- ਮਜ਼ਦੂਰ ਰੱਖਣ ਤੋਂ ਪਹਿਲਾਂ ਸਥਾਈ ਪਤੇ ਸਮੇਤ ਹੋਰ ਰਿਕਾਰਡ ਰੱਖਣ ਦੀ ਹਦਾਇਤ
ਬਰਨਾਲਾ, 20 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਟੀ ਬੈਨਿਥ ਆਈ.ਏ.ਐਸ. ਨੇ ਭਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਸਰਕਾਰੀ ਸੜਕ, ਰਸਤੇ ਅਤੇ ਜ਼ਮੀਨ ’ਤੇ ਨਜਾਇਜ਼ ਕਬਜ਼ਾ ਨਹੀਂ ਕਰ ਸਕਦਾ।
Barnala Government Land Occupation News

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ CAi TV ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ
ਇਸ ਦੇ ਨਾਲ ਹੀ ਉਹਨਾਂ ਹਦਾਇਤ ਕੀਤੀ ਕਿ ਜ਼ਿਲ੍ਹਾ ਬਰਨਾਲਾ ਅੰਦਰ ਪੋਲਟਰੀ ਫਾਰਮਾਂ, ਰਾਈਸ ਸੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕ ਅਤੇ ਘਰੇਲੂ ਨੌਕਰ ਰੱਖਣ ਵਾਲੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ ਅਤੇ ਮੁਕੰਮਲ ਪੱਕਾ ਪਤਾ, ਤਿੰਨ ਤਸਵੀਰਾਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ ਅਤੇ ਉਨਾਂ ਦੀਆਂ ਸਾਰੀਆਂ ਰਿਸ਼ਤੇਦਾਰੀਆਂ ਦੇ ਪਤੇ ਲਿਖ ਕੇ ਰੱਖੇ ਜਾਣ ਅਤੇ ਨੌਕਰ ਦੀ ਤਨਖਾਹ ਵਿਚੋਂ 100/200 ਰੁਪਏ ਦਾ ਮਨੀ ਆਰਡਰ ਉਸਦੇ ਨਜ਼ਦੀਕੀ ਰਿਸ਼ਤੇਦਾਰ ਦੇ ਪਤੇ ’ਤੇ ਭੇਜਣ, ਮਨੀ ਆਰਡਰ ਪਹੁੰਚਣ ਉਪਰੰਤ ਰਸੀਦ ਦੀ ਫੋਟੋ ਕਾਪੀ ਨੂੰ ਆਪਣੇ ਕਬਜ਼ੇ ਵਿੱਚ ਰੱਖਣ।

ਨੌਕਰ ਦੇ ਹੱਥਾਂ ਤੇ ਉਂਗਲਾਂ ਦੇ ਨਿਸ਼ਾਨ ਸੰਬੰਧਤ ਮਾਲਕ ਆਪਣੇ ਰਜਿਸਟਰ ਵਿੱਚ ਦਰਜ਼ ਕਰਨ ਅਤੇ ਇਹ ਸਾਰਾ ਰਿਕਾਰਡ ਸਬੰਧਤ ਪੁਲਿਸ ਥਾਣਾ ਅਤੇ ਚੌਕੀ ਵਿੱਚ ਦਰਜ਼ ਕਰਾਉਣਾ ਯਕੀਨੀ ਬਣਾਉਣਗੇ। ਇਸੇ ਤਰਾਂ ਮਕਾਨ ਮਾਲਕ ਵੀ ਆਪਣੇ ਮਕਾਨ ਵਿੱਚ ਰੱਖੇ ਜਾਣ ਵਾਲੇ ਕਿਰਾਏਦਾਰਾਂ ਦਾ ਪੂਰਾ ਵੇਰਵਾ ਸਬੰਧਤ ਥਾਣੇ/ਪੁਲਿਸ ਚੌਂਕੀ ਵਿੱਚ ਦਰਜ਼ ਕਰਵਾਉਣ।
ਉਪਰੋਕਤ ਹੁਕਮ ਮਿਤੀ 14 ਨਵੰਬਰ 2025 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। Barnala government land occupation