ਪੰਜਾਬ ਖੇਡ ਵਿਭਾਗ ਨੇ ਮਨਾਇਆ ਰਾਸ਼ਟਰੀ ਖੇਡ ਦਿਵਸ, ਹੋਏ ਵੇਟ ਲਿਫਟਿੰਗ ਮੁਕਾਬਲੇ

Yuvraj Singh Aujla
2 Min Read

National Sports Day 2025 News : ਬਰਨਾਲਾ, 30 ਅਗਸਤ ਖੇਡ ਵਿਭਾਗ ਬਰਨਾਲਾ ਵਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਦੇ ਸਬੰਧ ਵਿੱਚ 29 ਤੋਂ 31 ਅਗਸਤ ਤੱਕ ਖੇਡ ਗਤੀਵਿਧੀਆਂ ਜ਼ਿਲ੍ਹੇ ਵਿੱਚ ਕਰਵਾਈਆਂ ਜਾ ਰਹੀਆਂ ਹਨ।

  • ਕੌਮਾਂਤਰੀ ਖਿਡਾਰੀਆਂ ਨੇ ਦਿੱਤੀ ਖਿਡਾਰੀਆਂ ਨੂੰ ਹੱਲਾਸ਼ੇਰੀ
  • ਛੀਨੀਵਾਲ ਵਿਚ ਹਾਕੀ ਅਤੇ ਹੰਡਿਆਇਆ ਵਿਚ ਹੋਏ ਨੈਟਬਾਲ ਮੈਚ
National Sports Day 2025 News


ਜ਼ਿਲ੍ਹਾ ਖੇਡ ਅਫ਼ਸਰ ਮੈਡਮ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਕੱਲ੍ਹ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿੱਚ ਖੇਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਸ. ਕਮਲਜੀਤ ਸਿੰਘ ਅੰਤਰਰਾਸ਼ਟਰੀ ਵਾਲੀਬਾਲ ਖਿਡਾਰੀ ਅਤੇ ਕੌਮਾਂਤਰੀ ਖਿਡਾਰੀ ਦਮਨੀਤ ਸਿੰਘ ਸ਼ਾਮਲ ਹੋਏ। National Sports Day 2025 News

National Sports Day 2025 News

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਮੈਡਮ ਓਮੇਸ਼ਵਰੀ ਸ਼ਰਮਾ ਅਤੇ ਮਹਿਮਾਨਾਂ ਵੱਲੋਂ ਮੇਜਰ ਧਿਆਨ ਚੰਦ ਜੀ ਨੂੰ ਸ਼ਰਧਾ ਦੇ ਫੁੱਲ ਅਰਪਣ ਕੀਤੇ ਗਏ ਜਿਸ ਮਗਰੋਂ ਵੇਟ ਲਿਫਟਿੰਗ ਮੁਕਾਬਲੇ ਕਰਵਾਏ ਗਏ।ਇਸ ਤੋਂ ਇਲਾਵਾ ਛੀਨੀਵਾਲ ਵਿਚ ਹਾਕੀ ਅਤੇ ਹੰਡਿਆਇਆ ਵਿਖੇ ਨੈਟਬਾਲ ਦੇ ਮੈਚ ਕਰਵਾਏ ਗਏ।

ਇਸ ਮੌਕੇ ਵਿਸ਼ੇਸ਼ ਮਹਿਮਾਨਾਂ ਵਿਚ ਡੀਐਮ ਸਪੋਰਟਸ ਸ੍ਰੀ ਸਿਮਰਦੀਪ ਸਿੰਘ, ਬਲਦੇਵ ਮਾਨ ਪੋਲਵਾਲਟ ਖਿਡਾਰੀ ਵੀ ਮੌਜੂਦ ਸਨ। ਹੰਡਿਆਇਆ ਵਿਚ ਗੁਰਮੇਲ ਸਿੰਘ ਨੈੱਟਬਾਲ ਦੇ ਕੌਮਾਂਤਰੀ ਖਿਡਾਰੀ ਪੁੱਜੇ। ਖਿਡਾਰੀਆਂ ਨੂੰ ਰਿਫਰੈਸ਼ਮੈਂਟ ਅਤੇ ਟੀ ਸ਼ਰਟਾਂ ਵੰਡੀਆਂ ਗਈਆਂ।ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਸ ਤਿੰਨ ਦਿਨਾਂ ਸਮਾਗਮ ਤਹਿਤ ਅੱਜ ਕੁਇਜ਼ ਅਤੇ ਭਲਕੇ ਸਾਈਕਲ ਰੈਲੀ ਕਰਵਾਈ ਜਾਵੇਗੀ।ਇਸ ਮੌਕੇ ਖੇਡ ਵਿਭਾਗ ਦੇ ਸਮੂਹ ਕੋਚ ਅਤੇ ਦਫ਼ਤਰੀ ਸਟਾਫ਼ ਮੌਜੂਦ ਸੀ।

My Report: Send Your City New

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ

Leave a Comment

Leave a Reply

Your email address will not be published. Required fields are marked *