” ਕੇਂਦਰ ਸਰਕਾਰ ਦੀ ਰਾਸ਼ਨ ਯੋਜਨਾ ‘ਤੇ ਬਰਨਾਲਾ ਤੋਂ ਉੱਗੋਕੇ ਦਾ ਵਿਰੋਧ ! ਪੰਜਾਬ ਸਰਕਾਰ ਲੋਕਾਂ ਨਾਲ ਡਟ ਕੇ ਖੜ੍ਹੀ “

Yuvraj Singh Aujla
3 Min Read

Barnala Ration Scheme News : ਬਰਨਾਲਾ, 24 ਅਗਸਤ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਗਰੀਬ ਲੋਕਾਂ ਨੂੰ ਮਿਲਣ ਵਾਲੇ ਰਾਸ਼ਨ ‘ਤੇ ਡਾਕਾ ਮਾਰਨ ਦੀ ਯੋਜਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸੇ ਵੀ ਹਾਲਤ ਵਿਚ ਕੇਂਦਰ ਸਰਕਾਰ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।

” Barnala Ration Scheme News ”

Barnala Ration Scheme News

ਏਥੇ ਰੈਸਟ ਹਾਊਸ ਵਿੱਚ ਪ੍ਰੈੱਸ ਕਾਨਫਰੰਸ ਮੌਕੇ ਚੇਅਰਮੈਨ ਯੋਜਨਾ ਬੋਰਡ ਅਤੇ ਮਾਰਕੀਟ ਕਮੇਟੀ ਬਰਨਾਲਾ ਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸ. ਪਰਮਿੰਦਰ ਸਿੰਘ ਭੰਗੂ ਅਤੇ ਸ. ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ 32 ਲੱਖ ਲੋਕਾਂ ਦਾ ਰਾਸ਼ਨ ਬੰਦ ਕਰਨਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਇਹ ਸਰਕਾਰ ਵੋਟ ਚੋਰੀ ਕਰ ਰਹੀ ਸੀ। ਫਿਰ ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨਾ ਚਾਹੁੰਦੀ ਸੀ। ਪੰਜਾਬ ਦੇ ਲੋਕਾਂ ਦਾ ਨਿੱਜੀ ਡਾਟਾ ਇਹ ਚੋਰੀ ਕਰ ਰਹੇ ਹਨ ਅਤੇ ਹੁਣ ਪੰਜਾਬ ਦੇ ਗਰੀਬ ਲੋਕਾਂ ਦਾ ਰਾਸ਼ਨ ਚੋਰੀ ਕਰਨ ਦੀ ਯੋਜਨਾ ਕੇਂਦਰ ਦੀ ਭਾਜਪਾ ਸਰਕਾਰ ਬਣਾ ਰਹੀ ਹੈ।Barnala Ration Scheme News

Barnala Ration Scheme News

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਬਹਾਨਾ ਬਣਾ ਕੇ ਜੁਲਾਈ ਮਹੀਨੇ ਵਿੱਚ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਗਿਆ ਹੈ ਜਦਕਿ 32 ਲੱਖ ਹੋਰ ਲੋਕਾਂ ਦਾ ਮੁਫਤ ਰਾਸ਼ਨ 30 ਸਤੰਬਰ ਤੋਂ ਬੰਦ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਓਨ੍ਹਾਂ ਕਿਹਾ ਕਿ ਕੋਈ ਵੀ ਹਾਲਾਤ ਹੋਣ ਪੰਜਾਬ ਦੇ ਲੋਕ ਡੱਟ ਕੇ ਦੇਸ਼ ਨਾਲ ਖੜਦੇ ਹਨ। ਚਾਹੇ ਦੇਸ਼ ਦੇ ਅਨਾਜ ਭੰਡਾਰ ਭਰਨੇ ਹੋਣ ਤੇ ਚਾਹੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਪਰ ਬਦਲੇ ਵਿਚ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।Barnala Ration Scheme News

” Barnala Ration Scheme News ”

ਓਨ੍ਹਾਂ ਕਿਹਾ ਕਿ ‘ਵੋਟ ਚੋਰੀ’ ਤੋਂ ਬਾਅਦ ‘ਰਾਸ਼ਨ ਚੋਰੀ’ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਰਾਸ਼ਨ ਬੰਦ ਕਰਨ ਲਈ ਵਿਸ਼ੇਸ਼ ਤੌਰ ਉਤੇ ਪੰਜਾਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਦਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਪੰਜਾਬ ਨੇ ਅਨਾਜ ਉਤਪਾਦਨ ਵਿੱਚ ਦੇਸ਼ ਨੂੰ ਆਤਮ ਨਿਰਭਰ ਬਣਾਉਣ ਵਿੱਚ ਸਭ ਤੋਂ ਯੋਗਦਾਨ ਪਾਇਆ ਹੈ। ਓਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਇੰਨ੍ਹਾਂ ਪੰਜਾਬ ਵਿਰੋਧੀ ਯੋਜਨਾਵਾਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਹਿੱਤਾਂ ਦੀ ਡਟ ਕੇ ਰੱਖਿਆ ਕਰੇਗੀ।Barnala Ration Scheme News

My Report: Send Your City New

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Crime Awaz India ਦੇ YouTube ਚੈਨਲ ਨੂੰ Subscribe ਕਰ ਲਵੋ। W/A Channel Follow ਕਰੋ, Crime Awaz India ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ

Leave a Comment

Leave a Reply

Your email address will not be published. Required fields are marked *