Punjab Health Update Today : ਸਿਵਲ ਸਰਜਨ ਗੁਰਦਾਸਪੁਰ ਡਾਕਟਰ ਜਸਵਿੰਦਰ ਸਿੰਘ ਵੱਲੋ ਬਟਾਲਾ ਵਿਖੇ ਬਾਬਾ ਨਾਨਕ ਜੀ ਦੇ ਵਿਆਹ ਪੁਰਬ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਐਸ ਡੀ ਐਚ ਬਟਾਲਾ ਦਾ ਦੌਰਾ ਕੀਤਾ ਗਿਆ ।

ਸਿਵਲ ਸਰਜਨ ਵੱਲੋ ਸਿਹਤ ਸੰਸਥਾ ਵੱਲੋ ਵਿਆਹ ਪੁਰਬ ਮੌਕੇ ਮੈਡੀਕਲ ਟੀਮਾਂ ਦੇ ਗਠਨ, ਮੈਡੀਕਲ ਕੈਂਪ, ਸਾਫ ਪਾਣੀ ਦੇ ਪ੍ਰਬੰਧਾਂ ਬਾਰੇ ਚਰਚਾ ਕੀਤੀ। ਹਸਪਤਾਲ ਵਿਖੇ ਮਰੀਜਾਂ ਦੇ ਇਲਾਜ ਅਤੇ ਸਹੂਲਤ ਲਈ ਕੀਤੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ । ਸਮੂਹ ਸਟਾਫ ਨੂੰ ਬਿਹਤਰ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
” Punjab Health Update Today ”
Punjab Health Update Today
ਸਿਵਲ ਸਰਜਨ ਗੁਰਦਾਸਪੁਰ ਡਾਕਟਰ ਜਸਵਿੰਦਰ ਸਿੰਘ ਨੇ ਸਮੂਹ ਸਟਾਫ ਨੂੰ ਹਿਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਸੰਸਥਾਵਾਂ ਵਿੱਚ ਜਰੂਰੀ ਪ੍ਰਬੰਧ ਕੀਤੇ ਜਾਣ। ਕਿਤੇ ਵੀ ਫਾਲਤੂ ਪਾਣੀ ਜਮਾਂ ਨਾ ਹੋਣ ਦਿੱਤਾ ਜਾਵੇ। ਲੋਕਾਂ ਨੂੰ ਸਾਫ ਸਫਾਈ, ਚੰਗਾ ਖਾਣ ਪਾਣ , ਜਰੂਰੀ ਸਿਹਤ ਨੁਕਤਿਆਂ ਬਾਰੇ ਦੱਸਿਆ ਜਾਵੇ।
” Punjab Health Update Today ”
ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਣੀ ਦੀ ਕਲੋਰੀਨੇਸ਼ਨ ਕੀਤੀ ਜਾਵੇ। ਲੋਕਾਂ ਨੂੰ ਸਾਫ ਪਾਣੀ ਪੀਣ ਦੀ ਸਲਾਹ ਦਿੱਤੀ ਜਾਵੇ। ਖਾਣ ਦੀਆਂ ਵਸਤਾਂ ਨੂੰ ਢੱਕ ਕੇ ਰੱਖਿਆ ਜਾਵੇ। ਹਸਪਤਾਲ਼ ਪ੍ਰਬੰਧਕਾਂ ਨੂੰ ਕਿਸੇ ਵੀ ਹਾਲਤ ਨੂੰ ਨਜਿੱਠਣ ਲਈ ਤਿਆਰ ਰਹਿਣ ਲਈ ਕਿਹਾ ਗਿਆ। ਇਸ ਮੌਕੇ ਸੀਨਿਅਰ ਮੈਡੀਕਲ ਅਫਸਰ ਡਾਕਟਰ ਮਨਿੰਦਰਜੀਤ ਸਿੰਘ ਆਦਿ ਹਾਜ਼ਰ ਸਨ। Punjab Health Update Today
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ