi Poetry Competition : ਹਰ ਵਰਗ ਦੇ ਪਹਿਲੀਆਂ ਤਿੰਨ ਪੁਜੀਸ਼ਨਾਂ ਵਾਲੇ ਵਿਦਿਆਰਥੀਆਂ ਦਾ ਨਕਦ ਰਾਸ਼ੀ ਅਤੇ ਸਰਟੀਫਿਕੇਟ ਨਾਲ ਸਨਮਾਨ ਕੀਤਾ

ਕਵਿਤਾ ਗਾਇਨ ਮੁਕਾਬਲੇ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਦੀ ਵਿਦਿਆਰਥਣ ਸਾਨੀਆ ਨੇ ਪਹਿਲਾ, ਵਾਈ.ਐੱਸ.ਪਬਲਿਕ ਸਕੂਲ ਬਰਨਾਲਾ ਦੀ ਵਿਦਿਆਰਥਣ ਹਰ ਕੌਰ ਨੇ ਦੂਜਾ ਅਤੇ ਸਰਵੋਤਮ ਅਕੈਡਮੀ ਖੁੱਡੀ ਕਲਾਂ ਦੀ ਵਿਦਿਆਰਥਣ ਹਰਸੀਰਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੇਖ ਰਚਨਾ ਮੁਕਾਬਲੇ ਵਿੱਚੋਂ ਸਰਵੋਤਮ ਅਕੈਡਮੀ ਖੁੱਡੀ ਕਲਾਂ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਪਹਿਲਾ, ਵਾਈ.ਐੱਸ.ਪਬਲਿਕ ਸਕੂਲ ਹੰਡਿਆਇਆ ਦੀ ਵਿਦਿਆਰਥਣ ਕੰਚਨਜੋਤ ਕੌਰ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਪੰਧੇਰ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

My Report: Send Your City New

ਕਹਾਣੀ ਰਚਨਾ ਮੁਕਾਬਲੇ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਦੀ ਵਿਦਿਆਰਥਣ ਮਨਵੀਰ ਕੌਰ ਨੇ ਪਹਿਲਾ, ਸ਼ਹੀਦ ਸਿਪਾਹੀ ਅਮਰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਦੀ ਵਿਦਿਆਰਥਣ ਸ਼ਗਨਦੀਪ ਕੌਰ ਨੇ ਦੂਜਾ ਅਤੇ ਸ਼ਹੀਦ ਬੁੱਧੂ ਖਾਂ ਸ਼ੌਰਿਆ ਚੱਕਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਵਿਦਿਆਰਥੀ ਰਾਜਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਜਦਕਿ ਕਵਿਤਾ ਰਚਨਾ ਮੁਕਾਬਲੇ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਠੀਕਰੀਵਾਲਾ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਦੀ ਵਿਦਿਆਰਥਣ ਮੇਵਿਸ ਬੇਗਮ ਨੇ ਦੂਜਾ ਅਤੇ ਅਕਾਲ ਅਕੈਡਮੀ ਰਾਜੀਆ ਦੀ ਵਿਦਿਆਰਥਣ ਅੰਮ੍ਰਿਤਪਾਲ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

Barnala Punjabi Poetry Competition : ਪੁਸਤਕਾਂ ਦੀ ਖਰੀਦ ਕਰਦੇ ਵਿਦਿਆਰਥੀ।

ਚਾਰੇ ਵਰਗਾਂ ਦੇ ਪਹਿਲੇ ਤਿੰਨ ਜੇਤੂਆਂ ਨੂੰ ਕ੍ਰਮਵਾਰ 1000, 750 ਤੇ 500 ਰੁਪਏ ਦੀ ਨਕਦ ਰਾਸ਼ੀ ਤੋਂ ਇਲਾਵਾ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਦਾ ਫਰਜ਼ ਹਰਦੀਪ ਕੁਮਾਰ ਪੰਜਾਬੀ ਮਾਸਟਰ ਵੱਲੋਂ ਨਿਭਾਇਆ ਗਿਆ। ਇਸ ਮੌਕੇ ਵਿਭਾਗੀ ਪੁਸਤਕਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।

ਇਸ ਮੌਕੇ ਵਾਈ.ਐੱਸ ਤੋਂ ਕੋ-ਆਰਡੀਨੇਟਰ ਮੈਡਮ ਸਵਰਨਜੀਤ ਕੌਰ, ਮੈਡਮ ਪੂਜਾ ਰਾਠੌਰ ਅਤੇ ਸਚਿਨ ਗੁਪਤਾ ਦੇ ਸਹਿਯੋਗ ਨਾਲ ਇਹ ਸਮਾਗਮ ਸਫ਼ਲ ਰਿਹਾ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਭਾਸ਼ਾ ਦਫਤਰ ਦੇ ਕਰਮਚਾਰੀ ਸੰਦੀਪ ਕੌਰ ਕਲਰਕ, ਗੋਬਿੰਦ ਸਿੰਘ, ਗੁਰਪ੍ਰੀਤ ਕੌਰ ਤੇ ਵਾਈ.ਐੱਸ ਸੰਸਥਾ ਦੇ ਮੈਡਮ ਭਾਰਤੀ ਅਤੇ ਮੈਡਮ ਸੁਪਰੀਆ ਵੀ ਹਾਜ਼ਰ ਸਨ।

1.ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਜ਼ਿਲ੍ਹਾ ਭਾਸ਼ਾ ਦਫਤਰ ਦੇ ਅਧਿਕਾਰੀ ਅਤੇ ਹੋਰ।

  1. ਵਿਭਾਗੀ ਪੁਸਤਕਾਂ ਦੀ ਪ੍ਰਦਰਸ਼ਨੀ ਤੋਂ ਪੁਸਤਕਾਂ ਦੀ ਖਰੀਦ ਕਰਦੇ ਵਿਦਿਆਰਥੀ।
My Report: Send Your City New

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ

Leave a Comment

Leave a Reply

Your email address will not be published. Required fields are marked *