Aam Aadmi Party Punjab controversy
Aam Aadmi Party Punjab controversy : ਬਠਿੰਡਾ (ਮਨਮੋਹਨ ਗਰਗ) ਆਵਾਜ਼ ਇੰਡੀਆ ਟੁਡੇ– ਬਠਿੰਡਾ ਵਿੱਚ ਨਗਰ ਸੁਧਾਰ ਟਰੱਸਟ ਵੱਲੋਂ ਸ਼ਹੀਦ ਭਗਤ ਸਿੰਘ ਇਨਕਲੇਵ ਦੇ ਪਲਾਟਾਂ ਦੇ ਡਰਾਅ ਕੱਢਣ ਦਾ ਪ੍ਰੋਗਰਾਮ ਬੇਹੱਦ ਸਫ਼ਲ ਰਿਹਾ। ਪ੍ਰੋਗਰਾਮ ਦੌਰਾਨ ਹਾਲ ਖਚਾਖਚ ਭਰਿਆ ਹੋਇਆ ਸੀ ਅਤੇ 2,500 ਤੋਂ ਵੱਧ ਲੋਕਾਂ ਨੇ ਸ਼ਮੂਲੀਅਤ ਕੀਤੀ।
ਡਰਾਅ ਕੱਢਣ ਦੀ ਸ਼ੁਰੂਆਤ ਪ੍ਰੋਗਰਾਮ ਦੇ ਮੁੱਖ ਮਹਿਮਾਨ, ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂੰ ਵੱਲੋਂ ਕੀਤੀ ਗਈ। Aam Aadmi Party Punjab controversy ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਪੂਰੀ ਪਾਰਦਰਸ਼ਤਾ ਨਾਲ ਡਰਾਅ ਪ੍ਰਕਿਰਿਆ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮਕਸਦ ਆਮ ਲੋਕਾਂ ਨੂੰ ਆਪਣੇ ਘਰ ਦਾ ਸੁਪਨਾ ਪੂਰਾ ਕਰਨ ਵਿੱਚ ਮਦਦ ਕਰਨਾ ਹੈ।
ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਦੱਸਿਆ ਕਿ ਇਨਕਲੇਵ ਵਿੱਚ ਵੱਖ-ਵੱਖ ਸਾਈਜ਼ ਦੇ ਰਿਹਾਇਸ਼ੀ ਅਤੇ ਵਪਾਰਕ ਪਲਾਟ ਰੱਖੇ ਗਏ ਹਨ। ਇਸ ਕਲੋਨੀ ਵਿੱਚ ਪੱਕੀਆਂ ਸੜਕਾਂ, ਸੀਵਰੇਜ ਪ੍ਰਣਾਲੀ, ਪੀਣ ਵਾਲੇ ਪਾਣੀ ਦੀ ਸੁਵਿਧਾ, ਬਿਜਲੀ ਸਪਲਾਈ, ਸਟ੍ਰੀਟ ਲਾਈਟਾਂ ਅਤੇ ਹਰਿਆਲੀ ਲਈ ਖਾਸ ਥਾਵਾਂ ਸ਼ਾਮਲ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਪਾਰਕ ਅਤੇ ਕਮਿਊਨਿਟੀ ਸੈਂਟਰ ਦੀ ਯੋਜਨਾ ਵੀ ਲੋਕਾਂ ਸਾਹਮਣੇ ਰੱਖੀ।
ਚੇਅਰਮੈਨ ਭੱਲਾ ਨੇ ਟਰੱਸਟ ਵੱਲੋਂ ਸ਼ਹਿਰ ਵਿੱਚ ਕੀਤੇ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੱਤੀ। Aam Aadmi Party Punjab controversy ਇਸ ਦੌਰਾਨ ਸੜਕਾਂ ਦੀ ਮੁਰੰਮਤ, ਨਵੀਆਂ ਕਲੋਨੀਆਂ ਦਾ ਵਿਕਾਸ, ਪਾਰਕਾਂ ਦੀ ਸੁਧਾਰ, ਸਰਕਾਰੀ ਪੈਟਰੋਲ ਪੰਪ, ਸ਼ਹੀਦ ਕਰਤਾਰ ਸਿੰਘ ਸਰਾਭਾ ਸੈਰਗਾਹ ਅਤੇ ਸ਼ਹਿਰ ਦੀ ਸੁੰਦਰਤਾ ਵਧਾਉਣ ਲਈ ਕਈ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਨਕਲੇਵ ਵੀ ਇਸੇ ਕੜੀ ਦਾ ਹਿੱਸਾ ਹੈ।
ਬਲਤੇਜ ਪੰਨੂੰ ਨੇ ਟਰੱਸਟ ਵੱਲੋਂ ਕੀਤੇ ਵਿਕਾਸ ਕਾਰਜਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਜੈਕਟਾਂ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਮਕਾਨ ਬਣਾਉਣ ਦਾ ਮੌਕਾ ਮਿਲੇਗਾ। Aam Aadmi Party Punjab controversy ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਦਾ ਸੁਪਨਾ ਹੈ ਕਿ ਪੰਜਾਬ ਮੁੜ ਰੰਗਲਾ ਬਣੇ ਅਤੇ ਹਰ ਪਰਿਵਾਰ ਕੋਲ ਆਪਣੀ ਛੱਤ ਹੋਵੇ।
ਡਰਾਅ ਦੌਰਾਨ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਪ੍ਰਕਿਰਿਆ ਨੂੰ ਜਨਤਕ ਤੌਰ ’ਤੇ ਕੀਤਾ ਗਿਆ। ਅਰਜ਼ੀਕਾਰਾਂ ਦੇ ਨਾਮ ਕੰਪਿਊਟਰਾਈਜ਼ਡ ਪ੍ਰਣਾਲੀ ਰਾਹੀਂ ਚੁਣੇ ਗਏ ਅਤੇ ਨਤੀਜੇ ਤੁਰੰਤ ਸਕ੍ਰੀਨ ’ਤੇ ਦਿਖਾਏ ਗਏ। ਜਿਨ੍ਹਾਂ ਦੇ ਨਾਮ ਡਰਾਅ ਵਿੱਚ ਆਏ, ਉਨ੍ਹਾਂ ਦੇ ਚਿਹਰਿਆਂ ’ਤੇ ਖੁਸ਼ੀ ਸਾਫ਼ ਝਲਕ ਰਹੀ ਸੀ।
ਇਸ ਮੌਕੇ ਬਠਿੰਡਾ ਦੇ ਮੇਅਰ ਪਦਮਜੀਤ ਮਹਿਤਾ, ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਚੇਅਰਮੈਨ ਨੀਲ ਗਰਗ, ਚੇਅਰਮੈਨ ਰਾਜਨ ਅਮਰਦੀਪ ਸਿੰਘ, ਚੇਅਰਮੈਨ ਬਲਜੀਤ ਬੱਲੀ, ਟਰਸਟ ਦੇ ਮੈਂਬਰ ਅਚਲਾ ਸ਼ਰਮਾ, ਨਿਮਰਤ ਕੌਰ ਸੱਯੁਕਤ ਡਿਪਟੀ ਡਾਇਰੈਕਟਰ ਜੀਵਨ ਬਾਂਸਲ, ਕਾਰਜ ਸਾਧਕ ਅਫਸਰ ਸ੍ਰੀ ਹਰਪ੍ਰੀਤ ਸਿੰਘ ਸੰਧੂ, ਨਿਗਰਾਨ ਇੰਜੀਨੀਅਰ ਅਤੁਲ ਸ਼ਰਮਾ, ਟਰੱਸਟ ਇੰਜੀਨੀਅਰ ਗੁਰਰਾਜ ਸਿੰਘ, ਸੇਲ ਇੰਚਾਰਜ ਗਗਨਦੀਪ ਸਿੰਘ ਅਤੇ ਸਮੁੱਚੇ ਟਰੱਸਟ ਦੇ ਸਟਾਫ ਮੈਂਬਰ ਵੀ ਮੌਜੂਦ ਸਨ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
