
Barnala District Legal Services Authority
Barnala District Legal Services Authority(ਕ੍ਰਾਈਮ ਆਵਾਜ਼ ਇੰਡੀਆ ਬਿਊਰੋ)ਬਰਨਾਲਾ 16nov2025: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੀ ਯੋਗ ਅਗਵਾਈ ਹੇਠ ‘ਯੂਥ ਅਗੇਂਸਟ ਡਰਗਜ਼’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਕੋਰਟ ਕੰਪਲੈਕਸ ਬਰਨਾਲਾ ਵਿੱਚ ਨੁੱਕੜ ਨਾਟਕ ਕਰਵਾਇਆ ਗਿਆ।
ਇਹ ਨੁੱਕੜ ਨਾਟਕ ਵਾਈ.ਐਸ. ਕਾਲਜ ਦੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਿਤ ਕੀਤਾ ਗਿਆ, ਜਿਸ ਰਾਹੀਂ ਨਸ਼ਿਆਂ ਦੇ ਦੁਰਪ੍ਰਭਾਵ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਏ ਗਏ। ਨਾਟਕ ਵਿੱਚ ਦਿਖਾਇਆ ਗਿਆ ਕਿ ਨਸ਼ਿਆਂ ਦੀ ਲਤ ਕਾਰਨ ਕਿਵੇਂ ਹੱਸਦੇ-ਖੇਡਦੇ ਪਰਿਵਾਰ ਉਜੜ ਜਾਂਦੇ ਹਨ ਅਤੇ ਨੌਜਵਾਨ ਪੀੜ੍ਹੀ ਗਲਤ ਰਾਹਾਂ ਵੱਲ ਧੱਕੀ ਜਾਂਦੀ ਹੈ। ਨੁੱਕੜ ਨਾਟਕ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ।
ਇਸ ਮੌਕੇ ਜ਼ਿਲ੍ਹੇ ਦੇ ਸਮੂਹ ਜੱਜ ਸਾਹਿਬਾਨ, ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ, ਲੀਗਲ ਏਡ ਡਿਫੈਂਸ ਕਾਊਂਸਲ, ਮੈਡੀਏਟਰ, ਵਕੀਲ ਸਾਹਿਬਾਨ ਅਤੇ ਆਮ ਜਨਤਾ ਵੱਡੀ ਗਿਣਤੀ ਵਿੱਚ ਮੌਜੂਦ ਰਹੀ।

ਇਸ ਦੌਰਾਨ ਜੱਜ ਸਾਹਿਬਾਨ ਵੱਲੋਂ ਜਾਣਕਾਰੀ ਦਿੱਤੀ ਗਈ ਕਿ ‘ਯੂਥ ਅਗੇਂਸਟ ਡਰਗਜ਼’ ਮੁਹਿੰਮ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਰਾਜ ਪੱਧਰ ‘ਤੇ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣਾ ਹੈ।
ਉਨ੍ਹਾਂ ਦੱਸਿਆ ਕਿ ਇਹ ਮੁਹਿੰਮ 6 ਦਸੰਬਰ 2025 ਤੋਂ ਸ਼ੁਰੂ ਹੋ ਕੇ 6 ਜਨਵਰੀ 2026 ਤੱਕ ਚਲਾਈ ਜਾਵੇਗੀ। ਇਸ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ, ਸ਼ਹਿਰਾਂ, ਸਕੂਲਾਂ ਅਤੇ ਕਾਲਜਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾਣਗੇ। ਨਾਲ ਹੀ ਨੁੱਕੜ ਨਾਟਕਾਂ, ਸਾਈਕਲ ਰੈਲੀਆਂ, ਵਾਕਾਥੋਨ, ਪੋਸਟਰ ਮੇਕਿੰਗ, ਸਲੋਗਨ ਮੇਕਿੰਗ ਅਤੇ ਡਿਬੇਟ ਮੁਕਾਬਲਿਆਂ ਰਾਹੀਂ ਆਮ ਜਨਤਾ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਸਾਡੀ CAi TV ਐਪ ਡਾਊਨਲੋਡ ਕਰੋ। ਵੀਡੀਓਜ਼ ਦੇਖਣ ਲਈ Crime Awaz India ਦੇ YouTube ਚੈਨਲ ਨੂੰ Subscribe ਕਰੋ ਅਤੇ W/A Channel ਨੂੰ Follow ਕਰੋ। Crime Awaz India ਸਭੀ ਸੋਸ਼ਲ ਮੀਡੀਆ ਪਲੇਟਫ਼ਾਰਮਾਂ ‘ਤੇ ਉਪਲਬਧ ਹੈ, ਜਿੱਥੇ ਤੁਸੀਂ ਸਾਨੂੰ Facebook, Twitter, Koo, ShareChat ਅਤੇ Dailyhunt ‘ਤੇ ਵੀ ਫਾਲੋ ਕਰ ਸਕਦੇ ਹੋ।
