Assembly Elections 2026
Assembly Elections 2026 : ਭਗਤਾ ਭਾਈ ਕਾ 17 ਫਰਵਰੀ (ਰਾਜੀਵ ਗੋਇਲ) ਆਵਾਜ਼ ਇੰਡੀਆ ਟੁਡੇ- ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਲੀਡਰਾਂ ਵਿੱਚ ਜੋਸ਼ ਵੀ ਵੱਧਦਾ ਜਾ ਰਿਹਾ ਹੈ। ਵਿਧਾਇਕ ਬਣਨ ਦੀ ਇੱਛਾ ਰੱਖਣ ਵਾਲੇ ਲੀਡਰ ਆਪਣੀਆਂ ਪਾਰਟੀਆਂ ਦੇ ਆਗੂਆਂ ਤੱਕ ਪਹੁੰਚ ਬਣਾਉਂਦੇ ਹੋਏ ਦਾਅਵੇਦਾਰੀਆਂ ਪੇਸ਼ ਕਰ ਰਹੇ ਹਨ। ਇਸੇ ਕੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਆਗੂ ਬੀਬੀ ਚਰਨਜੀਤ ਕੌਰ ਨੇ ਬਠਿੰਡਾ ਦਿਹਾਤੀ ਤੋਂ ਆਪਣੀ ਦਾਅਵੇਦਾਰੀ ਦਾਖਲ ਕਰਵਾਈ ਹੈ।
ਦੱਸਣਾ ਜ਼ਰੂਰੀ ਹੈ ਕਿ ਬੀਬੀ ਚਰਨਜੀਤ ਕੌਰ ਪਿਛਲੇ ਕਾਫੀ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀ ਹੋਈ ਹਨ ਅਤੇ ਸਿਆਸੀ ਵਿਰੋਧੀਆਂ ਦੀ ਧੱਕੇਸ਼ਾਹੀ ਦਾ ਵੀ ਸਾਹਮਣਾ ਕਰ ਚੁੱਕੀ ਹਨ। Assembly Elections 2026 ਇਸ ਕਾਰਨ, ਉਹਨਾਂ ਨੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜਿਆ, ਤਾਂ ਜੋ ਉਸਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਬੀਬੀ ਚਰਨਜੀਤ ਕੌਰ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਅਪੀਲ ਕੀਤੀ ਗਈ ਹੈ ਕਿ ਉਹਨਾਂ ਨੂੰ ਬਠਿੰਡਾ ਦਿਹਾਤੀ ਹਲਕੇ ਤੋਂ ਉਮੀਦਵਾਰ ਐਲਾਨ ਕੀਤਾ ਜਾਵੇ, ਤਾਂ ਜੋ ਉਹ ਸੀਟ ਜਿੱਤ ਕੇ ਪਾਰਟੀ ਲਈ ਕੰਮ ਕਰ ਸਕਣ।
ਗੱਲਬਾਤ ਦੌਰਾਨ ਬੀਬੀ ਚਰਨਜੀਤ ਕੌਰ ਨੇ ਕਿਹਾ ਕਿ ਜੇ ਪਾਰਟੀ ਵੱਲੋਂ ਮੌਕਾ ਮਿਲਦਾ ਹੈ ਤਾਂ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੀਆਂ ਹੋਈਆਂ ਆਮ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਵੱਧ ਤੋਂ ਵੱਧ ਮਿਹਨਤ ਕਰਨਗੀਆਂ।
ਅਕਾਲੀ ਆਗੂ ਬੀਬੀ ਚਰਨਜੀਤ ਕੌਰ ਦੀ ਤਸਵੀਰ
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
