Punjab School Holiday Update : ਪੰਜਾਬ ਵਿੱਚ ਮੌਸਮ ਦੇ ਮਿਜਾਜ਼ ਨੂੰ ਦੇਖਦੇ ਹੋਏ ਇੱਕ ਵਾਰ ਫਿਰ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਨੂੰ ਵਧਾਉਣ ਦਾ ਫੈਸਲਾ ਲਿਆ ਗਿਆ। ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਇਹ ਛੁੱਟੀਆਂ ਵਧਾ ਕੇ 3 ਸਤੰਬਰ ਤੱਕ ਕਰ ਦਿੱਤੀਆਂ ਗਈਆਂ ਹਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ- ‘‘ਮਾਨਯੋਗ ਮੁੱਖ ਮੰਤਰੀ ਪੰਜਾਬ ਸ੍: ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 3 ਸਤੰਬਰ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ | Punjab School Holiday Update
Punjab School Holiday Update
ਮਾਪਿਆਂ ਅਤੇ ਵਿਦਿਆਰਥੀਆਂ ਨੂੰ ਬੇਨਤੀ ਹੈ ਕਿ ਸੁਰੱਖਿਆ ਨੂੰ ਪਹਿਲ ਦੇਣ ਤੇ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ। Punjab School Holiday Update
” Punjab School Holiday Update ”
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਵਿਚ ਹੜ੍ਹਾਂ ਕਾਰਨ ਵਿਗੜੇ ਹਾਲਾਤ ਪਿੱਛੋਂ ਸੂਬਾ ਸਰਕਾਰ ਨੇ ਸਾਰੇ ਸਕੂਲਾਂ ਵਿਚ 31 ਅਗਸਤ ਤੱਕ ਛੁੱਟੀਆਂ ਕਰ ਦਿੱਤੀਆਂ ਸਨ। ਹੁਣ ਸਰਕਾਰ ਨੇ ਇਕ ਵਾਰ ਫਿਰ ਛੁੱਟੀਆਂ ਵਧਾ ਦਿੱਤੀਆਂ ਹਨ। ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਇਹ ਛੁੱਟੀਆਂ ਵਧਾ ਕੇ 3 ਸਤੰਬਰ ਤੱਕ ਕਰ ਦਿੱਤੀਆਂ ਗਈਆਂ ਹਨ। Punjab School Holiday Update
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ