ਪਰਾਲੀ ਪ੍ਰਬੰਧਨ : ਡਿਪਟੀ ਕਮਿਸ਼ਨਰ ਨੇ ਪਿੰਡ ਕੋਟਦੁੰਨਾ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

crimeawaz
4 Min Read

Barnala Farmer Meeting 2025 – ਬਰਨਾਲਾ, 23 ਅਗਸਤ ਅਤੇ ਕਿਸਾਨਾਂ ਤੱਕ ਪਹੁੰਚ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕੀਤਾ ਜਾ ਰਿਹਾ ਹੈ ਤਾਂ ਜੋ ਸੀਜ਼ਨ ਦੌਰਾਨ ਕੋਈ ਮੁਸ਼ਕਲ ਨਾ ਆਵੇ ਤੇ ਪਰਾਲੀ ਪ੍ਰਬੰਧਨ ਲਾਗੂ ਕੀਤਾ ਜਾ ਸਕੇ।

Barnala Farmer Meeting 2025

ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਕੋਟਦੁੰਨਾ ਵਿਖੇ ਕਿਸਾਨਾਂ ਨਾਲ ਮਿਲਣੀ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਲਈ ਪਿੰਡ ਪੱਧਰ ਤੱਕ ਸਟਾਫ਼ ਨਿਯੁਕਤ ਕੀਤਾ ਗਿਆ ਹੈ, ਜੋ ਕਿਸਾਨਾਂ ਨਾਲ ਮਿਲ ਕੇ ਉਹਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਪੂਰਾ ਸਹਿਯੋਗ ਕਰਨਗੇ, ਜਿਨ੍ਹਾਂ ਕਿਸਾਨਾਂ ਕੋਲ ਖੇਤੀ ਮਸ਼ੀਨਰੀ ਨਹੀਂ ਹੈ, ਉਹਨਾਂ ਨੂੰ ਖੇਤੀ ਮਸ਼ੀਨਰੀ ਉਪਲਬਧ ਕਰਵਾਈ ਜਾਵੇਗੀ। [ Barnala Farmer Meeting 2025 ]

ਉਨ੍ਹਾਂ ਦੱਸਿਆ ਕਿ ਪਿੰਡ ਦੀਆਂ ਸੁਸਾਇਟੀਆਂ ਵਿੱਚ ਪਿੰਡਾਂ ਵਿੱਚ ਉਪਲਬਧ ਖੇਤੀ ਮਸ਼ੀਨਰੀ ਅਤੇ ਜ਼ਿਲ੍ਹੇ ਵਿੱਚ ਉਪਲਬਧ ਬੇਲਰਾਂ ਦੀਆਂ ਸੂਚੀਆਂ ਲਗਾਈਆਂ ਗਈਆਂ ਹਨ, ਜਿਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ। ਪਿੰਡ ਦੀ ਪੰਚਾਇਤ ਤੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਭਰਵਾਂ ਹੁੰਗਾਰਾ ਦਿੱਤਾ ਗਿਆ। ਉਨ੍ਹਾਂ ਵੱਲੋਂ ਪਿੰਡ ਵਿੱਚ ਜਾਂ ਪਿੰਡ ਦੇ ਆਸ ਪਾਸ ਪਰਾਲੀ ਦਾ ਡੰਪ ਲਗਵਾਉਣ ਲਈ ਕਿਹਾ। [ Barnala Farmer Meeting 2025 ]

Barnala Farmer Meeting 2025

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੇ ਉਹ ਕਿਸਾਨ ਜੋ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਹਨਾਂ ਲਈ ਲੱਕੀ ਡਰਾਅ(ਪਰਾਲੀ) ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ 1,00,000 ਰੁਪਏ 25 ਕਿਸਾਨਾਂ ਵਿੱਚ ਵੰਡਿਆ ਜਾਵੇਗਾ, ਜਿਸ ਵਿੱਚ ਪਹਿਲਾਂ ਇਨਾਮ 20,000 , ਦੂਜਾ ਇਨਾਮ 15000 ਰੁਪਏ, ਤੀਸਰਾ ਇਨਾਮ 10000 ਤੇ ਬਾਕੀ 22 ਕਿਸਾਨਾਂ ਵਿੱਚ 2500—2500 ਰੁਪਏ ਵੰਡਿਆ ਜਾਵੇਗਾ। ਜਿਸ ਨੂੰ ਅਪਲਾਈ ਕਰਨ ਦੀ ਆਖਰੀ ਮਿਤੀ 31 ਅਗਸਤ ਹੈ। [ Barnala Farmer Meeting 2025 ]

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਕਿਸਾਨ ਪਰਾਲੀ ਦੀ ਸੁਚੱਜੀ ਵਰਤੋਂ ਕਰਦੇ ਹਨ ਉਹ ਇਸ ਲੱਕੀ ਡਰਾਅ ਦਾ ਲਾਭ ਲੈਣ ਲਈ ਅਪਲਾਈ ਕਰਨ।ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਸ. ਜਗਸੀਰ ਸਿੰਘ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਵਾਲੀਆਂ ਮਸ਼ੀਨਾਂ ਬਾਰੇ ਜਾਣਕਾਰੀ ਲੈਣ ਲਈ ਖੇਤੀਬਾੜੀ ਵਿਭਾਗ ਬਰਨਾਲਾ ਦੇ ਸਾਰੇ ਦਫਤਰਾਂ ਵਿੱਚ ਸੰਪਰਕ ਕਰ ਸਕਦੇ ਹਨ, ਇਸ ਲਈ ਖੇਤੀਬਾੜੀ ਵਿਭਾਗ ਵੱਲੋਂ ਇੱਕ ਨੰਬਰ 7973975463 ਜਾਰੀ ਕੀਤਾ ਗਿਆ ਹੈ, ਜਿਸ ‘ਤੇ ਫੋਨ ਕਰਕੇ ਲੱਕੀ ਡਰਾਅ (ਪਰਾਲੀ) ਅਤੇ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਹੋ।ਕਿਸਾਨ ਅੰਮ੍ਰਿਤਪਾਲ ਸਿੰਘ ਅਤੇ ਗੁਰਹਰਵੀਰ ਸਿੰਘ ਵੱਲੋਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਦੇ ਆਪਣੇ ਤਜਰਬੇ ਸਾਂਝੇ ਕੀਤੇ ਗਏ।

Barnala Farmer Meeting 2025

ਇਸ ਮੌਕੇ ਧਰਮਵੀਰ ਸਿੰਘ, ਸੁਖਪਾਲ ਸਿੰਘ ਖੇਤੀਬਾੜੀ ਅਫ਼ਸਰ, ਸੁਨੀਤਾ ਰਾਣੀ ਨੋਡਲ ਅਫ਼ਸਰ (ਪਰਾਲੀ), ਗੁਰਮੀਤ ਸਿੰਘ, ਅੰਮ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਦਵਿੰਦਰ ਸਿੰਘ, ਖੇਤੀਬਾੜੀ ਸਬ ਇੰਸਪੈਕਟਰ, ਨਿਖਿਲ ਸਿੰਗਲਾ, ਸੋਨੀ ਖਾਨ, ਬੀ ਡੀ ਪੀ ਓ ਕਲੱਸਟਰ ਅਫ਼ਸਰ, ਪਿੰਡ ਦੀ ਪੰਚਾਇਤ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਟਦੂਨਾ, ਨੋਡਲ ਅਫ਼ਸਰ, ਆਰ ਜੀ ਆਰ ਸੈੱਲ , ਸੀ ਆਈ ਆਈ ਫਾਊਡੇਸ਼ਨ ਦੇ ਨੁਮਾਇੰਦੇ ਤੇ ਵੱਡੀ ਗਿਣਤੀ ਵਿੱਚ ਪਿੰਡ ਦੇ ਕਿਸਾਨ ਹਾਜ਼ਰ ਸਨ।

My Report: Send Your City New

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ

Leave a Comment

Leave a Reply

Your email address will not be published. Required fields are marked *