Barnala Road Safety Month
Barnala Road Safety Month : ਕ੍ਰਾਈਮ ਆਵਾਜ਼ ਇੰਡੀਆ ਬਰਨਾਲਾ, 14 ਜਨਵਰੀ: ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਵਿੱਚ ਸੜਕ ਸੁਰੱਖਿਆ ਮਹੀਨੇ ਤਹਿਤ ਲੋਕਾਂ ਨੂੰ ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਜਾਣਕਾਰੀ ਦੇਣ ਲਈ ਆਰ.ਟੀ.ਓ ਦਫ਼ਤਰ ਬਰਨਾਲਾ ਵੱਲੋਂ ਵੱਖ-ਵੱਖ ਜਾਗਰੁਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਆਰ.ਟੀ.ਓ ਸ੍ਰੀ ਜਸ਼ਨਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਵਾਹਨ ਚਲਾਉਣ ਸਮੇਂ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਡਰਾਇਵਿੰਗ ਦੌਰਾਨ ਲਾਈਸੈਂਸ ਅਤੇ ਜਰੂਰੀ ਕਾਗਜ਼ਾਤ ਕੋਲ ਹੋਣਾ, ਸੀਟ ਬੈਲਟ ਦਾ ਇਸਤੇਮਾਲ, ਡਰਾਈਵ ਕਰਨ ਸਮੇਂ ਮੋਬਾਈਲ ਨਾ ਵਰਤਣਾ, ਲਾਲ ਬੱਤੀ ਦੀ ਉਲੰਘਣਾ ਨਾ ਕਰਨਾ, ਸ਼ਰਾਬ ਪੀ ਕੇ ਗੱਡੀ ਨਾ ਚਲਾਉਣਾ, ਦੋ ਪਹੀਆ ਵਾਹਨ ਚਲਾਉਣ ਸਮੇਂ ਹੈਲਮੇਟ ਪਾਉਣਾ ਅਤੇ ਓਵਰ ਸਪੀਡ ਨਾ ਕਰਨਾ ਆਦਿ ਬਹੁਤ ਜ਼ਰੂਰੀ ਹਨ।

ਉਨ੍ਹਾਂ ਕਿਹਾ ਕਿ ਇਹਨਾਂ ਨਿਯਮਾਂ ਦੀ ਉਲੰਘਣਾ ਸੜਕ ਹਾਦਸਿਆਂ ਅਤੇ ਜਾਨੀ-ਮਾਲੀ ਨੁਕਸਾਨ ਦਾ ਕਾਰਨ ਬਣ ਸਕਦੀ ਹੈ। ਇਸ ਜਾਗਰੁਕਤਾ ਗਤੀਵਿਧੀ ਦੌਰਾਨ ਵਾਹਨਾਂ ‘ਤੇ ਰਿਫਲੈਕਸ਼ਨ ਟੇਪਾਂ ਵੀ ਲਗਾਈਆਂ ਗਈਆਂ, ਜਿਸ ਨਾਲ ਧੁੰਦ ਅਤੇ ਰਾਤ ਸਮੇਂ ਹਾਦਸਿਆਂ ਦਾ ਖਤਰਾ ਘੱਟ ਹੁੰਦਾ ਹੈ।
ਏ.ਆਰ.ਟੀ.ਓ ਸ੍ਰੀ ਜਸ਼ਨਜੋਤ ਸਿੰਘ ਸਿੱਧੂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਕੇ ਸੁਰੱਖਿਅਤ ਤਰੀਕੇ ਨਾਲ ਆਪਣੀ ਮੰਜ਼ਿਲ ‘ਤੇ ਪਹੁੰਚਣਾ ਯਕੀਨੀ ਬਣਾਇਆ ਜਾਵੇ।
नोट: पंजाबी की ब्रेकिंग खबरें पढ़ने के लिए आप हमारे CAi TV ਐਪ ਨੂੰ ਡਾਊਨਲੋਡ यदि आप वीडियो देखना चाहते हैं तो Crime Awaz India पर देख सकते हैं। ਦੇ YouTube चैनल को Subscribe कर लें।W/A Channel Follow करो Crime Awaz India सभी सोशल मीडिया प्लेटफ़ॉर्म पर उपलब्ध है। आप हमें फेसबुक, ट्विटर, कू, शेयरचैट और डेलीहंट पर भी फॉलो कर सकते हैं।
