Barnala Health Survey Update : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੀਂਹ ਤੋਂ ਪ੍ਰਭਾਵਿਤ ਖੇਤਰਾਂ ਵਿਚ ਸਿਹਤ ਸਰਵੇਖਣ ਕੀਤਾ ਜਾ ਰਿਹਾ ਹੈ।
* ਮੀਂਹ ਦੇ ਮੱਦੇਨਜ਼ਰ ਖੜ੍ਹੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਜਾ ਰਿਹਾ ਸਰਵੇਖਣ
* ਵਿਭਾਗ ਵਲੋਂ 6 ਰੈਪਿਡ ਰਿਸਪਾਂਸ ਟੀਮਾਂ ਅਤੇ 2 ਮੋਬਾਈਲ ਟੀਮਾਂ ਵਲੋਂ ਵੀ ਦਿੱਤੀਆਂ ਜਾ ਰਹੀਆਂ ਹਨ ਸੇਵਾਵਾਂ

ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਆਸ਼ਾ ਵਰਕਰ, ਏਐਨਐਮ, ਐਮ ਪੀ ਡਬਲਯੂ ਅਤੇ ਹੋਰ ਸਟਾਫ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਿਹਤ ਸਰਵੇਖਣ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਕਿ ਪਾਣੀ ਜਾਂ ਮੱਖੀ – ਮੱਛਰ ਤੋਂ ਬਿਮਾਰੀਆਂ ਜਾਂ ਚਮੜੀ ਆਦਿ ਦੀ ਇਨਫੈਕਸ਼ਨ ਬਾਰੇ ਜਾਂਚ ਕੀਤੀ ਜਾ ਸਕੇ ਅਤੇ ਇਨ੍ਹਾਂ ਸਿਹਤ ਸਮੱਸਿਆਵਾਂ ਤੋਂ ਬਚਾਅ ਦੇ ਪੱਖ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। Barnala Health Survey Update
Barnala Health Survey Update
ਓਨ੍ਹਾਂ ਦੱਸਿਆ ਕਿ ਟੀਮਾਂ ਵਲੋਂ ਪਹਿਲੇ ਪੜਾਅ ਵਿੱਚ ਜਿਆਦਾ ਪਾਣੀ ਖੜ੍ਹਨ ਵਾਲੇ ਸ਼ਹਿਰੀ ਖੇਤਰਾਂ ਅਤੇ ਪਿੰਡਾਂ ਵਿਚ ਸਰਵੇਖਣ ਕੀਤਾ ਜਾ ਰਿਹਾ ਹੈ।
” Barnala Health Survey Update ”

ਓਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਮੀਂਹ ਕਾਰਨ ਉਪਜੀ ਸਥਿਤੀ ਦੇ ਮੱਦੇਨਜ਼ਰ 6 ਰੈਪਿਡ ਰਿਸਪਾਂਸ ਟੀਮਾਂ ( 2 ਟੀਮਾਂ ਬਰਨਾਲਾ, ਤਪਾ, ਧਨੌਲਾ, ਮਹਿਲਾ ਕਲਾਂ, ਭਦੌੜ ਅਤੇ 2 ਮੋਬਾਈਲ ਟੀਮਾਂ ਬਰਨਾਲਾ ਅਤੇ ਧਨੌਲਾ ਸਿਹਤ ਸੇਵਾਵਾਂ ਲਈ ਤਾਇਨਾਤ ਕੀਤੀਆਂ ਗਈਆਂ ਹਨ। Barnala Health Survey Update
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ
