Ban on fireworks and crackers ਜ਼ਿਲ੍ਹਾ ਬਰਨਾਲਾ ਦੇ ਆਮ ਬਜ਼ਾਰਾਂ ਵਿੱਚ ਕਿਸੇ ਕਿਸਮ ਦੇ ਪਟਾਖੇ, ਆਤਿਸ਼ਬਾਜ਼ੀ ਆਦਿ ਨੂੰ ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ ’ਤੇ ਪਾਬੰਦੀ — ਜ਼ਿਲ੍ਹਾ ਮੈਜਿਸਟਰੇਟ
ਬਰਨਾਲਾ, 3 ਅਕਤੂਬਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਟੀ ਬੈਨਿਥ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਬਰਨਾਲਾ ਦੇ ਆਮ ਬਜ਼ਾਰਾਂ ਵਿੱਚ ਕਿਸੇ ਕਿਸਮ ਦੇ ਪਟਾਖੇ, ਆਤਿਸ਼ਬਾਜ਼ੀ ਆਦਿ ਨੂੰ ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ ’ਤੇ ਪਾਬੰਦੀ ਹੋਵੇਗੀ। ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਦੀਵਾਲੀ/ਗੁਰਪੂਰਬ/ਕ੍ਰਿਸਮਿਸ/ਨਵਾਂ ਸਾਲ ਦੇ ਤਿਉਹਾਰਾਂ ਦੇ ਦਿਨਾਂ ਵਿੱਚ ਆਮ ਪਬਲਿਕ ਵੱਲੋਂ ਪਟਾਖੇ, ਆਤਿਸ਼ਬਾਜ਼ੀ ਅਤੇ ਅਜਿਹੀ ਹੋਰ ਕਈ ਤਰਾਂ ਦੀ ਸਮੱਗਰੀ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜਿਸ ਨਾਲ ਸ਼ੋਰ—ਸਰਾਬਾ ਪੈਦਾ ਹੁੰਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ CAi TV ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ
ਤਿਉਹਾਰ ਸਮੇਂ ਪਟਾਖੇ ਚਲਾਉਣ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ, ਇਸ ਲਈ ਜਨ ਹਿੱਤ ਨੂੰ ਧਿਆਨ ’ਚ ਰੱਖਦੇ ਹੋਏ ਸੰਭਾਵਿਤ ਖਤਰੇ ਤੋਂ ਬਚਣ ਲਈ ਜ਼ਿਲ੍ਹਾ ਬਰਨਾਲਾ ਅੰਦਰ ਪਟਾਖੇ, ਆਤਿਸ਼ਬਾਜੀ ਆਦਿ ਬਣਾਉਣ, ਭੰਡਾਰ ਕਰਨ ਅਤੇ ਖਰੀਦਣ ਤੇ ਵੇਚਣ ਨੂੰ ਨਿਯਮਤ ਕਰਨਾ ਅਤਿ ਜ਼ਰੂਰੀ ਹੈ। ਇਸ ਤੋਂ ਇਲਾਵਾ ਦੇਸ਼ ਅੰਦਰ ਗੈਰ ਕਾਨੂੰਨੀ ਧਮਾਕੇਖੇਜ਼ ਸਮੱਗਰੀ ਬਰਾਮਦ ਹੋ ਰਹੀ ਹੈ ਜਿਸ ਵਿੱਚ ਪੋਟਾਸ਼ੀਅਮ ਕਲੋਰੋਟ ਕੈਮੀਕਲ ਹੁੰਦਾ ਹੈ, ਜੋ ਕਿ ਬਹੁਤ ਜ਼ਿਆਦਾ ਖਤਰਨਾਕ ਹੁੰਦਾ ਹੈ।ਇਸ ਨਾਲ ਬਹੁਤ ਵੱਡਾ ਧਮਾਕਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਜਾਨੀ ਮਾਲੀ ਨੁਕਸਾਨ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ।
Ban on fireworks and crackers
ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਵਿਦੇਸ਼ਾਂ ਤੋਂ ਆਉਂਦੀ ਗੈਰ ਕਾਨੂੰਨੀ ਧਮਾਕੇਖੇਜ਼ ਸਮੱਗਰੀ ਬਣਾਉਣ, ਸਟੋਰ ਕਰਨ, ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਲੋੜੀਂਦੇ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ।

ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਛੋਟੇ ਪਟਾਖਿਆਂ ਦੀ ਵੇਚ ੋਤੇ ਖਰੀਦ ਲਈ ਜ਼ਿਲ੍ਹੇ ਅੰਦਰ ਸਥਾਨ ਨਿਰਧਾਰਤ ਕੀਤੇ ਗਏ ਹਨ। ਬਰਨਾਲਾ ਸ਼ਹਿਰ ਵਿਖੇ 25 ਏਕੜ, ਧਨੌਲਾ ਵਿਖੇ ਪੱਕਾ ਬਾਗ ਸਟੇਡੀਅਮ, ਹੰਡਿਆਇਆ ਵਿਖੇ ਗੁਰੂ ਤੇਗ ਬਹਾਦਰ ਸਟੇਡੀਅਮ, ਤਪਾ ਵਿਖੇ ਘੁੰਨਸ ਰੋਡ ਉਪਰ ਬਣੇ ਸਟੇਡੀਅਮ (ਕੱਸੀ ਵਾਲਾ ਗਰਾਊਂਡ) ਵਾਲੀ ਜਗ੍ਹਾ, ਸ਼ਹਿਣਾ ਵਿਖੇ ਬੀਬੜੀਆਂ ਮਾਈਆਂ ਦੇ ਮੰਦਰ ਵਾਲੀ ਜਗ੍ਹਾ ਦੇ ਗਰਾਊਂਡ, ਭਦੌੜ ਵਿਖੇ ਪਬਲਿਕ ਸਪੋਰਟਸ ਸਟੇਡੀਅਮ, ਮਹਿਲ ਕਲਾਂ ਵਿਖੇ ਗੋਲਡਨ ਕਲੋਨੀ ਵਾਲੀ ਜਗ੍ਹਾ ਵਿਖੇ ਪਟਾਖੇ ਵੇਚੇ ਤੇ ਖਰੀਦੇ ਜਾ ਸਕਣਗੇ।
Ban on fireworks and crackers In Barnala Market
ਹੁਕਮਾਂ ਮੁਤਾਬਿਕ ਨਿਰਧਾਰਿਤ ਥਾਵਾਂ ਨੂੰ ਨਾਨ ਸਮੋਕਿੰਗ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਉਪਰੋਕਤ ਸਥਾਨਾਂ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਅੰਦਰ ਹੋਰ ਕਿਸੇ ਥਾਂ ਦੀ ਵਰਤੋਂ ਪਟਾਖੇ ਅਤੇ ਆਤਿਸ਼ਬਾਜੀ ਦੀ ਖਰੀਦ ਜਾਂ ਵਿਕਰੀ ਲਈ ਨਹੀਂ ਕੀਤੀ ਜਾ ਸਕਦੀ। ਰਿਹਾਇਸ਼ੀ ਅਤੇ ਵਪਾਰਕ ਥਾਵਾਂ ’ਤੇ ਵੀ ਪਟਾਖੇ ਅਤੇ ਆਤਿਸ਼ਬਾਜੀ ਦੀ ਖਰੀਦ ਜਾਂ ਵਿਕਰੀ ਨਹੀਂ ਕੀਤੀ ਜਾ ਸਕਦੀ। ਵਿਦਿਅਕ ਸੰਸਥਾਵਾਂ, ਹਸਪਤਾਲਾਂ, ਕੋਰਟ, ਧਾਰਮਿਕ ਥਾਵਾਂ ਆਦਿ ਦੇ ਨਜ਼ਦੀਕ ਪਟਾਖੇ ਅਤੇ ਆਤਿਸ਼ਬਾਜੀ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਜਾਰੀ ਨਿਰਦੇਸ਼ਾਂ ਮੁਤਾਬਕ ਦੀਵਾਲੀ ਅਤੇ ਗੁਰਪੁਰਬ ਵਾਲੇ ਦਿਨ ਪਟਾਖੇ ਚਲਾਉਣ ਦਾ ਸਮਾਂ ਵੀ ਨਿਸ਼ਚਿਤ ਕੀਤਾ ਗਿਆ ਹੈ।
Ban on fireworks and crackers Download CAi TV Mobile APP From Google Play Store
ਦੀਵਾਲੀ ਸਬੰਧੀ ਆਮ ਥਾਵਾਂ ’ਤੇ ਪਟਾਖੇ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ ਚਲਾਉਣ ਦੀ ਆਗਿਆ ਹੋਵੇਗੀ ਅਤੇ ਬਾਕੀ ਸਮੇਂ ਵਿੱਚ ਪਟਾਖੇ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਗੁਰਪੂਰਬ ਵਾਲੇ ਦਿਨ ਇੱਕ ਘੰਟੇ ਲਈ ਪਟਾਖੇ ਚਲਾਉਣ ਦਾ ਸਮਾਂ ਸਵੇਰੇ 4 ਵਜੇਂ ਤੋਂ ਸਵੇਰੇ 5 ਵਜੇ ਤੱਕ ਅਤੇ ਇੱਕ ਘੰਟੇ ਲਈ ਰਾਤ ਨੂੰ 9 ਵਜੇ ਤੋਂ ਰਾਤ 10 ਵਜੇ ਤੱਕ ਦਾ ਹੋਵੇਗਾ ਤੇ ਬਾਕੀ ਸਮੇਂ ਪਟਾਖੇ ਚਲਾਉਣ ’ਤੇ ਪਾਬੰਦੀ ਹੋਵੇਗੀ। ਕ੍ਰਿਸਮਿਸ ਅਤੇ ਨਵਾਂ ਸਾਲ ਮੌਕੇ ਪਟਾਖੇ ਚਲਾਉਣ ਦਾ ਸਮਾਂ ਰਾਤ 11:55 ਤੋਂ 12:30 ਵਜੇ ਤੱਕ ਹੋਵੇਗਾ ਤੇ ਬਾਕੀ ਸਮੇਂ ਪਟਾਖੇ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ।
