ASIA CUP 2022: ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਦੁਬਈ ਵਿੱਚ ਅਫਗਾਨਿਸਤਾਨ ਖਿਲਾਫ ਖੇਡੇ ਜਾ ਰਹੇ ਮੈਚ ਵਿੱਚ ਕਮਾਲ ਕਰ ਦਿੱਤਾ। ਉਸ ਨੇ ਇਸ ਮੈਚ ਵਿੱਚ ਗੇਂਦਬਾਜ਼ਾਂ ਨੂੰ ਜ਼ਬਰਦਸਤ ਮਾਤ ਦਿੱਤੀ ਅਤੇ ਟੀ-20 ਇੰਟਰਨੈਸ਼ਨਲ ਵਿੱਚ ਆਪਣਾ ਪਹਿਲਾ ਸੈਂਕੜਾ ਲਗਾਇਆ।
ASIA CUP 2022 : ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਦੁਬਈ ਵਿੱਚ ਅਫਗਾਨਿਸਤਾਨ ਖਿਲਾਫ ਖੇਡੇ ਜਾ ਰਹੇ ਮੈਚ ਵਿੱਚ ਕਮਾਲ ਕਰ ਦਿੱਤਾ। ਉਸ ਨੇ ਇਸ ਮੈਚ ਵਿੱਚ ਗੇਂਦਬਾਜ਼ਾਂ ਨੂੰ ਜ਼ਬਰਦਸਤ ਮਾਤ ਦਿੱਤੀ ਅਤੇ ਟੀ-20 ਇੰਟਰਨੈਸ਼ਨਲ ਵਿੱਚ ਆਪਣਾ ਪਹਿਲਾ ਸੈਂਕੜਾ ਲਗਾਇਆ। ਕੋਹਲੀ 12 ਚੌਕਿਆਂ ਅਤੇ 6 ਛੱਕਿਆਂ ਦੀ ਮਦਦ ਨਾਲ 122 ਦੌੜਾਂ ਬਣਾ ਕੇ ਅਜੇਤੂ ਪਰਤੇ।
Asia Cup 2022
ਜ਼ਿਕਰਯੋਗ ਹੈ ਕਿ ਲੰਬੇ ਸਮੇਂ ਬਾਅਦ ਵਿਰਾਟ ਕੋਹਲੀ ਦੇ ਬੱਲੇ ਨੇ ਅੰਤਰਰਾਸ਼ਟਰੀ ਕ੍ਰਿਕਟ ‘ਚ ਸੈਂਕੜਾ ਲਗਾਇਆ ਹੈ। ਉਸ ਨੇ 61 ਗੇਂਦਾਂ ‘ਤੇ ਅਜੇਤੂ 122 ਦੌੜਾਂ ਬਣਾਈਆਂ। ਅੰਤਰਰਾਸ਼ਟਰੀ ਕ੍ਰਿਕਟ ‘ਚ 1021 ਦਿਨਾਂ ਬਾਅਦ ਉਸ ਦੇ ਬੱਲੇ ਤੋਂ ਸੈਂਕੜਾ ਆਇਆ ਹੈ। ਇਸ ਤੋਂ ਪਹਿਲਾਂ ਕੋਹਲੀ ਨੇ ਨਵੰਬਰ 2019 ‘ਚ ਅੰਤਰਰਾਸ਼ਟਰੀ ਕ੍ਰਿਕਟ ‘ਚ ਸੈਂਕੜਾ ਲਗਾਇਆ ਸੀ।

Martin Guptill left behind
ਇਸ ਦੇ ਨਾਲ ਹੀ ਕਿੰਗ ਕੋਹਲੀ ਦੇ ਨਾਂ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ 3584 ਦੌੜਾਂ ਬਣ ਗਈਆਂ ਹਨ। ਉਹ ਟੀ-20 ਅੰਤਰਰਾਸ਼ਟਰੀ ਮੈਚਾਂ ਵਿਚ ਸਭ ਤੋਂ ਵੱਧ ਦੌੜਾਂ ਬਣਾਉਣ ਦੇ ਮਾਮਲੇ ਵਿਚ ਮਾਰਟਿਨ ਗੁਪਟਿਲ ਨੂੰ ਪਿੱਛੇ ਛੱਡ ਕੇ ਦੂਜੇ ਨੰਬਰ ‘ਤੇ ਆ ਗਿਆ ਹੈ। ਇਸ ਦੇ ਨਾਲ ਹੀ ਉਹ ਟੀ-20 ਇੰਟਰਨੈਸ਼ਨਲ ‘ਚ 3500 ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਦੂਜੇ ਬੱਲੇਬਾਜ਼ ਬਣ ਗਏ ਹਨ।
ਟੀ-20 ਅੰਤਰਰਾਸ਼ਟਰੀ ਵਿੱਚ ਸਭ ਤੋਂ ਵੱਧ 50+ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣੇ ਕੋਹਲੀ
More News Video
ਦਰਅਸਲ, ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਸਭ ਤੋਂ ਵੱਧ 50+ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਉਨ੍ਹਾਂ ਨੇ ਇਸ ਮਾਮਲੇ ‘ਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੂੰ ਪਿੱਛੇ ਛੱਡ ਦਿੱਤਾ ਹੈ। ਰੋਹਿਤ ਸ਼ਰਮਾ ਨੇ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ 32 ਵਾਰ ਪੰਜਾਹ ਦੌੜਾਂ ਦਾ ਅੰਕੜਾ ਪਾਰ ਕੀਤਾ ਹੈ।
ਇਸ ਦੇ ਨਾਲ ਹੀ ਵਿਰਾਟ ਕੋਹਲੀ ਨੇ ਅੱਜ 33ਵੀਂ ਵਾਰ ਪੰਜਾਹ ਦੌੜਾਂ ਦਾ ਅੰਕੜਾ ਪਾਰ ਕੀਤਾ। ਮਹੱਤਵਪੂਰਨ ਗੱਲ ਇਹ ਹੈ ਕਿ ASIA CUP 2022 ਵਿੱਚ ਵਿਰਾਟ ਕੋਹਲੀ ਹੁਣ ਤੱਕ ਤਿੰਨ ਵਾਰ ਪੰਜਾਹ ਦੌੜਾਂ ਦਾ ਅੰਕੜਾ ਪਾਰ ਕਰ ਚੁੱਕੇ ਹਨ। ਉਹ ਭਾਰਤ ਲਈ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਵੀ ਹਨ।