ਰਾਜੇਵਾਲ ਨੇ ਨਾਭਾ ਵਿੱਚ ਸਰਕਾਰ ਤੇ ਕਿਸਾਨਾਂ ਦੇ ਮਸਲੇ ‘ਤੇ ਟਿੱਪਣੀ ਕੀਤੀ

Muskaan gill
6 Min Read

Balbir Singh Rajewal

Balbir Singh Rajewal : ਨਾਭਾ 14 ਫਰਵਰੀ 2026 (ਦਰਪਨਪ੍ਰੀਤ ਸੰਧੂ) ਆਵਾਜ਼ ਇੰਡੀਆ ਟੁਡੇ – ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਪ੍ਰਧਾਨ Balbir Singh Rajewal ਨਾਭਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ, ਪ੍ਰਧਾਨ ਮੰਤਰੀ Narendra Modi ਅਤੇ ਅਮਰੀਕਾ–ਭਾਰਤ ਸਮਝੌਤੇ ਨੂੰ ਲੈ ਕੇ ਤਿੱਖੇ ਬਿਆਨ ਦਿੱਤੇ। ਰਾਜੇਵਾਲ ਨੇ ਕਿਹਾ ਕਿ ਸਰਕਾਰ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ Donald Trump ਨੂੰ ਥਾਣੇਦਾਰ ਮੰਨ ਲਿਆ ਹੈ ਅਤੇ ਡਰਾ ਕੇ ਸਮਝੌਤੇ ਕੀਤੇ ਜਾ ਰਹੇ ਹਨ।

Balbir Singh Rajewal-

ਅਮਰੀਕਾ–ਭਾਰਤ ਸਮਝੌਤੇ ਬਾਰੇ ਗੱਲ ਕਰਦਿਆਂ ਰਾਜੇਵਾਲ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ 19 ਸਮਝੌਤਿਆਂ ਨੂੰ ਲੈ ਕੇ ਕਾਫ਼ੀ ਚਰਚਾ ਚੱਲ ਰਹੀ ਹੈ, ਪਰ ਜਦੋਂ ਤੱਕ ਇਹ ਬਲੈਕ ਐਂਡ ਵਾਈਟ ਵਿੱਚ ਸਾਹਮਣੇ ਨਹੀਂ ਆਉਂਦੇ, ਤਦ ਤੱਕ ਸਥਿਤੀ ਸਪਸ਼ਟ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਐਲਾਨ ਕੀਤਾ ਜਾ ਰਿਹਾ ਹੈ ਕਿ ਐਕਸਪੋਰਟ ਲਈ 145 ਕਰੋੜ ਦੀ ਆਬਾਦੀ ਵਾਲਾ ਦੇਸ਼ ਮਿਲ ਗਿਆ ਹੈ, ਪਰ ਅਸਲ ਵਿੱਚ ਇਸ ਦਾ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੋਵੇਗਾ।

ਰਾਜੇਵਾਲ ਨੇ ਦਲੀਲ ਦਿੱਤੀ ਕਿ ਹਰ ਦੇਸ਼ ਦੀ ਇੱਕ–ਦੋ ਫਸਲਾਂ ਨੂੰ ਘੇਰੇ ਵਿੱਚ ਲਿਆ ਜਾ ਰਿਹਾ ਹੈ। ਪਿਛਲੇ ਸਾਲ ਨਰਮੇ ‘ਤੇ ਕਸਟਮ ਡਿਊਟੀ ਘਟਾਉਣ ਕਾਰਨ ਮਹਾਰਾਸ਼ਟਰ ਅਤੇ ਕਰਨਾਟਕਾ ਦੇ ਕਪਾਹ ਉਗਾਉਣ ਵਾਲੇ ਕਿਸਾਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਸਨ। ਉਨ੍ਹਾਂ ਕਿਹਾ ਕਿ ਭਾਰਤ ਦਾ ਕਿਸਾਨ ਅਮਰੀਕਾ ਵਰਗੇ ਵਿਕਸਿਤ ਦੇਸ਼ਾਂ ਦੇ ਕਿਸਾਨਾਂ ਨਾਲ ਮੁਕਾਬਲਾ ਨਹੀਂ ਕਰ ਸਕਦਾ, ਕਿਉਂਕਿ ਉੱਥੇ ਵੱਡੇ ਪੱਧਰ ‘ਤੇ ਜ਼ਮੀਨਾਂ ਹਨ, ਜਦਕਿ ਭਾਰਤ ਵਿੱਚ ਕਰੀਬ 86 ਫੀਸਦੀ ਕਿਸਾਨਾਂ ਕੋਲ ਪੰਜ ਏਕੜ ਤੋਂ ਘੱਟ ਜ਼ਮੀਨ ਹੈ।

ਉਨ੍ਹਾਂ ਕਿਹਾ ਕਿ ਮਾੜੀ ਗੱਲ ਇਹ ਹੈ ਕਿ ਇਸ ਗੰਭੀਰ ਮਸਲੇ ਨੂੰ ਸੰਸਦ ਵਿੱਚ ਵੀ ਢੰਗ ਨਾਲ ਨਹੀਂ ਉਠਾਇਆ ਜਾ ਰਿਹਾ, ਜਿਸ ਕਾਰਨ ਲੋਕਾਂ ਵਿੱਚ ਵਿਰੋਧ ਵੱਧ ਰਿਹਾ ਹੈ। ਰਾਜੇਵਾਲ ਨੇ ਕਿਹਾ ਕਿ ਮੱਕੀ ਦੇ ਉਤਪਾਦਾਂ ਨੂੰ ਸੇਫ ਦੱਸਿਆ ਜਾ ਰਿਹਾ ਹੈ, ਪਰ ਇਹ ਜੈਨੇਟਿਕ ਤੌਰ ‘ਤੇ ਤਿਆਰ ਕੀਤੀ ਜਾਂਦੀ ਹੈ, ਜਿਸਦੇ ਸਿਹਤ ‘ਤੇ ਮਾੜੇ ਪ੍ਰਭਾਵ ਹਨ।

ਤੇਲ ਖਰੀਦ ਸਬੰਧੀ ਨੀਤੀਆਂ ‘ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਕਦੇ ਕਿਹਾ ਜਾਂਦਾ ਹੈ ਰੂਸ ਅਤੇ ਇਰਾਨ ਤੋਂ ਤੇਲ ਨਹੀਂ ਲੈਣਾ, ਸਗੋਂ ਵੈਜੂਏਲਾ ਤੋਂ ਤੇਲ ਲੈਣਾ ਹੈ, ਅਤੇ ਸਰਕਾਰ ਤੁਰੰਤ ਮੰਨ ਲੈਂਦੀ ਹੈ। ਇਸ ਨਾਲ ਲੋਕਾਂ ਵਿੱਚ ਇਹ ਭਾਵਨਾ ਬਣ ਰਹੀ ਹੈ ਕਿ ਸਰਕਾਰ ਸਰੰਡਰ ਕਰ ਬੈਠੀ ਹੈ।

ਰਾਜੇਵਾਲ ਨੇ ਕਿਹਾ ਕਿ ਅੱਜ ਖੇਤੀ ਘਾਟੇ ਦਾ ਕਿੱਤਾ ਬਣ ਕੇ ਰਹਿ ਗਈ ਹੈ। ਪਹਿਲਾਂ ਕੁਝ ਬਚਤ ਹੋ ਜਾਂਦੀ ਸੀ, ਪਰ ਹੁਣ ਕੁਝ ਨਹੀਂ ਬਚਦਾ। ਉਨ੍ਹਾਂ ਯਾਦ ਦਿਵਾਇਆ ਕਿ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੋਣ ਸਮੇਂ ਇੱਕ ਕਮੇਟੀ ਬਣਾਈ ਗਈ ਸੀ, ਜਿਸਦੀ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਦੀ ਫਸਲ ਘੱਟ ਭਾਅ ‘ਤੇ ਖਰੀਦ ਕੇ ਪੈਸਾ ਫਰੀਜ਼ ਕੀਤਾ ਜਾ ਰਿਹਾ ਹੈ, ਜੋ ਅੱਜ ਤੱਕ ਜਾਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ‘ਤੇ ਚੜ੍ਹਦੇ ਕਰਜ਼ੇ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ।

Balbir Singh Rajewal-

ਉਨ੍ਹਾਂ ਦੱਸਿਆ ਕਿ ਸੀਐਸਪੀ ਦਾ ਅਧਿਕਾਰ ਖੇਤਰ ਬਣਾਇਆ ਗਿਆ ਹੈ, ਜਿਸ ਨਾਲ ਕਈ ਪਾਬੰਦੀਆਂ ਲੱਗੀਆਂ ਹੋਈਆਂ ਹਨ। ਰਾਜੇਵਾਲ ਨੇ ਦੋਸ਼ ਲਗਾਇਆ ਕਿ ਭਾਰਤ–ਅਮਰੀਕਾ ਸਮਝੌਤੇ ਵਿੱਚ ਕੇਂਦਰ ਸਰਕਾਰ ਲੋਕਾਂ ਤੋਂ ਗੱਲ ਛੁਪਾ ਰਹੀ ਹੈ।Balbir Singh Rajewal ਉਨ੍ਹਾਂ ਕਿਹਾ ਕਿ ਭਾਰਤ ਸੰਯੁਕਤ ਕਿਸਾਨ ਮੋਰਚਾ ਨਾ ਸਿਰਫ਼ ਭਾਰਤ ਵਿੱਚ, ਸਗੋਂ 19 ਹੋਰ ਰਾਜਾਂ ਵਿੱਚ ਵੀ ਮਜ਼ਬੂਤ ਹੋ ਚੁੱਕਾ ਹੈ ਅਤੇ ਜੇ ਕਿਸਾਨ ਵਿਰੋਧੀ ਸਮਝੌਤਾ ਆਪਣੇ ਤੌਰ ‘ਤੇ ਲਾਗੂ ਕੀਤਾ ਗਿਆ ਤਾਂ ਲੋਕ ਇਸਨੂੰ ਬਰਦਾਸ਼ਤ ਨਹੀਂ ਕਰਨਗੇ।

ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ‘ਤੇ ਰਾਜੇਵਾਲ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਸਾਰਾ ਮਾਮਲਾ ਲੋਕਾਂ ਸਾਹਮਣੇ ਰੱਖੇ, ਕਿਉਂਕਿ ਇਹ ਕਿਸੇ ਇੱਕ ਵਿਅਕਤੀ ਦਾ ਨਹੀਂ, ਸਗੋਂ ਦੇਸ਼ ਦਾ ਮਾਮਲਾ ਹੈ। Balbir Singh Rajewalਉਨ੍ਹਾਂ ਕਿਹਾ ਕਿ ਅਮਰੀਕਾ ਵੱਲੋਂ ਕੁਝ ਹੋਰ ਦੱਸਿਆ ਜਾ ਰਿਹਾ ਹੈ ਅਤੇ ਭਾਰਤ ਸਰਕਾਰ ਵੱਲੋਂ ਕੁਝ ਹੋਰ, ਜਿਸ ਨਾਲ ਲੋਕਾਂ ਵਿੱਚ ਭਰਮ ਪੈਦਾ ਹੋ ਰਿਹਾ ਹੈ।

ਤਿੰਨ ਖੇਤੀ ਕਾਨੂੰਨਾਂ ਦੀ ਯਾਦ ਦਿਵਾਉਂਦਿਆਂ ਰਾਜੇਵਾਲ ਨੇ ਕਿਹਾ ਕਿ ਉਸ ਸਮੇਂ ਵੀ ਕਿਹਾ ਗਿਆ ਸੀ ਕਿ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ ਅਤੇ ਅੱਜ ਵੀ ਕਿਹਾ ਜਾ ਰਿਹਾ ਹੈ ਕਿ ਇਹ ਸਮਝੌਤਾ ਲੋਕਾਂ ਦੇ ਹਿੱਤ ਵਿੱਚ ਹੈ। Balbir Singh Rajewal ਜਦੋਂ ਤੱਕ ਸਾਰਾ ਕੁਝ ਸਪਸ਼ਟ ਨਹੀਂ ਹੁੰਦਾ, ਤਦ ਤੱਕ ਇਸ ‘ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਮਸਲਾ ਸੰਸਦ ਵਿੱਚ ਚਰਚਾ ਲਈ ਆਉਣਾ ਚਾਹੀਦਾ ਹੈ ਅਤੇ ਸੱਚ ਲੋਕਾਂ ਸਾਹਮਣੇ ਲਿਆਉਣਾ ਚਾਹੀਦਾ ਹੈ।

ਇਸ ਦੌਰਾਨ ਰਾਜ ਸਭਾ ਮੈਂਬਰ Sant Seechewal ਵੱਲੋਂ ਕੈਂਸਰ ਮੌਤਾਂ ਬਾਰੇ ਕੀਤੇ ਬਿਆਨ ‘ਤੇ ਜਵਾਬ ਦਿੰਦਿਆਂ ਰਾਜੇਵਾਲ ਨੇ ਕਿਹਾ ਕਿ ਪੰਜਾਬ ਦਾ ਪਾਣੀ ਬੇਹੱਦ ਪ੍ਰਦੂਸ਼ਿਤ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਾਣੀ ਵਿੱਚ ਯੂਰੇਨੀਅਮ, ਫਲੋਰਾਈਡ, ਆਰਸੇਨਿਕ, ਹੈਵੀ ਮੈਟਲਜ਼ ਅਤੇ ਲੈਡ ਦੀ ਵਧੀਕ ਮਾਤਰਾ ਹੈ, ਜੋ ਬਿਮਾਰੀਆਂ ਦਾ ਵੱਡਾ ਕਾਰਨ ਬਣ ਰਹੀ ਹੈ।

ਰਾਜੇਵਾਲ ਨੇ ਮੰਗ ਕੀਤੀ ਕਿ ਜਿਵੇਂ ਸਰਕਾਰ ਵੱਲੋਂ ਚੰਡੀਗੜ੍ਹ ਅਤੇ ਮੋਹਾਲੀ ਵਰਗੇ ਸ਼ਹਿਰਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਇਆ ਜਾਂਦਾ ਹੈ, ਉਸੇ ਤਰ੍ਹਾਂ ਪੂਰੇ ਪੰਜਾਬ ਵਿੱਚ ਹਰ ਘਰ ਤੱਕ ਸਾਫ ਪੀਣਯੋਗ ਪਾਣੀ ਪਹੁੰਚਾਇਆ ਜਾਣਾ ਚਾਹੀਦਾ ਹੈ।

नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।

Leave a Comment

Leave a Reply

Your email address will not be published. Required fields are marked *