Balkar Singh Sidhu Development Drive
Balkar Singh Sidhu Development Drive : ਬਠਿੰਡਾ (ਜਗਸੀਰ ਭੁੱਲਰ) ਹਲਕਾ ਰਾਮਪੁਰਾ ਫੂਲ ਤੋਂ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਨਗਰ ਭਾਈ ਰੂਪਾ ਵਿੱਚ ਵਿਕਾਸ ਕਾਰਜ ਇਤਿਹਾਸਕ ਰਫ਼ਤਾਰ ਨਾਲ ਚੱਲ ਰਹੇ ਹਨ। ਮਕਾਨ ਉਸਾਰੀ, ਸੀਵਰੇਜ, ਪੀਣਯੋਗ ਪਾਣੀ, ਸਿਹਤ ਸਹੂਲਤਾਂ ਅਤੇ ਸੜਕਾਂ ਦੇ ਮੁੱਖ ਪ੍ਰੋਜੈਕਟ ਜਾਰੀ ਜਾਂ ਮੁਕੰਮਲ ਹੋ ਚੁੱਕੇ ਹਨ।
ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਨਗਰ ਵਿੱਚ ਸੈਂਕੜੇ ਮਕਾਨ ਬਣਾਉਣ ਦੀ ਯੋਜਨਾ ਤਹਿਤ ਪ੍ਰਤੀ ਲਾਭਪਾਤਰੀ 2.5 ਲੱਖ ਰੁਪਏ ਦੀ ਮਾਲੀ ਮਦਦ ਦਿੱਤੀ ਜਾ ਰਹੀ ਹੈ, ਜਿੰਨ੍ਹਾਂ ਲਈ 8.97 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
ਨਗਰ ਵਿੱਚ ਛੱਪੜਾਂ ਦੇ ਪਾਣੀ ਦੀ ਨਿਕਾਸੀ ਲਈ 9.58 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਈਪਲਾਈਨ ਮੁਕੰਮਲ ਹੋ ਚੁੱਕੀ ਹੈ, ਜਿਸਦਾ ਗੰਦਾ ਪਾਣੀ ਭਵਿੱਖ ਵਿੱਚ ਟਰੀਟਮੈਂਟ ਪਲਾਂਟ ਰਾਹੀਂ ਖੇਤਾਂ ਤੱਕ ਪੁੱਜਾਇਆ ਜਾਵੇਗਾ।

ਸ਼ਹਿਰ ਵਾਸੀਆਂ ਲਈ 1.5 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਵਾਟਰ ਵਰਕਸ ਲਗਾਇਆ ਜਾ ਰਿਹਾ ਹੈ, ਜਿਸ ਨਾਲ ਸਾਫ਼ ਅਤੇ ਸੁਰੱਖਿਅਤ ਪੀਣਯੋਗ ਪਾਣੀ ਉਪਲਬਧ ਹੋਵੇਗਾ।
ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ 2 ਕਰੋੜ ਰੁਪਏ ਨਾਲ ਸਰਕਾਰੀ ਹਸਪਤਾਲ ਨਵੀਨੀਕਰਨ ਹੇਠ ਹੈ। ਸੜਕਾਂ ਦੇ ਨਵੀਨੀਕਰਨ ਅਤੇ ਇੰਟਰਲੌਕ ਟਾਈਲ ਲਗਾਉਣ ਲਈ 3.89 ਕਰੋੜ ਰੁਪਏ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ।
ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਲਕੇ ਦੇ ਹਰ ਸ਼ਹਿਰ ਅਤੇ ਪਿੰਡ ਨੂੰ ਆਧੁਨਿਕ ਬੁਨਿਆਦੀ ਸੁਵਿਧਾਵਾਂ ਨਾਲ ਲੈਸ ਕਰਨ ਵਿੱਚ ਵੱਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
