ਜਮ੍ਹਾਂਖੋਰੀ ਅਤੇ ਵਧੇਰੇ ਕੀਮਤ ਵਸੂਲਣ ਵਾਲਿਆਂ ਨੂੰ ਚੇਤਾਵਨੀ

Mittal
By Mittal
3 Min Read
Highlights
  • *ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਨਜ਼ਰਸਾਨੀ ਦੀ ਦਿੱਤੀ ਗਈ ਜ਼ਿੰਮੇਵਾਰੀ

Barnala News Today 2 ਸਤੰਬਰ:- ਹੜ੍ਹਾਂ ਵਰਗੇ ਹਾਲਾਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਜ਼ਰੂਰੀ ਚੀਜ਼ਾਂ ਦੀ ਜਮ੍ਹਾਖੋਰੀ ਕਰਨ ਵਾਲੇ ਅਤੇ ਵਧੇਰੇ ਕੀਮਤ ਵਸੂਲਣ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਜ਼ਰੂਰੀ ਚੀਜ਼ਾਂ ਜਿਵੇਂ ਕਿ ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਦੀਆਂ ਲੋੜਾਂ ਦੀਆਂ ਵਸਤੂਆਂ ਦੀ ਜਮ੍ਹਾਂਖੋਰੀ ਕਰ ਰਹੇ ਹਨ। ਇਸ ਨਾਲ ਕੀਮਤਾਂ ਵਿੱਚ ਵਾਧੇ, ਕਾਲਾਬਾਜ਼ਾਰੀ ਅਤੇ ਸਪਲਾਈ ਦੀ ਕਮੀ ਵੱਲ ਅਗਵਾਈ ਕਰ ਰਿਹਾ ਹੈ, ਜਿਸ ਨਾਲ ਆਮ ਲੋਕਾਂ, ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ

Barnala News Today

ਉਨ੍ਹਾਂ ਹਦਾਇਤ ਕੀਤੀ ਕਿ ਇਨ੍ਹਾਂ ਵਸਤਾਂ ਦੇ ਭੰਡਾਰਨ ਦੀ ਸਖ਼ਤ ਮਨਾਹੀ ਹੈ। ਇਸ ਦੀ ਉਲੰਘਣਾ ਕਰਨ ਵਾਲੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਕਿਸੇ ਵੀ ਵਿਅਕਤੀ, ਵਪਾਰੀ, ਫਰਮ ਜਾਂ ਇਕਾਈ ਨੂੰ ਜ਼ਰੂਰੀ ਵਸਤੂਆਂ ਦਾ ਭੰਡਾਰ ਕਰਨ ਦੀ ਇਜਾਜ਼ਤ ਨਹੀਂ ਹੈ। ਇਹਨਾਂ ‘ਚ ਅਨਾਜ ਅਤੇ ਵਸਤਾਂ, ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ ਅਤੇ ਹੋਰ ਬਾਲਣ ਅਤੇ ਰੋਜ਼ਾਨਾ ਵਰਤੋਂ ਦੀਆਂ ਹੋਰ ਚੀਜ਼ਾਂ ਸ਼ਾਮਲ ਹਨ।

Barnala News Today ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਵਾਸੀ , ਕਾਲਾਬਾਜ਼ਾਰੀ ਜਾਂ ਕੀਮਤ ਵਿੱਚ ਹੇਰਾਫੇਰੀ ਦੇ ਕਿਸੇ ਵੀ ਮਾਮਲੇ ਦੀ ਸੂਚਨਾ ਸਬੰਧਤ ਅਧਿਕਾਰੀਆਂ ਨੂੰ ਦੇ ਸਕਦੇ ਹਨ। ਜ਼ਰੂਰੀ ਵਸਤਾਂ/ਪੈਟਰੋਲ/ਡੀਜ਼ਲ/ਆਦਿ ਸਬੰਧੀ ਸ਼ਿਕਾਇਤ ਲਈ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀ ਹਰਸ਼ਰਨਜੀਤ ਸਿੰਘ, ਡੀ.ਐਫ.ਐਸ.ਸੀ ਨੂੰ 97797-25465 ਅਤੇ ਏ.ਐਫ.ਐਸ.ਓ., 9872018044 ਸ੍ਰੀ ਪਰਦੀਪ ਸਿੰਘ ਸੰਪਰਕ ਕੀਤਾ ਜਾ ਸਕਦਾ ਹੈ।

Barnala News Today

ਇਸੇ ਤਰ੍ਹਾਂ ਪਸ਼ੂਆਂ ਸਬੰਧੀ ਸਮੱਸਿਆ ਦੀ ਸ਼ਿਕਾਇਤ ਕਰਨ ਲਈ ਪਸ਼ੂ ਪਾਲਣ ਵਿਭਾਗ (ਵੈਟਰਨਰੀ ਸੇਵਾਵਾਂ ਲਈ) ਡਾ. ਕਰਮਜੀਤ ਸਿੰਘ, ਡੀ.ਡੀ., ਨੂੰ 95011-18071 ਅਤੇ ਡਾ.ਗਗਨਜੋਤ ਸਿੰਘ, ਵੀ.ਓ., ਨੂੰ 96643-43592 ਸੰਪਰਕ ਕੀਤਾ ਜਾ ਸਕਦਾ ਹੈ।

ਮੰਡੀ ਨਾਲ ਸਬੰਧਤ ਸਬਜ਼ੀਆਂ/ਫਲਾਂ ਆਦਿ ਲਈ ਮੰਡੀ ਬੋਰਡ ਨੂੰ ਸ਼ਿਕਾਇਤ ਕਰਨ ਲਈ ਸ੍ਰੀ ਬੀਰਇੰਦਰ ਸਿੰਘ, ਡੀ.ਐਮ.ਓ., 99882-12210 ਅਤੇ ਸ੍ਰੀ ਕੁਲਵਿੰਦਰ ਸਿੰਘ, ਸੈਕਟਰੀ ਐਮ.ਸੀ., 98151-80178 ਨੂੰ ਸੰਪਰਕ ਕੀਤਾ ਜਾ ਸਕਦਾ ਹੈ।

ਮਾਰਕਫੈੱਡ ਅਤੇ ਮਿਲਕਫੈੱਡ (ਪਸ਼ੂਆਂ ਦੇ ਚਾਰੇ ਲਈ) ਸ਼੍ਰੀਮਤੀ ਕਮਲਪ੍ਰੀਤ ਕੌਰ, ਡੀ.ਐਮ., 94179-45150 ਅਤੇ ਮਿਸਟਰ ਯਾਸੀਨ, ਐੱਫ ਐੱਸ ਓ 75278-84373 ਨੂੰ ਸੰਪਰਕ ਕੀਤਾ ਜਾ ਸਕਦਾ ਹੈ। ਸਿਹਤ ਵਿਭਾਗ (ਦਵਾਈਆਂ ਲਈ) ਸ਼੍ਰੀ ਪਵਨ ਕੁਮਾਰ, ਚੀਫ ਫਾਰਮੇਸੀ ਅਫਸਰ 98728-69002 ਨੂੰ ਸੰਪਰਕ ਕੀਤਾ ਜਾ ਸਕਦਾ ਹੈ।

Punjab School Holiday Update
My Report: Send Your City New
TAGGED:
SOURCES:DPRO Barnala
Leave a Comment

Leave a Reply

Your email address will not be published. Required fields are marked *