Barnala Breaking News, ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ.ਏ.ਐੱਸ ਵਲੋਂ ਅੱਜ ਖੇਤੀਬਾੜੀ ਵਿਭਾਗ, ਪੰਚਾਇਤੀ ਰਾਜ, ਮਾਲ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੀ ਅਹਿਮ ਮੀਟਿੰਗ ਬੁਲਾਈ ਗਈ ਅਤੇ ਪਰਾਲੀ ਪ੍ਰਬੰਧਨ ਲਈ ਰਣਨੀਤੀ ਉਲੀਕੀ ਗਈ।
ਬਰਨਾਲਾ: 22 ਜੁਲਾਈ (ਹਰਪ੍ਰੀਤ ਸ਼ਰਮਾ) ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੇ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਆਗਾਮੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ.ਏ.ਐੱਸ ਵਲੋਂ ਅੱਜ ਖੇਤੀਬਾੜੀ ਵਿਭਾਗ, ਪੰਚਾਇਤੀ ਰਾਜ, ਮਾਲ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੀ ਅਹਿਮ ਮੀਟਿੰਗ ਬੁਲਾਈ ਗਈ ਅਤੇ ਪਰਾਲੀ ਪ੍ਰਬੰਧਨ ਲਈ ਰਣਨੀਤੀ ਉਲੀਕੀ ਗਈ।
- ਡਿਪਟੀ ਕਮਿਸ਼ਨਰ ਵਲੋਂ ਸਾਂਝੇ ਹੰਭਲੇ ਨਾਲ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਦਾ ਸੱਦਾ
- ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
Barnala Breaking News
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ 25 ਦੇ ਕਰੀਬ ਹਾਟ ਸਪਾਟ ਪਿੰਡ ਹਨ ਜਿਨ੍ਹਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਓਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ, ਮੋਹਤਬਰਾਂ ਅਤੇ ਵਿਭਾਗੀ ਸਟਾਫ਼ ਰਾਹੀਂ ਹਰ ਕਿਸਾਨ ਤੱਕ ਪਹੁੰਚ ਕੀਤੀ ਜਾਵੇ ਤਾਂ ਜੋ ਓਨ੍ਹਾਂ ਨੂੰ ਪਰਾਲੀ ਦੇ ਢੁਕਵੇਂ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਜਾ ਸਕੇ।
ਇਸ ਮੌਕੇ ਉਨ੍ਹਾਂ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਨੂੰ ਕਿਸਾਨਾਂ ਦੀਆਂ ਸੂਚੀਆਂ ਤਿਆਰ ਕਰਨ ਅਤੇ ਅਗਾਂਹਵਧੂ ਕਿਸਾਨਾਂ ਨੂੰ ਹੋਰ ਹੱਲਾਸ਼ੇਰੀ ਦੇਣ ਲਈ ਆਖਿਆ।
ਓਨ੍ਹਾਂ ਪੰਚਾਇਤੀ ਰਾਜ ਵਿਭਾਗ ਨੂੰ ਪੰਚਾਇਤਾਂ ਨਾਲ ਰਾਬਤਾ ਬਣਾਉਣ ਅਤੇ ਸਹਿਕਾਰਤਾ ਵਿਭਾਗ ਨੂੰ ਕਿਸਾਨਾਂ ਨਾਲ ਰਾਬਤਾ ਕਰਕੇ ਓਨ੍ਹਾਂ ਨੂੰ ਪ੍ਰੇਰਿਤ ਕਰਨ ਦੇ ਨਿਰਦੇਸ਼ ਦਿੱਤੇ।
ਓਨ੍ਹਾਂ ਕਿਹਾ ਕਿ ਪਿੰਡ ਪੱਧਰ ਅਤੇ ਕਲੱਸਟਰ ਪੱਧਰ ‘ਤੇ ਅਧਿਕਾਰੀ ਅਤੇ ਨੋਡਲ ਅਫ਼ਸਰ ਤਾਇਨਾਤ ਕਰਨ ਤੋਂ ਇਲਾਵਾ ਨਿਗਰਾਨੀ ਲਈ ਸੀਨੀਅਰ ਅਧਿਕਾਰੀ ਲਾਏ ਜਾਣਗੇ ਤਾਂ ਜੋ ਪਰਾਲੀ ਪ੍ਰਬੰਧਨ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਤਵੰਤ ਸਿੰਘ, ਐੱਸ ਪੀ ਰਾਜੇਸ਼ ਛਿੱਬਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਰਿੰਦਰਪਾਲ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਗੁਰਜਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਜਗ
Barnala Breaking News For More News Download CAi TV Mobile APP From Google Play Store