Aam Aadmi Party Punjab controversy
Aam Aadmi Party Punjab controversy : ਕ੍ਰਾਈਮ ਆਵਾਜ਼ ਇੰਡੀਆ (ਜੀਵਨ ਸਿੰਘ ਕਰਾਂਤੀ) 12 ਜਨਵਰੀ -ਮਾਨਸਾ ਪੰਜਾਬ ਦੇ ਵਿੱਚ 328 ਪਾਵਨ ਸਰੂਪ ਮਾਮਲੇ ਨੂੰ ਲੈ ਕੇ ਚੱਲ ਰਹੇ ਘਟਨਾਕ੍ਰਮ ਤੇ ਸ਼੍ਰੋਮਣੀ ਅਕਾਲੀ ਦਲ, ਜਿਲਾ ਮਾਨਸਾ ਦੀ ਇਕਾਈ ਵੱਲੋਂ ਪ੍ਰੈਸ ਕਾਨਫਰੰਸ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਨਿਸ਼ਾਨੇ ਸਾਧੇ। ਦਲ ਨੇ ਆਰੋਪ ਲਗਾਏ ਕਿ ਆਮ ਆਦਮੀ ਪਾਰਟੀ ਧਰਮ ਦੇ ਨਾਮ ਤੇ ਰਾਜਨੀਤੀ ਕਰਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਜਾਣ-ਬੂਝ ਕੇ ਬਦਨਾਮ ਕੀਤਾ ਜਾ ਰਿਹਾ ਹੈ, ਜੋ ਕਿ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪ੍ਰੈਸ ਕਾਨਫਰੰਸ ਵਿੱਚ ਮੁੱਖ ਬਿਆਨ
ਮਾਨਸਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਅਤੇ 328 ਪਾਵਨ ਸਰੂਪ ਮਾਮਲੇ ਦੇ ਪ੍ਰਸੰਗ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ।
ਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਹਮੇਸ਼ਾ ਲੋਕਾਂ ਨੂੰ ਗੁਮਰਾਹ ਕੀਤਾ ਗਿਆ ਹੈ।
ਉਨ੍ਹਾਂ ਨੇ ਦਾਅਵਾ Aam Aadmi Party Punjab controversy ਕੀਤਾ ਕਿ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਲੋਕਾਂ ਨੂੰ ਭੁਲਾਇਆ ਗਿਆ ਅਤੇ ਅਕਾਲੀ ਦਲ ਨੂੰ ਬਦਨਾਮ ਕੀਤਾ ਗਿਆ, ਪਰ ਚਾਰ ਸਾਲ ਬੀਤਣ ਦੇ ਬਾਵਜੂਦ ਇਨਸਾਫ਼ ਨਹੀਂ ਮਿਲਿਆ।
328 ਪਾਵਨ ਸਰੂਪ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਕਾਰਵਾਈ ਕੀਤੀ ਜਾ ਚੁੱਕੀ ਹੈ, ਪਰ ਬਿਨਾਂ ਵਜਹਾ ਸ਼੍ਰੋਮਣੀ ਅਕਾਲੀ ਦਲ ਅਤੇ ਐਸਜੀਪੀਸੀ ਨੂੰ ਬਦਨਾਮ ਕੀਤਾ ਜਾ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ ਬਾਰ-ਬਾਰ ਇਲਜ਼ਾਮ ਲਗਾਏ ਜਾ ਰਹੇ ਹਨ, ਜੋ ਕਿ ਆਮ ਆਦਮੀ ਪਾਰਟੀ ਸਿਰਫ਼ ਲੋਕਾਂ ਨੂੰ ਗੁਮਰਾਹ ਕਰਨ ਤੱਕ ਸੀਮਤ ਹੈ।
ਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਕੋਜੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਚੁੱਕਾ ਹੈ, ਕਿਉਂਕਿ ਆਮ ਆਦਮੀ ਪਾਰਟੀ ਦੇ ਨੇਤਾ ਆਤਸੀ ਵੱਲੋਂ ਵਿਧਾਨ ਸਭਾ ਵਿੱਚ ਗੁਰੂਆਂ ਬਾਰੇ ਕੀਤੀ ਟਿੱਪਣੀ ਇਹ ਦਰਸਾਉਂਦੀ ਹੈ ਕਿ ਉਹ ਸਿੱਖ ਧਰਮ ਪ੍ਰਤੀ ਕੀ ਮਨਸਾ ਰੱਖਦੇ ਹਨ।
ਦਲ ਨੇ ਮੰਗ ਕੀਤੀ ਕਿ ਵੀਡੀਓ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇ ਅਤੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਡਾ. ਨਿਸ਼ਾਨ ਸਿੰਘ, ਹਲਕਾ ਇੰਚਾਰਜ ਬੁਢਲਾਡਾ
ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਐਸਜੀਪੀਸੀ
ਪ੍ਰੇਮ ਕੁਮਾਰ ਅਰੋੜਾ, ਹਲਕਾ ਇੰਚਾਰਜ ਮਾਨਸਾ
ਜਤਿੰਦਰ ਸਿੰਘ ਸੋਢੀ, ਜਿਲਾ ਸ਼ਹਿਰੀ ਪ੍ਰਧਾਨ
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
