Anti-Drug Awareness Rally in Mansa
Anti-Drug Awareness Rally in Mansa : ਮਾਨਸਾ ਕ੍ਰਾਈਮ ਆਵਾਜ਼ ਇੰਡੀਆ (ਜੀਵਨ ਸਿੰਘ ਕਰਾਂਤੀ )19 ਜਨਵਰੀ 2026- ਮਾਨਸਾ ਨਸ਼ਿਆਂ ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਦੂਜੀ ਪਾਰੀ ਤਹਿਤ ਮਾਨਸਾ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਦੀ ਅਗਵਾਈ ਵਿਧਾਇਕ ਵਿਜੈ ਸਿੰਗਲਾ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਖਾਤਮੇ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਰੈਲੀ ਵਿੱਚ ਨੌਜਵਾਨਾਂ ਨੇ ਵੀ ਸ਼ਮੂਲੀਅਤ ਕੀਤੀ।
ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਮੈਡੀਕਲ ਨਸ਼ਿਆਂ ਨੂੰ ਐਨਡੀਪੀਐਸ ਐਕਟ ਦੇ ਅਧੀਨ ਲਿਆਉਣ ਲਈ ਪੰਜਾਬ ਸਰਕਾਰ ਕੇਂਦਰ ਸਰਕਾਰ ਨੂੰ ਲਿਖ ਚੁੱਕੀ ਹੈ। Anti-Drug Awareness Rally in Mansa ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਦੇ ਵਿਰੁੱਧ 2.0’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਿਲਾਫ ਮੁਹਿੰਮ ਤਹਿਤ ਵੱਡੇ ਸਮਗਲਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ ਅਤੇ ਵੱਡੀ ਮਾਤਰਾ ਵਿੱਚ ਨਸ਼ਾ ਵੀ ਬਰਾਮਦ ਕੀਤਾ ਗਿਆ ਹੈ। ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਮੈਡੀਕਲ ਨਸ਼ਿਆਂ ਦੇ ਖਾਤਮੇ ਲਈ ਵੀ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਲਿਖਿਆ ਗਿਆ ਹੈ, ਕਿਉਂਕਿ ਮੈਡੀਕਲ ਨਸ਼ਿਆਂ ਨੂੰ ਐਨਡੀਪੀਐਸ ਐਕਟ ਵਿੱਚ ਸ਼ਾਮਲ ਕਰਨ ਦਾ ਅਧਿਕਾਰ ਕੇਂਦਰ ਸਰਕਾਰ ਕੋਲ ਹੈ। ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਰੈਲੀਆਂ ਕੱਢ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਦੌਰਾਨ ਰੈਲੀ ਵਿੱਚ ਸ਼ਾਮਿਲ ਮਾਨਸਾ ਦੇ ਐਸਡੀਐਮ ਨੇ ਕਿਹਾ ਕਿ ਨਸ਼ਿਆਂ ਦੇ ਖਿਲਾਫ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਮੁਹਿੰਮਾਂ ਤਹਿਤ ਨਸ਼ਾ ਸਮਗਲਰਾਂ ਦੇ ਘਰਾਂ ’ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਤਹਿਤ ਮਾਨਸਾ ਵਿੱਚ ਇੱਕ ਕੌਂਸਲਰ ਦੇ ਘਰ ਨੂੰ ਵੀ ਢਹਿ-ਢੇਰੀ ਕੀਤਾ ਗਿਆ ਸੀ।
ਡਾ. ਵਿਜੈ ਸਿੰਗਲਾ, ਵਿਧਾਇਕ ਮਾਨਸਾ
ਕਾਲਾ ਰਾਮ ਕਾਂਸਲ, ਐਸਡੀਐਮ
ਇੰਦਰਜੀਤ ਸਿੰਘ ਉੱਭਾ
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
