Drug Smuggling Punjab News – ਬਟਾਲਾ : ਥਾਣਾ ਹਰਿਗੋਬਿੰਦਪੁਰ ਦੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਵਿਸ਼ੇਸ਼ ਨਾਕੇਬੰਦੀ ਦੌਰਾਨ ਬੁੱਲਟ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ।

ਇਸ ਦੌਰਾਨ ਇਕ ਨੌਜਵਾਨ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ, ਜਦਕਿ ਦੂਜੇ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 150 ਗ੍ਰਾਮ ਹੈਰੋਇਨ ਬਰਾਮਦ ਹੋਈ।[ Drug Smuggling Punjab News ]
Drug Smuggling Punjab News
ਇਸ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਹਰਿਗੋਬਿੰਦਪੁਰ ਹਰੀਸ਼ ਬਹਿਲ ਨੇ ਦੱਸਿਆ ਕਿ ਗ੍ਰਿਫ਼ਤਾਰ ਨੌਜਵਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਇਕ ਪਿੰਡ ਦਾ ਰਹਿਣ ਵਾਲਾ ਹੈ। ਉਸਦਾ ਸਾਥੀ, ਜਿਸ ਦੀ ਪਹਿਚਾਣ ਤੇਜਪਾਲ ਸਿੰਘ ਤੇਜਾ ਵਜੋਂ ਹੋਈ ਹੈ, ਪੁਲਿਸ ਨੂੰ ਚਕਮਾ ਦੇਕੇ ਫ਼ਰਾਰ ਹੋ ਗਿਆ। ਉਸ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
” Drug Smuggling Punjab News ”
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਫ਼ਰਾਰ ਨੌਜਵਾਨ ਖ਼ਿਲਾਫ਼ ਪਹਿਲਾਂ ਵੀ ਚੋਰੀ ਅਤੇ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ। ਡੀਐਸਪੀ ਨੇ ਦੱਸਿਆ ਕਿ ਥਾਣਾ ਹਰਿਗੋਬਿੰਦਪੁਰ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਪਹਿਲਾਂ ਵੀ ਕਈ ਤਸਕਰ ਕਾਬੂ ਕੀਤੇ ਗਏ ਹਨ ਅਤੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਨਸ਼ੀਲੀ ਸਮੱਗਰੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਇਹ ਜੰਗ ਨਸ਼ੇ ਦੇ ਖ਼ਿਲਾਫ਼ ਜਾਰੀ ਰਹੇਗੀ।[ Drug Smuggling Punjab News ]
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ