ਬਰਨਾਲਾ ਜ਼ਿਲ੍ਹੇ ’ਚ 122543 ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ
Aam Aadmi Clinic Barnala ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰਾਂ ਨੇੜੇ ਮੁਫ਼ਤ ਸਿਹਤ ਸੰਭਾਲ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਬਰਨਾਲਾ ਵਿੱਚ ਸਥਾਪਿਤ ਕੀਤੇ ਗਏ 14 ਆਮ ਆਦਮੀ ਕਲੀਨਿਕ ਆਮ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਜ਼ਿਲ੍ਹੇ ’ਚ ਹੁਣ ਤੱਕ 257018 ਮਰੀਜ਼ਾਂ ਨੇ ਇਨ੍ਹਾਂ ਕਲੀਨਿਕਾਂ ਤੋਂ ਆਪਣਾ ਮੁਫ਼ਤ ਇਲਾਜ ਕਰਵਾ ਕੇ ਲਾਭ ਲਿਆ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਇਸ ਸਮੇਂ 14 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ, ਜਿਥੋਂ ਹੁਣ ਤੱਕ 122543 ਮਰੀਜ਼ਾਂ ਦੇ ਲੈਬ ਟੈਸਟ ਵੀ ਮੁਫ਼ਤ ਕੀਤੇ ਗਏ ਹਨ। ਜ਼ਿਲ੍ਹੇ ’ਚ ਆਮ ਆਦਮੀ ਕਲੀਨਿਕਾਂ ‘ਚ ਜਨਵਰੀ 2024 ਤੋਂ 31 ਜੁਲਾਈ ਤੱਕ 257018 ਮਰੀਜ਼ ਮੁਫ਼ਤ ਇਲਾਜ ਕਰਵਾ ਚੁੱਕੇ ਹਨ ਜਦਕਿ 122543 ਨੂੰ ਮੁਫ਼ਤ ਕਲੀਨੀਕਲ ਟੈਸਟਾਂ ਦੀ ਸੁਵਿਧਾ ਦਾ ਲਾਭ ਦਿੱਤਾ ਗਿਆ ਹੈ।
ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਆਮ ਆਦਮੀ ਕਲੀਨਿਕਾਂ ਵਿੱਚ ਆਮ ਆਦਮੀ ਕਲੀਨਿਕ ਪਿੰਡ ਉੱਗੋਕੇ, ਚੁਹਾਣਕੇ ਖੁਰਦ, ਭੱਠਲਾਂ, ਗਹਿਲਾਂ, ਰੂੜੇਕੇ ਕਲਾਂ, ਹਮੀਦੀ, ਢਿਲਵਾਂ, ਸਹਿਣਾ, ਛਾਪਾ, ਠੀਕਰੀਵਾਲ, ਭੈਣੀ ਫੱਤਾ, ਬਰਨਾਲਾ, ਹੰਡਿਆਇਆ ਅਤੇ ਭਦੌੜ ਦੇ ਕਲੀਨਿਕ ਸ਼ਾਮਿਲ ਹਨ।
Aam Aadmi Clinic Barnala

ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਸਿਹਤ ਜਾਂਚ ਦਾ ਵੱਡਾ ਫ਼ਾਇਦਾ ਇਹ ਵੀ ਹੈ ਲੋਕਾਂ ਨੂੰ ਕਿਸੇ ਕਿਸਮ ਦੀ ਗੰਭੀਰ ਬਿਮਾਰੀ ਦੇ ਲੱਛਣ ਸਾਹਮਣੇ ਆਉਣ ’ਤੇ ਤੁਰੰਤ ਨੇੜਲੇ ਕਮਿਊਨਿਟੀ ਹੈਲਥ ਸੈਂਟਰ ਜਾਂ ਜ਼ਿਲ੍ਹਾ ਹਸਪਤਾਲ ਅਗਲੇਰੀ ਜਾਂਚ ਲਈ ਰੈਫ਼ਰ ਕੀਤਾ ਜਾਂਦਾ ਹੈ ਤਾਂ ਜੋ ਬਿਮਾਰੀ ਨੂੰ ਅੱਗੇ ਵਧਣ ਤੋਂ ਪਹਿਲੇ ਪੜਾਅ ’ਤੇ ਹੀ ਰੋਕਿਆ ਜਾ ਸਕੇ।
Aam Aadmi Clinic

ਆਮ ਆਦਮੀ ਕਲੀਨਿਕਾਂ ਵਿਖੇ ਦਵਾਈਆਂ ਉਪਲਬੱਧ ਕਰਵਾਉਣ ਤੋਂ ਇਲਾਵਾ ਐਚ.ਬੀ., ਬਲੱਡ ਸ਼ੂਗਰ, ਬਲੱਡ ਗਰੁੱਪ, ਐਚ. ਆਈ.ਵੀ., ਐਚ.ਸੀ.ਵੀ. (ਕਾਲਾ ਪੀਲੀਆ), ਐਚ.ਬੀ.ਐਸ.ਏ.ਜੀ (ਜਿਗਰ ਦੀਆਂ ਬਿਮਾਰੀਆਂ ਨਾਲ ਸਬੰਧਤ), ਵੀ.ਡੀ.ਆਰ.ਐਲ (ਗਰਭ ਦੌਰਾਨ ਜਾਂਚ), ਪਿਸ਼ਾਬ ਰਾਹੀਂ ਸ਼ੂਗਰ ਦੀ ਜਾਂਚ, ਪਿਸ਼ਾਬ ਰਾਹੀਂ ਅਲਬੁਮੇਨ ਦੀ (ਪੀਲੀਆ) ਜਾਂਚ, ਖੂਨ ਰਾਹੀਂ ਮਲੇਰੀਆ ਦੀ ਜਾਂਚ ਆਦਿ ਟੈਸਟ ਮੁਫ਼ਤ ਕੀਤੇ ਜਾਂਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਮ ਲੋਕਾਂ ਵੱਲੋਂ Aam Aadmi Clinic ਸਬੰਧੀ ਤਸੱਲੀ ਪ੍ਰਗਟਾਈ ਜਾ ਰਹੀ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਆਮ ਬਿਮਾਰੀਆਂ ਦੀ ਜਾਂਚ ਅਤੇ ਕਲੀਨਿਕਲ ਟੈਸਟਾਂ ਸਮੇਤ ਵੱਖ-ਵੱਖ ਸੇਵਾਵਾਂ ਆਮ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।